ਰੁਸਤਮ-ਏ-ਹਿੰਦ ਜੱਸਾ ਭੱਟੀ ਨੇ ਫੜਿਆ ‘ਆਪ’ ਦਾ ਪੱਲਾ, CM ਮਾਨ ਨੇ ਕੀਤਾ ਸਵਾਗਤ    ਧਮਾਕੇ ’ਚ ਮਰਿਆ ਜਗਰੂਪ ਸਿੰਘ ਨਿਕਲਿਆ 'ਅੱਤਵਾਦੀ'; ਪਹਿਲਾਂ ਵੀ ਕਈ ਮਾਮਲੇ ਦਰਜ    ਸ਼ੰਭੂ ਨੇੜੇ ਰੇਲਵੇ ਟਰੈਕ ‘ਤੇ ਧਮਾਕਾ, ਵਿਰੋਧੀਆਂ ਨੇ ਘੇਰੀ ਮਾਨ ਸਰਕਾਰ    ਅੰਮ੍ਰਿਤਸਰ ‘ਚ ਵੱਡੀ ਕਾਰਵਾਈ, 2 ਕਿਲੋ ਹੈਰੋਇਨ ਸਣੇ SHO ਗ੍ਰਿਫ਼ਤਾਰ    ਦਿਲਜੀਤ ਦੋਸਾਂਝ ਦੇ ਲਾਈਵ ਸ਼ੋਅ ‘ਚ ਵਿਵਾਦ, ਗਰਮਖਿਆਲੀਆਂ ਨੇ ਦਿੱਤੀ ਚੇਤਾਵਨੀ    ਲੱਦਾਖ ‘ਚ ਵੱਡਾ ਪ੍ਰਸ਼ਾਸਨਿਕ ਫੈਸਲਾ, 5 ਨਵੇਂ ਜ਼ਿਲ੍ਹਿਆਂ ਨੂੰ ਮਿਲੀ ਮਨਜ਼ੂਰੀ    ਬਿਰਿਆਨੀ ਤੇ ਤਰਬੂਜ਼ ਖਾਣ ਮਗਰੋਂ ਚਾਰ ਜਿੰਦਗੀਆਂ ਖਤਮ    ਸੁਖਬੀਰ ਬਾਦਲ ਨੂੰ ਮੁੜ ਤਲਬ ਕਰਨ ਦੀ ਮੰਗ, SGPC ਮੈਂਬਰਾਂ ਦਾ ਇੱਕ ਵਫ਼ਦ ਅਕਾਲ ਤਖ਼ਤ ਸਾਹਿਬ ਪਹੁੰਚਿਆ    DM Randhawa Case ’ਚ 35 ਦਿਨ ਬਾਅਦ ਵੀ ਨਹੀਂ ਮਿਲਿਆ ਪਰਿਵਾਰ ਨੂੰ ਇਨਸਾਫ, ਹੁਣ ਹਾਈਕੋਰਟ ਦਾ ਰੁਖ ਕਰੇਗਾ ਪਰਿਵਾਰ    'ਆਪ' ਦੇ ਬਾਗੀ ਸੰਸਦ ਮੈਂਬਰ ਭਾਜਪਾ ਦੇ ਰਾਜ ਸਭਾ ਮੈਂਬਰਾਂ 'ਚ ਸ਼ਾਮਿਲ, ਰਾਜ ਸਭਾ ਸਕੱਤਰੇਤ ਵਲੋਂ ਮੈਂਬਰਾਂ ਦੀ ਸੂਚੀ ਜਾਰੀ   
ਅੰਮ੍ਰਿਤਸਰ ‘ਚ ਵੱਡੀ ਕਾਰਵਾਈ, 2 ਕਿਲੋ ਹੈਰੋਇਨ ਸਣੇ SHO ਗ੍ਰਿਫ਼ਤਾਰ
April 27, 2026
Sho-arrested-with-2-kg-heroin

