ਜਲੰਧਰ ‘ਚ ਹਰਭਜਨ ਸਿੰਘ ਦੇ ਘਰ ਦੀਆਂ ਕੰਧਾਂ ‘ਤੇ ‘ਆਪ’ ਵਰਕਰਾਂ ਨੇ ਲਿਖਿਆ ‘ਗੱਦਾਰ’, LPU ਦੇ ਬਾਹਰ ਵੀ ਪ੍ਰਦਰਸ਼ਨ    MP ਅੰਮ੍ਰਿਤਪਾਲ ਸਿੰਘ ਨੂੰ 30 ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ    ਕੌਮੀ ਇਨਸਾਫ਼ ਮੋਰਚੇ ਵਲੋਂ 7 ਮਈ ਨੂੰ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਤੋਂ ਪਾਰਲੀਮੈਂਟ ਹਾਊਸ ਤੱਕ ਕੀਤਾ ਜਾਵੇਗਾ ਰੋਸ ਮਾਰਚ    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਮੰਗਿਆ ਸਮਾਂ    Aap Protest     'ਹੁਣ ਕੇਜਰੀਵਾਲ ਦੀ ਗੈਂਗ 'ਚ ਚੋਰ ਤੇ ਭ੍ਰਿਸ਼ਟ ਹੀ ਬਚੇ', ਰਾਘਵ ਚੱਢਾ ਦੇ BJP 'ਚ ਆਉਣ ਤੋਂ ਬਾਅਦ ਕਪਿਲ ਮਿਸ਼ਰਾ ਦਾ ਵੱਡਾ ਹਮਲਾ    'ਭਗਵੰਤ ਮਾਨ ਵੀ ਖੁਦ BJP 'ਚ ਹੋ ਸਕਦੇ ਹਨ ਸ਼ਾਮਲ', ਬਿਕਰਮ ਸਿੰਘ ਮਜੀਠੀਆ ਦਾ 'ਆਪ' ਸਾਂਸਦਾਂ ਦੇ ਭਾਜਪਾ 'ਚ ਸ਼ਾਮਲ ਹੋਣ 'ਤੇ ਵੱਡਾ ਦਾਅਵਾ    'ਭਗਵੰਤ ਮਾਨ ਵੀ ਖੁਦ BJP 'ਚ ਹੋ ਸਕਦੇ ਹਨ ਸ਼ਾਮਲ', ਬਿਕਰਮ ਸਿੰਘ ਮਜੀਠੀਆ ਦਾ 'ਆਪ' ਸਾਂਸਦਾਂ ਦੇ ਭਾਜਪਾ 'ਚ ਸ਼ਾਮਲ ਹੋਣ 'ਤੇ ਵੱਡਾ ਦਾਅਵਾ    ਰਾਘਵ ਚੱਢਾ, ਸੰਦੀਪ ਪਾਠਕ ਤੇ ਅਸ਼ੋਕ ਮਿੱਤਲ BJP ‘ਚ ਸ਼ਾਮਲ, ਨਿਤਿਨ ਨਵੀਨ ਨੇ ਮੂੰਹ ਮਿੱਠਾ ਕਰਾ ਕੀਤਾ ਸਵਾਗਤ!    ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ 7 ਸਾਂਸਦਾਂ ਨੇ ਛੱਡੀ AAP   
MP ਅੰਮ੍ਰਿਤਪਾਲ ਸਿੰਘ ਨੂੰ 30 ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ
April 25, 2026
Sent-Jail-Amritpaal

MP ਅੰਮ੍ਰਿਤਪਾਲ ਸਿੰਘ ਨੂੰ 30 ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ


ਅਜਨਾਲਾ ਥਾਣਾ ਹਿੰਸਾ ਮਾਮਲੇ ਵਿੱਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਅਦਾਲਤ ਨੇ ਪੰਜ ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਦਾ ਦੋ ਦਿਨਾਂ ਦਾ ਪੁਲੀਸ ਰਿਮਾਂਡ ਅੱਜ ਪੂਰਾ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਅਜਨਾਲਾ ਸਬ-ਡਵੀਜ਼ਨਲ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।

ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਨੇ ਦੱਸਿਆ ਕਿ ਪੁਲੀਸ ਵੱਲੋਂ ਰਿਮਾਂਡ ਵਧਾਉਣ ਦੀ ਕੋਈ ਮੰਗ ਨਹੀਂ ਕੀਤੀ ਗਈ, ਇਸ ਲਈ ਅਦਾਲਤ ਨੇ ਸਿੱਧਾ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ। ਅੰਮ੍ਰਿਤਪਾਲ ਸਿੰਘ ਨੂੰ ਮੁੜ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਭੇਜ ਦਿੱਤਾ ਜਾਵੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ30 ਅਪ੍ਰੈਲ ਨੂੰ ਹੋਵੇਗੀ। ਜ਼ਿ

ਕਰਯੋਗ ਹੈ ਕਿ ਫਰਵਰੀ2023 ਵਿੱਚ ਵਾਪਰੀ ਅਜਨਾਲਾ ਥਾਣਾ ਹਿੰਸਾ ਦੌਰਾਨ ਵਰਤੇ ਗਏ ਹਥਿਆਰਾਂ ਅਤੇ ਗੱਡੀਆਂ ਦੀ ਬਰਾਮਦਗੀ ਲਈ ਪੁਲੀਸ ਨੇ15 ਦਿਨਾਂ ਦਾ ਰਿਮਾਂਡ ਮੰਗਿਆ ਸੀ। ਖਾਸ ਤੌਰ ’ਤੇ ਉਸ ਗੱਡੀ ਨੂੰ ਵੀ ਕਬਜ਼ੇ ਵਿੱਚ ਲੈਣਾ ਚਾਹੁੰਦੀ ਸੀ, ਜਿਸ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਥਾਣੇ ਲਿਜਾਇਆ ਗਿਆ ਸੀ।

ਹਾਲਾਂਕਿ ਅਦਾਲਤ ਨੇ ਪਿਛਲੀ ਸੁਣਵਾਈ ਵਿੱਚ ਸਿਰਫ਼ ਦੋ ਦਿਨਾਂ ਦਾ ਹੀ ਰਿਮਾਂਡ ਮਨਜ਼ੂਰ ਕੀਤਾ ਸੀ। ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਹੁਣ ਨਿਆਇਕ ਹਿਰਾਸਤ ਵਿੱਚ ਰੱਖਿਆ ਜਾਵੇਗਾ।

Sent Jail Amritpaal

local advertisement banners
Comments


Recommended News
Popular Posts
Just Now