ਮਜੀਠੀਆ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ: ਵਿਦੇਸ਼ੀ ਨੰਬਰ ਤੋਂ ਆਇਆ ਮੈਸੇਜ, ‘ਕੁਝ ਦਿਨ ਹੋਰ ਜੀਓ, ਟ੍ਰੇਲਰ ਆਉਣ ਵਾਲਾ ਹੈ’    ਰਾਣਾ ਬਲਾਚੋਰੀਆ ਹੱਤਿਆ ਕਾਂਡ ਦਾ ਮੁੱਖ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ    ਗੁਰਦਾਸਪੁਰ: ਕਾਦੀਆਂ ਰਾਜਪੂਤ ਵਿਖੇ ਘਰਵਾਲੀ ਨੂੰ ਗੋਲੀ ਮਾਰਨ ਉਪਰੰਤ ਪਤੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ, ਦੋਵਾਂ ਦੀ ਮੌਤ    ਨੇਡਾ ‘ਚ ਸਿੱਖਾਂ ਦਾ ਵਧਿਆ ਮਾਣ, ਕਰਮਬੀਰ ਸਿੰਘ ਸਿੱਖ ਦਿੱਖ ਬਰਕਰਾਰ ਰੱਖਦੇ ਬਣੇ ਪਹਿਲੇ ਸਿੱਖ ਮਰੀਨ ਇੰਜੀਨੀਅਰ    ਮਲੇਸ਼ੀਆ ਵਿਚ ਭਾਰਤੀ ਜੋੜੇ ਨੇ 10ਵੀਂ ਮੰਜ਼ਿਲ ਤੋਂ ਮਾਰੀ ਛਾਲ, ਪਤਨੀ ਦੀ ਮੌਤ, ਪਤੀ ਦੀ ਹਾਲਤ ਗੰਭੀਰ    ਮਲੇਸ਼ੀਆ ਵਿਚ ਭਾਰਤੀ ਜੋੜੇ ਨੇ 10ਵੀਂ ਮੰਜ਼ਿਲ ਤੋਂ ਮਾਰੀ ਛਾਲ, ਪਤਨੀ ਦੀ ਮੌਤ, ਪਤੀ ਦੀ ਹਾਲਤ ਗੰਭੀਰ    MP ਸੁਖਜਿੰਦਰ ਰੰਧਾਵਾ ਨੇ ਆਪਣੀ ਮੌਤ ਦੀ ਝੂਠੀ ਅਫਵਾਹ ਫੈਲਾਉਣ ਵਾਲਿਆਂ ਵਿਰੁੱਧ ਦਰਜ ਕਰਵਾਈ ਸ਼ਿਕਾਇਤ    ‘Lawrence Of Punjab’ ‘ਤੇ ਬੈਨ ਖਿਲਾਫ Zee ਇੰਟਰਟੇਨਮੈਂਟ ਹਾਈਕੋਰਟ ਪਹੁੰਚੀ    ਅਕਾਲ ਤਖ਼ਤ ਸਾਹਿਬ ਵੱਲੋਂ ਹਰੀ ਸਿੰਘ ਨਲਵਾ 'ਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼ ਰੱਦ    ਸਖ਼ਤ ਸਜ਼ਾ ਤੋਂ ਤੰਗ 15 ਸਾਲਾ ਵਿਦਿਆਰਥੀ ਨੇ ਚੁੱਕਿਆ ਖੌਫਨਾਕ ਕਦਮ, ਇਲਾਜ ਦੌਰਾਨ ਮੌਤ   
ਰਾਣਾ ਬਲਾਚੋਰੀਆ ਹੱਤਿਆ ਕਾਂਡ ਦਾ ਮੁੱਖ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ
May 4, 2026
Rana-Balachoria-Murder-

ਰਾਣਾ ਬਲਾਚੋਰੀਆ ਹੱਤਿਆ ਕਾਂਡ ਦਾ ਮੁੱਖ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ


ਮੁਹਾਲੀ ਦੇ ਸੋਹਾਣਾ ਇਲਾਕੇ ਵਿਚ ਬੀਤੇ ਸਾਲ ਹੋਏ ਕਬੱਡੀ ਖੇਡ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੋਰੀਆ ਹੱਤਿਆ ਕਾਂਡ ਵਿਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੰਜਾਬ ਏ. ਜੀ. ਟੀ. ਐੱਫ. ਦੀ ਟੀਮ ਵਲੋਂ ਇਸ ਮਾਮਲੇ ਦੇ ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਨੂੰ ਤ੍ਰਿਪੁਰਾ ਸੂਬੇ ਦੀ ਰਾਜਧਾਨੀ ਅਗਰਤਾਲਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਆਦਿਤਿਆ ਕਪੂਰ ਉਰਫ਼ ਮੱਖਣ ਨੂੰ ਪੰਜਾਬ ਏ. ਜੀ. ਟੀ. ਐੱਫ. ਵਲੋਂ ਤ੍ਰਿਪੁਰਾ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੀ ਸਹਾਇਤਾ ਨਾਲ ਟ੍ਰੇਸ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਰਾਣਾ ਬਲਾਚੋਰੀਆ ਦੀ ਹੱਤਿਆ ਦੇ ਮਾਮਲੇ ਵਿਚ ਮੁੱਖ ਸ਼ੂਟਰ ਵਜੋਂ ਲੋੜੀਂਦਾ ਸੀ।

ਜ਼ਿਕਰਯੋਗ ਹੈ ਕਿ ਕਬੱਡੀ ਖੇਡ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੋਰੀਆ ਦੀ ਬੀਤੇ ਸਾਲ15 ਦਸੰਬਰ ਨੂੰ ਮੁਹਾਲੀ ਦੇ ਸੋਹਾਣਾ ਇਲਾਕੇ ਵਿਚ ਕਬੱਡੀ ਟੂਰਨਾਮੈਂਟ ਦੌਰਾਨ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਦੀ ਜਾਂਚ ਦੌਰਾਨ ਸ਼ੂਟਰ ਕਰਨ ਪਾਠਕ ਨੂੰ ਹੋਰਨਾਂ ਮੁਲਜ਼ਮਾਂ ਸਮੇਤ ਕਲਕੱਤਾ ਤੋਂ ਕਾਬੂ ਕੀਤਾ ਗਿਆ ਸੀ। ਹੁਣ ਮੁੱਖ ਸ਼ੂਟਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੂੰ ਇਸ ਹੱਤਿਆ ਕਾਂਡ ਦੇ ਪਿੱਛੇ ਦੀ ਸਾਜ਼ਿਸ਼ ਅਤੇ ਹੋਰ ਸਬੰਧਤ ਮੁਲਜ਼ਮਾਂ ਬਾਰੇ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਪੁਲਿਸ ਵਲੋਂ ਗ੍ਰਿਫ਼ਤਾਰ ਮੁਲਜ਼ਮ ਨੂੰ ਪੰਜਾਬ ਲਿਆਂਦਾ ਜਾਵੇਗਾ, ਜਿੱਥੇ ਉਸਦਾ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ। ਮਾਮਲੇ ਸਬੰਧੀ ਹੋਰ ਜਾਂਚ ਜਾਰੀ ਹੈ।


Rana Balachoria Murder

local advertisement banners
Comments


Recommended News
Popular Posts
Just Now