'ਹੁਣ ਕੇਜਰੀਵਾਲ ਦੀ ਗੈਂਗ 'ਚ ਚੋਰ ਤੇ ਭ੍ਰਿਸ਼ਟ ਹੀ ਬਚੇ', ਰਾਘਵ ਚੱਢਾ ਦੇ BJP 'ਚ ਆਉਣ ਤੋਂ ਬਾਅਦ ਕਪਿਲ ਮਿਸ਼ਰਾ ਦਾ ਵੱਡਾ ਹਮਲਾ    'ਭਗਵੰਤ ਮਾਨ ਵੀ ਖੁਦ BJP 'ਚ ਹੋ ਸਕਦੇ ਹਨ ਸ਼ਾਮਲ', ਬਿਕਰਮ ਸਿੰਘ ਮਜੀਠੀਆ ਦਾ 'ਆਪ' ਸਾਂਸਦਾਂ ਦੇ ਭਾਜਪਾ 'ਚ ਸ਼ਾਮਲ ਹੋਣ 'ਤੇ ਵੱਡਾ ਦਾਅਵਾ    'ਭਗਵੰਤ ਮਾਨ ਵੀ ਖੁਦ BJP 'ਚ ਹੋ ਸਕਦੇ ਹਨ ਸ਼ਾਮਲ', ਬਿਕਰਮ ਸਿੰਘ ਮਜੀਠੀਆ ਦਾ 'ਆਪ' ਸਾਂਸਦਾਂ ਦੇ ਭਾਜਪਾ 'ਚ ਸ਼ਾਮਲ ਹੋਣ 'ਤੇ ਵੱਡਾ ਦਾਅਵਾ    ਰਾਘਵ ਚੱਢਾ, ਸੰਦੀਪ ਪਾਠਕ ਤੇ ਅਸ਼ੋਕ ਮਿੱਤਲ BJP ‘ਚ ਸ਼ਾਮਲ, ਨਿਤਿਨ ਨਵੀਨ ਨੇ ਮੂੰਹ ਮਿੱਠਾ ਕਰਾ ਕੀਤਾ ਸਵਾਗਤ!    ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ 7 ਸਾਂਸਦਾਂ ਨੇ ਛੱਡੀ AAP    ਅੱਜ ਪੰਜਾਬ ਭਰ ‘ਚ ਹੋਵੇਗਾ Blackout, ਵੱਜਣਗੇ ਸਾਇਰਨ ਰਾਤ 8 ਵਜੇ ਤੋਂ 8.15 ਵਜੇ ਤੱਕ ਹੋਵੇਗੀ ਮੌਕ ਡ੍ਰਿੱਲ    ‘Lawrence Of Punjab’ ਡਾਕੂਮੈਂਟਰੀ ‘ਤੇ ਕੇਂਦਰ ਦੀ ਰੋਕ, ਰਿਲੀਜ਼ ‘ਤੇ ਪਾਬੰਦੀ    ਸਿੱਧੂ ਦੇ ਫੈਨਜ਼ ਦਾ ਇੰਤਜ਼ਾਰ ਹੋਇਆ ਖਤਮ! ਮੂਸੇਵਾਲਾ ਦੇ ਨਵੇਂ ਗੀਤ “EYES ON ME” ਦਾ ਟੀਜ਼ਰ ਹੋਇਆ ਰਿਲੀਜ਼    ਲੁਧਿਆਣਾ: ਪੁੱਤਰ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਬੋਲਿਆ- ਮੇਰੀ ਭੈਣ ਤੋਂ ਕਰਵਾਉਂਦੀ ਸੀ ਗਲਤ ਕੰਮ    ਸ੍ਰੀ ਫਤਿਹਗੜ੍ਹ ਸਾਹਿਬ ਬੱਸ ਹਾਦਸਾ, CM ਮਾਨ ਨੇ ਪੀੜਤ ਪਰਿਵਾਰਾਂ ਲਈ ਕੀਤਾ ਮੁਆਵਜ਼ੇ ਦਾ ਐਲਾਨ   
ਜਲੰਧਰ ‘ਚ ਦਿਨ-ਦਿਹਾੜੇ ਬੈਂਕ ਲੁੱਟ—ਸਕੂਟਰੀ ਸਵਾਰਾਂ ਨੇ ਪਿਸਤੌਲ ਦੀ ਨੋਕ ‘ਤੇ ਵਾਰਦਾਤ ਕੀਤੀ
April 6, 2026
Bank-robbery-in-

ਜਲੰਧਰ ‘ਚ ਦਿਨ-ਦਿਹਾੜੇ ਬੈਂਕ ਲੁੱਟ—ਸਕੂਟਰੀ ਸਵਾਰਾਂ ਨੇ ਪਿਸਤੌਲ ਦੀ ਨੋਕ ‘ਤੇ ਵਾਰਦਾਤ ਕੀਤੀ

ਮਹਾਨਗਰ ਜਲੰਧਰ ‘ਚ ਦਿਨ-ਦਿਹਾੜੇ ਬੈਂਕ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੁਟੇਰੇ ਪਿਸਤੌਲ ਦੀ ਨੋਕ ‘ਤੇ ਮਹਿਲਾ ਕੈਸ਼ੀਅਰ ਤੋਂ ਕੈਸ਼ ਖੋਹ ਕੇ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਦੋ ਲੁਟੇਰੇ ਸਕੂਟਰੀ ‘ਤੇ ਸਵਾਰ ਹੋ ਕੇ ਆਏ ਸਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ।

