ਅਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਅਦਾਲਤੀ ਕਾਰਵਾਈ, ਹੁਣ ਸੈਸ਼ਨ ਕੋਰਟ ‘ਚ ਚੱਲੇਗਾ ਟ੍ਰਾਇਲ    ਵਕੀਲ ਘੁੰਮਣ ਬ੍ਰਦਰਜ਼ ‘ਆਪ’ ’ਚ ਸ਼ਾਮਿਲ    ਰਾਸ਼ਟਰਪਤੀ ਨੇ CM ਮਾਨ ਨੂੰ ਦਿੱਤਾ ਮੁਲਾਕਾਤ ਦਾ ਸਮਾਂ, ਸਾਥੀ ਵਿਧਾਇਕ ਰਹਿਣਗੇ ਬਾਹਰ    ਰਾਸ਼ਟਰਪਤੀ ਨੇ CM ਮਾਨ ਨੂੰ ਦਿੱਤਾ ਮੁਲਾਕਾਤ ਦਾ ਸਮਾਂ, ਸਾਥੀ ਵਿਧਾਇਕ ਰਹਿਣਗੇ ਬਾਹਰ    ਅੰਮ੍ਰਿਤਪਾਲ ਮਹਿਰੋਂ ਨੂੰ VC ਜ਼ਰੀਏ ਕੋਰਟ ‘ਚ ਕੀਤਾ ਗਿਆ ਪੇਸ਼, 14 ਦਿਨਾਂ ਦੀ ਹੋਰ ਨਿਆਂਇਕ ਹਿਰਾਸਤ ‘ਚ ਭੇਜਿਆ    ਹਿਮਾਚਲ 'ਚ ਪੰਜਾਬ ਦੇ ਸ਼ਰਧਾਲੂਆਂ ਨਾਲ ਦਰਦਨਾਕ ਹਾਦਸਾ, ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਕੇ 'ਤੇ ਮੌਤ    ‘ਫੋਟੋਗ੍ਰਾਫਰਾਂ ਦਾ ਪਿੱਛਾ ਕਰਨਾ ਡਰਾਉਣਾ’, Preity Zinta ਨੇ ਸਾਂਝਾ ਕੀਤਾ ਦਰਦ    'ਜਾਗਤ ਜੋਤ ਸਤਿਕਾਰ ਐਕਟ' ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਪੰਜਾਬ-ਹਰਿਆਣਾ ਹਾਈਕੋਰਟ ਸਖ਼ਤ, ਪਟੀਸ਼ਨਰ ਨੂੰ ਪਾਈ ਝਾੜ, ਕਿਰਦਾਰ ’ਤੇ ਉਠਾਏ ਸਵਾਲ    ਅਦਾਲਤ ਵਲੋਂ ਰਿਲਾਇੰਸ ਕਮਿਊਨੀਕੇਸ਼ਨਜ਼ ਵਿਰੁੱਧ ਸੀਬੀਆਈ ਦੁਆਰਾ ਦਾਇਰ ਅਰਜ਼ੀ ਨੂੰ ਮਨਜ਼ੂਰੀ    ਪੰਜਾਬ ਦੇ ਪਿੰਡ ਦੀ ਫੁਟਬਾਲ ਟੀਮ ਖੇਡੇਗੀ ਅਮਰੀਕਾ ‘ਚ, ਸਟ੍ਰੀਟ ਚਾਈਲਡ ਵਰਲਡ ਕੱਪ ਲਈ ਰਵਾਨਾ   
ਅੰਮ੍ਰਿਤਪਾਲ ਮਹਿਰੋਂ ਨੂੰ VC ਜ਼ਰੀਏ ਕੋਰਟ ‘ਚ ਕੀਤਾ ਗਿਆ ਪੇਸ਼, 14 ਦਿਨਾਂ ਦੀ ਹੋਰ ਨਿਆਂਇਕ ਹਿਰਾਸਤ ‘ਚ ਭੇਜਿਆ
April 29, 2026
Amritpal-mehron