ਅੰਮ੍ਰਿਤਸਰ ‘ਚ ਵੱਡੀ ਕਾਰਵਾਈ, 2 ਕਿਲੋ ਹੈਰੋਇਨ ਸਣੇ SHO ਗ੍ਰਿਫ਼ਤਾਰ



ਅੰਮ੍ਰਿਤਸਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਦਿਹਾਤੀ ਖੇਤਰ ਦੇ ਥਾਣਾ ਭਿੰਡੀ ਸੈਦਾਂ ਦੇ ਐਸ.ਐਚ.ਓ ਸਸ਼ਪਾਲ ਸਿੰਘ ਨੂੰ2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਅਧਿਕਾਰੀ ਨੂੰ ਕਾਬੂ ਕੀਤਾ ਗਿਆ ਅਤੇ ਉਸ ਦੇ ਖ਼ਿਲਾਫ਼ ਉਸੇ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।

ਪੇਸ਼ੀ ਤੋਂ ਬਾਅਦ ਇੱਕ ਦਿਨ ਦੇ ਰਿਮਾਂਡ ‘ਤੇ ਭੇਜਿਆ

ਪੁਲਿਸ ਅਧਿਕਾਰੀ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਸਸ਼ਪਾਲ ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਰਿਮਾਂਡ ਦੌਰਾਨ ਉਸ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਆ ਸਕੇ।

2 ਕਿਲੋ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਭੇਜੀ

ਪ੍ਰਾਰੰਭਿਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੀ ਗਈ2 ਕਿਲੋ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਭੇਜੀ ਗਈ ਸੀ। ਇਲਜ਼ਾਮ ਹੈ ਕਿ ਇਸ ਹੈਰੋਇਨ ਨੂੰ ਸਸ਼ਪਾਲ ਸਿੰਘ ਵੱਲੋਂ ਆਪਣੇ ਪੱਧਰ ਤੇ ਖੁਰਦ-ਬੁਰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਜਿਵੇਂ ਹੀ ਇਹ ਮਾਮਲਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਆਇਆ, ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ।ਇਸ ਘਟਨਾ ਨਾਲ ਪੁਲਿਸ ਵਿਭਾਗ ਵਿੱਚ ਵੀ ਹਲਚਲ ਮਚ ਗਈ ਹੈ, ਕਿਉਂਕਿ ਇੱਕ ਜ਼ਿੰਮੇਵਾਰ ਅਹੁਦੇ ਤੇ ਤੈਨਾਤ ਅਧਿਕਾਰੀ ਤੇ ਹੀ ਨਸ਼ਾ ਤਸਕਰੀ ਨਾਲ ਜੁੜੇ ਗੰਭੀਰ ਇਲਜ਼ਾਮ ਲੱਗੇ ਹਨ। ਪੁਲਿਸ ਹੁਣ ਇਸ ਪੂਰੇ ਨੈੱਟਵਰਕ ਦੀਆਂ ਕੜੀਆਂ ਜੋੜਨ ਵਿੱਚ ਜੁੱਟੀ ਹੋਈ ਹੈ।

ਰਿਮਾਂਡ ਦੌਰਾਨ ਵੱਡੇ ਖੁਲਾਸੇ ਦੀ ਸੰਭਾਵਨਾ

ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਸਸ਼ਪਾਲ ਸਿੰਘ ਨਾਲ ਪੁੱਛਗਿੱਛ ਵਿੱਚ ਕਈ ਵੱਡੇ ਖੁਲਾਸੇ ਹੋ ਸਕਦੇ ਹਨ। ਜਿਸ ਨਾਲ ਇਸ ਗੈਰਕਾਨੂੰਨੀ ਧੰਦੇ ਨਾਲ ਜੁੜੇ ਹੋਰ ਲੋਕਾਂ ਤੱਕ ਵੀ ਪਹੁੰਚ ਬਣ ਸਕਦੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਪੂਰੇ ਗਿਰੋਹ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।

Sho arrested with 2 kg heroin

local advertisement banners
Comments


Recommended News
Popular Posts
Just Now