ਜਲੰਧਰ ਦੇ ਕੁਕੀ ਟਾਬ ਨੇੜੇ ਬੈਂਕ ਇਨਕਲੇਵ ਵਿੱਚ ਸਥਿਤ ਪੰਜਾਬ ਨੈਸ਼ਨਲ ਬੈਂਕ ਵਿੱਚ ਲੁਟੇਰੇ ਦਾਖਲ ਹੋਏ। ਰਿਪੋਰਟਾਂ ਮੁਤਾਬਕ ਦੋਵੇਂ ਲੁਟੇਰੇ ਸਕੂਟਰੀ ‘ਤੇ ਸਵਾਰ ਹੋ ਕੇ ਆਏ ਸਨ। ਉਹ ਹਥਿਆਰਾਂ ਨਾਲ ਬੈਂਕ ਵਿਚ ਦਾਖਲ ਹੋਏ। ਇਸ ਘਟਨਾ ਨਾਲ ਬੈਂਕ ਕਰਮਚਾਰੀਆਂ ਵਿੱਚ ਦਹਿਸ਼ਤ ਫੈਲ ਗਈ। ਲੁਟੇਰਿਆਂ ਨੇ ਬੰਦੂਕ ਦੀ ਨੋਕ ‘ਤੇ ਕੈਸ਼ੀਅਰ ਤੋਂ ਨਕਦੀ ਖੋਹ ਲਈ ਅਤੇ ਮੌਕੇ ਤੋਂ ਭੱਜ ਗਏ।


ਬੈਂਕ ਕਰਮਚਾਰੀਆਂ ਮੁਤਾਬਕ ਦੋ ਲੁਟੇਰੇ ਦੁਪਹਿਰ2:30 ਵਜੇ ਪਿਸਤੌਲਾਂ ਨਾਲ ਲੈਸ ਹੋ ਕੇ ਬੈਂਕ ਵਿਚ ਵੜੇ। ਇਹ ਘਟਨਾ ਬੈਂਕ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਬੈਂਕ ਕਰਮਚਾਰੀਆਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਹੈ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀਸੀਪੀ ਮਨਪ੍ਰੀਤ ਸਿੰਘ ਢਿੱਲੋਂ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਵੇਰਵੇ ਦਿੰਦੇ ਹੋਏ ਡੀਸੀਪੀ ਢਿੱਲੋਂ ਨੇ ਦੱਸਿਆ ਕਿ ਦੁਪਹਿਰ2:30 ਵਜੇ, ਇੱਕ ਲੁਟੇਰਾ ਕੈਸ਼ੀਅਰ ਕੋਲ ਆਇਆ ਅਤੇ ਸਾਰੀ ਨਕਦੀ ਦੀ ਮੰਗਣ ਲੱਗਾ। ਕੈਸ਼ੀਅਰ ਪਹਿਲਾਂ ਪੈਸੇ ਦੇਣ ਨੂੰ ਲੈ ਕੇ ਟਾਲਣ ਦੀ ਕੋਸ਼ਿਸ਼ ਕਰਦੀ ਰਹੀ। ਜਿਸ ‘ਤੇ ਕੈਸ਼ ਨਾ ਦੇਣ ‘ਤੇ ਲੁਟੇਰਾ ਪਿਸਤੌਲ ਕੱਢਦਾ ਤੇ ਮਾਰਨ ਦੀ ਧਮਕੀ ਦਿੰਦਾ। ਫਿਰ ਕਾਊਂਟਰ ‘ਤੇ ਰੱਖਿਆ ਪੈਸਿਆਂ ਨਾਲ ਭਰਿਆ ਬੈਗ ਲੈ ਕੇ ਭੱਜ ਗਿਆ। ਇਸ ਦੌਰਾਨ ਦੂਜਾ ਲੁਟੇਰਾ ਬਾਹਰ ਨਿਗਰਾਨੀ ਕਰ ਰਿਹਾ ਸੀ। ਦੋਵੇਂ ਲੁਟੇਰਿਆਂ ਨੇ ਆਪਣੇ ਚਿਹਰੇ ਢੱਕੇ ਹੋਏ ਸਨ। ਡੀਸੀਪੀ ਨੇ ਕਿਹਾ ਕਿ ਸਟਾਫ ਵੱਲੋਂ ਨਕਦੀ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਘਟਨਾ ਤੋਂ ਬਾਅਦ ਲੁਟੇਰਿਆਂ ਨੂੰ ਫੜਨ ਲਈ ਵੱਖ-ਵੱਖ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।


Bank robbery in

local advertisement banners
Comments


Recommended News
Popular Posts
Just Now