ਪੰਜਾਬ ਦੇ ਪਿੰਡ ਦੀ ਫੁਟਬਾਲ ਟੀਮ ਖੇਡੇਗੀ ਅਮਰੀਕਾ ‘ਚ, ਸਟ੍ਰੀਟ ਚਾਈਲਡ ਵਰਲਡ ਕੱਪ ਲਈ ਰਵਾਨਾ    ਪਟਿਆਲਾ ਦੇ ਸਕੂਲਾਂ ਨੂੰ ਬੰਬ ਦੀ ਧਮਕੀ ਮਿਲਣ ਮਗਰੋਂ ਪਈਆਂ ਭਾਜੜਾਂ, ਬੱਚਿਆਂ ਨੂੰ ਲੈਣ ਪਹੁੰਚੇ ਮਾਪੇ    ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ! 11 ਪੰਜਾਬੀ ਵੀ ਸ਼ਾਮਲ- ਅੱਜ ਰਾਤ ਪਰਤਣਗੇ ਵਤਨ    ਦਿਲ ਦਹਿਲਾਉਣ ਵਾਲਾ ਮਾਮਲਾ: 19 ਹਜ਼ਾਰ ਲਈ ਭੈਣ ਦੇ ਕੰਕਾਲ ਲੈ ਕੇ ਬੈਂਕ ਪਹੁੰਚਿਆ ਭਰਾ, ਦੋ ਮਹੀਨੇ ਪਹਿਲਾਂ ਦਫ਼ਨਾਈ ਸੀ ਭੈਣ    ਮਾਨਸਾ ਦੀ ਅਦਾਲਤ ਵਲੋਂ ਮੁੱਖ ਮੰਤਰੀ ਨੂੰ 1 ਮਈ ਨੂੰ ਪੇਸ਼ ਹੋਣ ਦੇ ਹੁਕਮ    ਹਿਮਾਚਲ ਵਿਚ ਪੰਚਾਇਤੀ ਰਾਜ ਚੋਣਾਂ ਦਾ ਐਲਾਨ; 26, 28 ਅਤੇ 30 ਮਈ ਨੂੰ 3 ਪੜਾਵਾਂ ਵਿਚ ਵੋਟਾਂ ਪੈਣਗੀਆਂ।    ਰਾਜਪੁਰਾ ਰੇਲਵੇ ਬਲਾਸਟ ਦਾ ਮਾਮਲਾ ਸੁਲਝਿਆ! ਮ੍ਰਿਤਕ ਦੇ ਭਰਾ ਸਣੇ 4 ਗ੍ਰਿਫ਼ਤਾਰ    ਰੁਸਤਮ-ਏ-ਹਿੰਦ ਜੱਸਾ ਭੱਟੀ ਨੇ ਫੜਿਆ ‘ਆਪ’ ਦਾ ਪੱਲਾ, CM ਮਾਨ ਨੇ ਕੀਤਾ ਸਵਾਗਤ    ਧਮਾਕੇ ’ਚ ਮਰਿਆ ਜਗਰੂਪ ਸਿੰਘ ਨਿਕਲਿਆ 'ਅੱਤਵਾਦੀ'; ਪਹਿਲਾਂ ਵੀ ਕਈ ਮਾਮਲੇ ਦਰਜ    ਸ਼ੰਭੂ ਨੇੜੇ ਰੇਲਵੇ ਟਰੈਕ ‘ਤੇ ਧਮਾਕਾ, ਵਿਰੋਧੀਆਂ ਨੇ ਘੇਰੀ ਮਾਨ ਸਰਕਾਰ   
ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ! 11 ਪੰਜਾਬੀ ਵੀ ਸ਼ਾਮਲ- ਅੱਜ ਰਾਤ ਪਰਤਣਗੇ ਵਤਨ
April 29, 2026
Deport-Punjabi

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ! 11 ਪੰਜਾਬੀ ਵੀ ਸ਼ਾਮਲ- ਅੱਜ ਰਾਤ ਪਰਤਣਗੇ ਵਤਨ



ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ15 ਭਾਰਤੀਆਂ ਨੂੰ ਡਿਪੋਰਟ (ਵਾਪਸ ਭੇਜਿਆ) ਕੀਤਾ ਜਾ ਰਿਹਾ ਹੈ, ਜੋ ਅੱਜ ਰਾਤ ਤੱਕ ਭਾਰਤ ਪਹੁੰਚ ਜਾਣਗੇ। ਇਨ੍ਹਾਂ ਵਿੱਚੋਂ11 ਨੌਜਵਾਨ ਪੰਜਾਬ ਨਾਲ ਸਬੰਧਤ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਨੌਜਵਾਨ ਕਾਗਜ਼ੀ ਦਸਤਾਵੇਜ਼ ਸਹੀ ਨਾ ਹੋਣ ਜਾਂ ਕਿਸੇ ਹੋਰ ਤਕਨੀਕੀ ਕਾਰਨ ਕਰਕੇ ਡਿਪੋਰਟ ਕੀਤੇ ਗਏ ਹਨ। ਇਨ੍ਹਾਂ15 ਭਾਰਤੀਆਂ ਵਿੱਚੋਂ11 ਪੰਜਾਬੀ ਹਨ (ਜਿਨ੍ਹਾਂ ਵਿੱਚ10 ਮੁੰਡੇ ਅਤੇ1 ਲੜਕੀ ਸ਼ਾਮਲ ਹੈ), ਬਾਕੀ ਕੁਝ ਹਰਿਆਣਾ ਅਤੇ ਉੱਤਰਾਖੰਡ ਨਾਲ ਸਬੰਧਤ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਬੱਚੇ ਕਿਸੇ ਏਜੰਟ ਦੇ ਹੱਥ ਚੜ੍ਹ ਕੇ ਗਏ ਸਨ ਜਾਂ ਕਿਸੇ ਮਜਬੂਰੀ ਕਾਰਨ, ਪਰ ਹਨ ਤਾਂ ਸਾਡੇ ਆਪਣੇ ਹੀ। ਉਨ੍ਹਾਂ ਕਿਹਾ, ਸਰਕਾਰ ਇਨ੍ਹਾਂ ਨੌਜਵਾਨਾਂ ਨੂੰ ਦਿੱਲੀ ਏਅਰਪੋਰਟ'ਤੇ ਰਿਸੀਵ ਕਰੇਗੀ ਅਤੇ ਉਨ੍ਹਾਂ ਦੇ ਕਾਗਜ਼ੀ ਪੱਤਰਾਂ ਦੀ ਕਾਰਵਾਈ ਵਿੱਚ ਪੂਰੀ ਮਦਦ ਕੀਤੀ ਜਾਵੇਗੀ।

ਸੀਐਮ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਅਪੀਲ ਕਰਦੇ ਹਨ ਕਿ ਉਹ ਵਿਦੇਸ਼ਾਂ ਵਿੱਚ ਧੱਕੇ ਖਾਣ ਦੀ ਬਜਾਏ ਆਪਣੇ ਦੇਸ਼ ਵਿੱਚ ਹੀ ਰਹਿਣ। ਜੇਕਰ ਇੱਥੇ ਹੀ ਰੋਜ਼ਗਾਰ ਮਿਲ ਜਾਵੇ ਤਾਂ ਅਜਿਹੀਆਂ ਨੌਬਤਾਂ ਨਹੀਂ ਆਉਣਗੀਆਂ। ਉਨ੍ਹਾਂ ਕਿਹਾ, "ਸਾਡੇ ਪੁੱਤ ਨੇ, ਭਾਵੇਂ ਰੁੱਸ ਕੇ ਗਏ ਸੀ, ਪਰ ਹੁਣ ਵਾਪਸ ਆ ਰਹੇ ਹਨ ਤਾਂ ਆਪਣੇ ਘਰ ਹੀ ਆ ਰਹੇ ਹਨ।"

Deport Punjabi

local advertisement banners
Comments


Recommended News
Popular Posts
Just Now