ਲੁਧਿਆਣਾ: ਪੁੱਤਰ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਬੋਲਿਆ- ਮੇਰੀ ਭੈਣ ਤੋਂ ਕਰਵਾਉਂਦੀ ਸੀ ਗਲਤ ਕੰਮ    ਸ੍ਰੀ ਫਤਿਹਗੜ੍ਹ ਸਾਹਿਬ ਬੱਸ ਹਾਦਸਾ, CM ਮਾਨ ਨੇ ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ    ਅੰਮ੍ਰਿਤਪਾਲ ਸਿੰਘ ਦਾ ਮਿਲਿਆ ਦੋ ਦਿਨ ਦਾ ਪੁਲਿਸ ਰਿਮਾਂਡ    ਤਾਪਮਾਨ 42 ਪਾਰ, ਪੰਜਾਬ ‘ਚ ਲੂ ਦਾ ਖਤਰਾ,ਮੌਸਮ ਵਿਭਾਗ ਚੇਤਾਵਨੀ    ਤਾਪਮਾਨ 42 ਪਾਰ, ਪੰਜਾਬ ‘ਚ ਲੂ ਦਾ ਖਤਰਾ,ਮੌਸਮ ਵਿਭਾਗ ਚੇਤਾਵਨੀ    ਪੰਜਾਬ ‘ਚ ਗਰਮੀ ਨੇ ਕਢਾਏ ਵੱਟ, ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਯੈਲੋ ਅਲਰਟ ਜਾਰੀ    ਸਟਾਰਾਂ ਦੀ ਮਾਂ ਹੋ ਕੇ ਮੈਂ ਥਾਣਿਆਂ ਵਿੱਚ ਧੱਕੇ ਖਾ ਰਹੀ ਹਾਂ,ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ    DM ਰੰਧਾਵਾ ਮੌਤ ਮਾਮਲੇ ਨਾਲ ਜੁੜੀ ਖਬਰ, ਕੋਰਟ ਨੇ ਸੁਖਦੇਵ ਸਿੰਘ ਭੁੱਲਰ ਦੀ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖਾਰਿਜ    ਕੱਲ੍ਹ ਪੰਜਾਬ ਭਰ ’ਚ ਹੋਵੇਗਾ ‘ਬਲੈਕਆਊਟ’, ਗ੍ਰਹਿ ਮੰਤਰਾਲੇ ਨੇ ਨੋਟਿਸ ਜਾਰੀ ਕੀਤੇ ਹੁਕਮ    ਵੱਧ ਸਕਦਾ ਹੈ ਤੇਲ ਸੰਕਟ ! ਈਰਾਨ ਨੇ ਭਾਰਤ ਆ ਰਹੇ ਦੋ ਜਹਾਜ਼ਾਂ 'ਤੇ ਕੀਤੀ ਗੋਲੀਬਾਰੀ, ਕਬਜ਼ੇ 'ਚ ਲਿਆ   
ਲੁਧਿਆਣਾ: ਪੁੱਤਰ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਬੋਲਿਆ- ਮੇਰੀ ਭੈਣ ਤੋਂ ਕਰਵਾਉਂਦੀ ਸੀ ਗਲਤ ਕੰਮ
April 23, 2026
Murder-case-shimlapuri

ਲੁਧਿਆਣਾ: ਪੁੱਤਰ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਬੋਲਿਆ- ਮੇਰੀ ਭੈਣ ਤੋਂ ਕਰਵਾਉਂਦੀ ਸੀ ਗਲਤ ਕੰਮ


20 ਅਪ੍ਰੈਲ ਦੀ ਰਾਤ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ‘ਚ ਇੱਕ ਹੈਰਾਨ ਕਰਨ ਵਾਲੀ ਕਤਲ ਦੀ ਘਟਨਾ ਵਾਪਰੀ, ਜਿੱਥੇ ਇੱਕ ਪੁੱਤਰ ਨੇ ਹੀ ਆਪਣੀ ਮਾਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮੁਲਜ਼ਮ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਮਾਂ ਆਪਣੀ ਧੀ (ਮੁਲਜ਼ਮ ਦੀ ਭੈਣ) ਨੂੰ ਗਲਤ ਕੰਮ ਕਰਨ ਲਈ ਮਜ਼ਬੂਰ ਕਰਦੀ ਸੀ। ਮਾਂ ਤੋਂ ਗੁੱਸੇ ਤੇ ਨਾਰਾਜ਼ਗੀ ਕਾਰਨ ਪੁੱਤਰ ਨੇ ਮਾਂ ਦਾ ਕਤਲ ਕਰ ਦਿੱਤਾ।

ਘਟਨਾ ਸਾਹਮਣੇ ਆਉਣ ਤੋਂ ਬਾਅਦ ਸ਼ਿਮਲਾਪੁਰੀ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੁਲਜ਼ਮ ਨੌਜਵਾਨ ਨੂੰ ਹਿਰਾਸਤ ‘ਚ ਲੈ ਲਿਆ ਗਿਆ ਤੇ ਕਾਨੂੰਨੀ ਪ੍ਰਕਿਰਿਆ ਦੇ ਹਿੱਸੇ ਵਜੋਂ ਲੁਧਿਆਣਾ ਸਿਵਲ ਹਸਪਤਾਲ ‘ਚ ਉਸ ਦੀ ਡਾਕਟਰੀ ਜਾਂਚ ਕਰਵਾਈ ਗਈ। ਇਸ ਤੋਂ ਬਾਅਦ, ਉਸ ਨੂੰ ਅਗਲੀ ਕਾਨੂੰਨੀ ਕਾਰਵਾਈ ਲਈ ਅਦਾਲਤ ‘ਚ ਪੇਸ਼ ਕੀਤਾ ਗਿਆ।ਸ਼ੁਰੂਆਤੀ ਜਾਂਚ ਦੌਰਾਨ, ਮੁਲਜ਼ਮ ਨੇ ਅਪਰਾਧ ਕਬੂਲ ਕਰਦੇ ਹੋਏ ਕਿਹਾ ਕਿ ਉਹ ਉਸ ਦੀ ਮਾਂ ਆਪਣੀ ਧੀ ਤੋਂ ਗਲਤ ਧੰਦਾ ਕਰਵਾਉਂਦੀ ਸੀ। ਉਸ ਨੇ ਦੱਸਿਆ ਕਿ ਇਸ ਕਾਰਨ ਉਸ ਨੂੰ ਗੁੱਸਾ ਆਇਆ ਤੇ ਉਸ ਨੇ ਕਤਲ ਨੂੰ ਅੰਜ਼ਾਮ ਦਿੱਤਾ। ਪੁਲਿਸ ਨੇ ਮੁਲਜ਼ਮ ਦਾ ਬਿਆਨ ਦਰਜ ਕਰ ਲਿਆ ਹੈ ਤੇ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਜਾਰੀ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ‘ਚ ਜਾਂਚ ਜਾਰੀ ਹੈ ਤੇ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਅਗਲੇ ਕਦਮ ਚੁੱਕੇ ਜਾਣਗੇ। ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਇਨਸਾਫ਼ ਦੀ ਪੈਰਵੀ ਕੀਤੀ ਜਾਵੇਗੀ ਤੇ ਮਾਮਲੇ ‘ਚ ਜਵਾਬਦੇਹੀ ਯਕੀਨੀ ਬਣਾਉਣ ਲਈ ਸਾਰੀਆਂ ਜ਼ਰੂਰੀ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਜਾਵੇਗੀ।

Murder case shimlapuri

local advertisement banners
Comments


Recommended News
Popular Posts
Just Now