ED ਰੇਡ ਮਾਮਲੇ ’ਚ ਅਮਨ ਅਰੋੜਾ ਦਾ ਵੱਡਾ ਬਿਆਨ: “ਇੱਕ ਪੈਸਾ ਵੀ ਸਾਬਤ ਹੋਇਆ ਤਾਂ ਸਿਆਸਤ ਛੱਡ ਦਿਆਂਗਾ”    ਸ੍ਰੀ ਅਕਾਲ ਤਖ਼ਤ ਪਹੁੰਚੇ ਸੰਧਵਾਂ, ਬੇਅਦਬੀ ਕਰਨ ਵਾਲਿਆਂ ਲਈ ਕੜੀਆਂ ਸਜ਼ਾਵਾਂ ਦੀ ਵਕਾਲਤ    ਪੰਜਾਬ ਬੋਰਡ ਨੇ 10ਵੀਂ ਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਕੀਤੀਆਂ ਜਾਰੀ, ਹੈਲਪਲਾਈਨ ਨੰਬਰ ਵੀ ਜਾਰੀ    ਵੀਜ਼ਾ ਖਤਮ ਹੋਣ ‘ਤੇ ਵੀ ਨਹੀਂ ਛੱਡਣਾ ਪਵੇਗਾ ਕੈਨੇਡਾ! ਇਮੀਗ੍ਰੇਸ਼ਨ ਦੇ ਨਵੇਂ ਨਿਯਮਾਂ ਨਾਲ ਪੰਜਾਬੀਆਂ ਨੂੰ ਵੱਡੀ ਰਾਹਤ    ED ਨੇ ਰੇਡ ਦੌਰਾਨ 1 ਕਰੋੜ ਦੀ ਨਕਦੀ ਜ਼ਬਤ, AAP ਪ੍ਰਧਾਨ ਅਮਨ ਅਰੋੜਾ ਦਾ ਨੇੜਲਾ ਸਾਥੀ ਵੀ ਧੋਖਾਧੜੀ 'ਚ ਸ਼ਾਮਲ    ਲੁਧਿਆਣਾ ਦੇ ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ, ਮੌਤ ਤੋਂ ਪਹਿਲਾਂ ਵੀਡੀਓ ਬਣਾ 11 ਲੋਕਾਂ ਦੇ ਖੋਲ੍ਹੇ ਰਾਜ਼    ਕਮਲ ਕੌਰ ਭਾਬੀ ਕਤਲ ਕੇਸ ‘ਚ ਵੱਡਾ ਖੁਲਾਸਾ: 5ਵੇਂ ਮੁਲਜ਼ਮ ਦੀ ਪਛਾਣ, ਮਹਿਰੋਂ ਨੂੰ ਵਿਦੇਸ਼ ਭਜਾਉਣ ‘ਚ ਸੀ ਹੱਥ     MP ਅੰਮ੍ਰਿਤਪਾਲ ਸਿੰਘ ‘ਤੇ ਲਾਏ ਚਾਰਜਾਂ ਨੂੰ ਡਿਸਚਾਰਜ ਕਰਨ ਦੀ ਮੰਗ, ਅੰਮ੍ਰਿਤਸਰ ਕੋਰਟ ‘ਚ ਅਰਜ਼ੀ ਦਾਇਰ    ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ    ਐਮਐਸ ਬਿੱਟਾ ਦਾ ਵੱਡਾ ਦਾਅਵਾ: ਭੁੱਲਰ ਦੀ ਫਾਂਸੀ ਰੋਕਣ ਲਈ ਪ੍ਰਕਾਸ਼ ਬਾਦਲ ਨੇ ਕੀਤਾ ਸੀ ਫੋਨ   
MP ਅੰਮ੍ਰਿਤਪਾਲ ਸਿੰਘ ‘ਤੇ ਲਾਏ ਚਾਰਜਾਂ ਨੂੰ ਡਿਸਚਾਰਜ ਕਰਨ ਦੀ ਮੰਗ, ਅੰਮ੍ਰਿਤਸਰ ਕੋਰਟ ‘ਚ ਅਰਜ਼ੀ ਦਾਇਰ
May 7, 2026
Amritpaal-Singh-Dimand-

MP ਅੰਮ੍ਰਿਤਪਾਲ ਸਿੰਘ ‘ਤੇ ਲਾਏ ਚਾਰਜਾਂ ਨੂੰ ਡਿਸਚਾਰਜ ਕਰਨ ਦੀ ਮੰਗ, ਅੰਮ੍ਰਿਤਸਰ ਕੋਰਟ ‘ਚ ਅਰਜ਼ੀ ਦਾਇਰ


ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਮਾਮਲੇ ਦੀ ਅੱਜ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੀ ਪੱਖੋਂ ਉਨ੍ਹਾਂ ਦੇ ਵਕੀਲ ਰੀਤੂ ਰਾਜ ਸਿੰਘ ਸੰਧੂ ਅਦਾਲਤ ਵਿੱਚ ਪੇਸ਼ ਹੋਏ। ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਕੀਲ ਸੰਧੂ ਨੇ ਦੱਸਿਆ ਕਿ ਅੱਜ ਦੀ ਤਰੀਕ ਦੌਰਾਨ ਉਨ੍ਹਾਂ ਵੱਲੋਂ ਅਦਾਲਤ ਵਿੱਚ ਇੱਕ ਅਹਿਮ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਚਾਰਜਾਂ ਨੂੰ “ਬੇਬੁਨਿਆਦ” ਦੱਸਦਿਆਂ ਉਨ੍ਹਾਂ ਨੂੰ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ।

ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਚਲਾਨ ਅਤੇ ਕੇਸ ਨਾਲ ਜੁੜੇ ਸਾਰੇ ਦਸਤਾਵੇਜ਼ਾਂ ਦਾ ਅਧਿਐਨ ਕਰਨ ਤੋਂ ਬਾਅਦ ਅਦਾਲਤ ਵਿੱਚ ਵਿਸਥਾਰ ਨਾਲ ਆਪਣੀ ਅਰਜ਼ੀ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਧਾਰਾਵਾਂ ਤਹਿਤ ਚਾਰਜ ਲਗਾਏ ਗਏ ਹਨ, ਉਹ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਠੀਕ ਨਹੀਂ ਬਣਦੇ ਅਤੇ ਇਸ ਲਈ ਅਦਾਲਤ ਨੂੰ ਭਾਈ ਅੰਮ੍ਰਿਤਪਾਲ ਸਿੰਘ ਨੂੰ ਇਨ੍ਹਾਂ ਚਾਰਜਾਂ ਤੋਂ ਬਰੀ ਕਰਨਾ ਚਾਹੀਦਾ ਹੈ।


ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅਦਾਲਤ ਵੱਲੋਂ ਹੁਣ ਇਸ ਅਰਜ਼ੀ ‘ਤੇ ਸਟੇਟ ਨੂੰ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ ਗਿਆ ਹੈ। ਸਟੇਟ ਪੱਖ ਵੱਲੋਂ11 ਮਈ ਨੂੰ ਆਪਣਾ ਰਿਪਲਾਈ ਫਾਈਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਅਗਲੀ ਕਾਰਵਾਈ ਅਦਾਲਤ ਵੱਲੋਂ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਲਗਾਤਾਰ ਵੀਡੀਓ ਕਾਨਫਰੰਸਿੰਗ ਰਾਹੀਂ ਲਗਾਈ ਜਾ ਰਹੀ ਹੈ। ਵਕੀਲ ਮੁਤਾਬਕ ਉਹ ਇਸ ਸਮੇਂ ਵੀ ਉਸੇ ਸੈੱਲ ਵਿੱਚ ਹਨ, ਜਿੱਥੇ ਪਹਿਲਾਂ ਰੱਖੇ ਗਏ ਸਨ ਅਤੇ ਉਨ੍ਹਾਂ ਦੀ ਸਥਿਤੀ ਵਿੱਚ ਕੋਈ ਵੱਡਾ ਬਦਲਾਅ ਨਹੀਂ ਕੀਤਾ ਗਿਆ।

ਵਕੀਲ ਨੇ ਕਿਹਾ ਕਿ ਅਦਾਲਤੀ ਕਾਰਵਾਈ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਹਰ ਤਰੀਕ ‘ਤੇ ਵੀਡੀਓ ਕਾਨਫਰੰਸਿੰਗ ਜ਼ਰੀਏ ਦਰਜ ਹੁੰਦੀ ਹੈ ਅਤੇ ਕਾਨੂੰਨੀ ਪ੍ਰਕਿਰਿਆ ਮੁਤਾਬਕ ਹੀ ਸਾਰੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੁਅੱਕਲ ਖ਼ਿਲਾਫ਼ ਜਾਂਚ ਦੌਰਾਨ ਕੋਈ ਨਵੀਂ ਗੰਭੀਰ ਗੱਲ ਸਾਹਮਣੇ ਨਹੀਂ ਆਈ ਅਤੇ ਕਾਨੂੰਨੀ ਤੌਰ ‘ਤੇ ਉਹ ਆਪਣਾ ਪੱਖ ਮਜ਼ਬੂਤੀ ਨਾਲ ਅਦਾਲਤ ਅੱਗੇ ਰੱਖ ਰਹੇ ਹਨ।

Amritpaal Singh Dimand

local advertisement banners
Comments


Recommended News
Popular Posts
Just Now