ਅੰਮ੍ਰਿਤਪਾਲ ਮਹਿਰੋਂ ਨੂੰ VC ਜ਼ਰੀਏ ਕੋਰਟ ‘ਚ ਕੀਤਾ ਗਿਆ ਪੇਸ਼, 14 ਦਿਨਾਂ ਦੀ ਹੋਰ ਨਿਆਂਇਕ ਹਿਰਾਸਤ ‘ਚ ਭੇਜਿਆ



ਬਠਿੰਡਾ ਦੇ ਬਹੁ-ਚਰਚਿਤ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੌਰ ਕਮਲ ਕੌਰ ਦੇ ਕਤਲ ਮਾਮਲੇ ਵਿੱਚ ਅੱਜ ਅਦਾਲਤ ਵੱਲੋਂ ਅਹਿਮ ਸੁਣਵਾਈ ਹੋਈ। ਇਸ ਮਾਮਲੇ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਵੀਡੀਓ ਕਾਨਫਰੰਸਿੰਗ (VC) ਰਾਹੀਂ ਏ.ਸੀ.ਜੇ.ਐਮ ਸ੍ਰੀ ਗੁਰਇਕਬਾਲ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਨਿਆਂਇਕ ਹਿਰਾਸਤ ਵਿੱਚ ਹੋਰ14 ਦਿਨਾਂ ਦਾ ਵਾਧਾ ਕਰ ਦਿੱਤਾ ਹੈ, ਜਿਸ ਕਾਰਨ ਹੁਣ ਉਹ13 ਮਈ2026 ਤੱਕ ਜੇਲ੍ਹ ਵਿੱਚ ਰਹੇਗਾ। ਜ਼ਿਕਰਯੋਗ ਹੈ ਕਿ11 ਜੂਨ2025 ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਦੀ ਪਾਰਕਿੰਗ ਵਿੱਚ ਖੜ੍ਹੀ ਕਾਰ ਵਿੱਚੋਂ ਕੰਚਨ ਕੌਰ ਦੀ ਲਾਸ਼ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਮੁਲਜ਼ਮ ਨੂੰ ਕੁਝ ਸਮਾਂ ਪਹਿਲਾਂ ਹੀ ਯੂ.ਏ.ਈ (UAE) ਤੋਂ ਡਿਪੋਰਟ ਕਰਵਾ ਕੇ ਲਿਆਂਦਾ ਗਿਆ ਸੀ।

ਐਡਵੋਕੇਟ ਮਨਪ੍ਰੀਤ ਸਿੰਘ ਬਰਾੜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ14 ਦਿਨਾਂ ਲਈ ਵਧਾ ਕੇ13 ਮਈ ਤੱਕ ਕਰ ਦਿੱਤੀ ਹੈ। ਹੁਣ ਅਦਾਲਤ ਵਿੱਚ ਪੁਲਿਸ ਵੱਲੋਂ ਚਲਾਨ ਪੇਸ਼ ਕੀਤੇ ਜਾਣ ਦੀ ਉਡੀਕ ਹੈ, ਜਿਸ ਤੋਂ ਬਾਅਦ ਹੀ ਅਗਲੀ ਸਥਿਤੀ ਸਪੱਸ਼ਟ ਹੋਵੇਗੀ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਸਿੰਘ ‘ਤੇ ਲੱਗੇ ਦੋਸ਼ਾਂ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਦੀ ਸੱਚਾਈ ਆਉਣ ਵਾਲੇ ਸਮੇਂ ਵਿੱਚ ਸਬੂਤਾਂ ਦੇ ਆਧਾਰ ‘ਤੇ ਹੀ ਸਾਹਮਣੇ ਆਵੇਗੀ। ਪੀੜਤ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ‘ਤੇ ਉਨ੍ਹਾਂ ਕਿਹਾ ਕਿ ਪੁਲਿਸ ਜਾਂਚ ਜਾਰੀ ਹੈ ਅਤੇ ਚਲਾਨ ਪੇਸ਼ ਹੋਣ ਤੋਂ ਬਾਅਦ ਸਭ ਕੁਝ ਸਾਫ਼ ਹੋ ਜਾਵੇਗਾ।

Amritpal mehron

local advertisement banners
Comments


Recommended News
Popular Posts
Just Now