993 ਰੁਪਏ ਮਹਿੰਗਾ ਹੋਇਆ LPG ਸਿਲੰਡਰ, ਕਮਰਸ਼ੀਅਲ ਗੈਸ ਸਿਲੰਡਰ ਦੇ ਰੇਟਾਂ ‘ਚ ਹੋਇਆ ਭਾਰੀ ਵਾਧਾ    ‘ਮਿਸ ਜਲੰਧਰ’ ਤੋਂ ‘ਫੈਮਿਨਾ ਮਿਸ ਇੰਡੀਆ ਨੌਰਥ’ ਤੱਕ: ਯਸ਼ਿਕਾ ਸ਼ਰਮਾ ਦਾ ਸ਼ਾਨਦਾਰ ਸਫਰ    ਪੰਜਾਬ ਵਿਧਾਨ ਸਭਾ ‘ਚ ਹੰਗਾਮਾ, ਕਾਂਗਰਸੀ ਤੇ ‘ਆਪ’ ਵਿਧਾਇਕਾਂ ਵਿਚਾਲੇ ਹੋਈ ਗਰਮਾ-ਗਰਮੀ    ਮੱਧ ਪ੍ਰਦੇਸ਼ 'ਚ ਤੂਫਾਨ ਕਾਰਨ ਵੱਡਾ ਹਾਦਸਾ, ਯਾਤਰੀ ਨਾਲ ਭਰਿਆ ਕਰੂਜ਼ ਡੁੱਬਿਆ, 5 ਲੋਕਾਂ ਦੀ ਮੌਤ, ਕਈ ਲਾਪਤਾ    ਮਾਰਕਫੈੱਡ ਨੇ ਆਂਗਣਵਾੜੀ ਕੇਂਦਰਾਂ ਨੂੰ ਸਪਲਾਈ ਤੋਂ ਹੱਥ ਪਿੱਛੇ ਖਿੱਚੇ ! ਬਿਕਰਮ ਸਿੰਘ ਮਜੀਠੀਆ ਨੇ 'ਪੰਜੀਰੀ ਘੁਟਾਲੇ' ਨੂੰ ਲੈ ਕੇ ਚੁੱਕੇ ਸਨ ਸਵਾਲ    ਮਾਰਕਫੈੱਡ ਨੇ ਆਂਗਣਵਾੜੀ ਕੇਂਦਰਾਂ ਨੂੰ ਸਪਲਾਈ ਤੋਂ ਹੱਥ ਪਿੱਛੇ ਖਿੱਚੇ ! ਬਿਕਰਮ ਸਿੰਘ ਮਜੀਠੀਆ ਨੇ 'ਪੰਜੀਰੀ ਘੁਟਾਲੇ' ਨੂੰ ਲੈ ਕੇ ਚੁੱਕੇ ਸਨ ਸਵਾਲ    ਲੁਧਿਆਣਾ: ਸਕੂਲਾਂ ਨੇੜੇ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪਾਬੰਦੀ, ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਖ਼ਤ ਨਿਰਦੇਸ਼ ਜਾਰੀ    ਲੁਧਿਆਣਾ: ਸਕੂਲਾਂ ਨੇੜੇ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪਾਬੰਦੀ, ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਖ਼ਤ ਨਿਰਦੇਸ਼ ਜਾਰੀ    ਟ੍ਰਾਈਡੇਂਟ ਗਰੁੱਪ ਫੈਕਟਰੀ ਤੇ ਪ੍ਰਦੂਸ਼ਣ ਬੋਰਡ ਦੀ ਰੇਡ, ਕੁਝ ਦਿਨ ਪਹਿਲਾਂ ਹੀ BJP ‘ਚ ਸ਼ਾਮਲ ਹੋਏ ਹਨ ਰਜਿੰਦਰ ਗੁਪਤਾ    MP ਹਰਭਜਨ ਸਿੰਘ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਖੜਕਾਇਆ ਹਾਈਕੋਰਟ ਦਾ ਬੂਹਾ   
ਲੁਧਿਆਣਾ: ਸਕੂਲਾਂ ਨੇੜੇ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪਾਬੰਦੀ, ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਖ਼ਤ ਨਿਰਦੇਸ਼ ਜਾਰੀ
April 30, 2026
Ban-energy-drinks-near-schools

ਲੁਧਿਆਣਾ: ਸਕੂਲਾਂ ਨੇੜੇ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪਾਬੰਦੀ, ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਖ਼ਤ ਨਿਰਦੇਸ਼ ਜਾਰੀ


ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ ਨੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਸਕੂਲਾਂ ਦੇ ਆਲੇ-ਦੁਆਲੇ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧ ‘ਚ, ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਧਿਕਾਰੀ ਅਸ਼ੀਸ਼ ਚਾਵਲਾ ਨੇ ਦੱਸਿਆ ਕਿ, ਨਵੇਂ ਆਦੇਸ਼ਾਂ ਦੇ ਤਹਿਤ, ਸ਼ਹਿਰੀ ਖੇਤਰਾਂ ‘ਚ ਸਕੂਲਾਂ ਤੋਂ50 ਮੀਟਰ ਤੇ ਪੇਂਡੂ ਖੇਤਰਾਂ ਵਿੱਚ100 ਮੀਟਰ ਦੇ ਘੇਰੇ ‘ਚ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਦਾ ਉਦੇਸ਼ ਬੱਚਿਆਂ ਤੱਕ ਅਜਿਹੇ ਪੀਣ ਵਾਲੇ ਪਦਾਰਥਾਂ ਦੀ ਪਹੁੰਚ ਸੀਮਤ ਕਰਨਾ ਹੈ ਤੇ ਉਨ੍ਹਾਂ ਨੂੰ ਨੁਕਸਾਨਦੇਹ ਪੀਣ ਵਾਲੇ ਪਦਾਰਥਾਂ ਤੋਂ ਬਚਾਉਣਾ ਦੇ ਉਦੇਸ਼ ਹੈ।

ਅਧਿਕਾਰੀ ਨੇ ਦੱਸਿਆ ਕਿ ਐਨਰਜੀ ਡਰਿੰਕਸ ‘ਚ ਕੈਫੀਨ ਦੀ ਭਾਰੀ ਮਾਤਰਾ ਤੇ ਹੋਰ ਉਤੇਜਕ ਤੱਤ ਹੁੰਦੇ ਹਨ, ਜੋ ਬੱਚਿਆਂ ਦੀ ਸਰੀਰਕ ਤੇ ਮਾਨਸਿਕ ਸਿਹਤ ‘ਤੇ ਮਾੜਾ ਪ੍ਰਭਾਵ ਪਾ ਸਕਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਨ੍ਹਾਂ ਪੀਣ ਵਾਲੇ ਪਦਾਰਥਾਂ ਦੇ ਸੇਵਨ ਨਾਲ ਬੱਚਿਆਂ ‘ਚ ਦਿਲ ਨਾਲ ਸਬੰਧਤ ਸਮੱਸਿਆਵਾਂ, ਨੀਂਦ ਦੀ ਕਮੀ, ਚਿੰਤਾ, ਘਬਰਾਹਟ ਤੇ ਹੋਰ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ।

ਸਿਹਤ ਵਿਭਾਗ ਨੇ ਸਾਰੇ ਦੁਕਾਨਦਾਰਾਂ, ਵਿਕਰੇਤਾਵਾਂ ਤੇ ਖਾਣ-ਪੀਣ ਵਾਲੇ ਕਾਰੋਬਾਰ ਸੰਚਾਲਕਾਂ ਨੂੰ ਇਨ੍ਹਾਂ ਆਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਤੇ ਸਕੂਲਾਂ ਦੇ ਆਲੇ-ਦੁਆਲੇ ਨਿਰਧਾਰਤ ਜ਼ੋਨਾਂ ‘ਚ ਐਨਰਜੀ ਡਰਿੰਕਸ ਵੇਚਣ ਤੋਂ ਗੁਰੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ, ਮਾਪਿਆਂ ਤੇ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬੱਚਿਆਂ ਨੂੰ ਅਜਿਹੇ ਪੀਣ ਵਾਲੇ ਪਦਾਰਥਾਂ ਤੋਂ ਦੂਰ ਰੱਖਣ ਤੇ ਬੱਚਿਆਂ ਨੂੰ ਸਿਹਤਮੰਦ ਖੁਰਾਕ ਪ੍ਰਤੀ ਉਤਸ਼ਾਹਿਤ ਕਰਨ।

ਜ਼ਿਲ੍ਹਾ ਸਿਹਤ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਰੀਖਣ ਮੁਹਿੰਮਾਂ ਚਲਾਈਆਂ ਜਾਣਗੀਆਂ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ

Ban energy drinks near schools

local advertisement banners
Comments


Recommended News
Popular Posts
Just Now