May 9, 2026
ਈਡੀ ਨੇ ਸੰਜੀਵ ਅਰੋੜਾ ਨੂੰ ਕੀਤਾ ਗ੍ਰਿਫਤਾਰ
ਈਡੀ ਨੇ ਸੰਜੀਵ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਹੈ। ਚੰਡੀਗੜ੍ਹ ਦੀ ਰਿਹਾਇਸ਼ ਤੇ ਰੇਡ ਦੋਰਾਨ ਅਰੋੜਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਆਈ ਹੈ ਕਿ ਈਡੀ ਦੀ ਟੀਮ ਵਲੋਂ ਸਵੇਰ ਤੋਂ ਹੀ ਅਰੋੜਾ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਸੀ, ਜਿਸਤੋਂ ਬਾਅਦ ਟੀਮ ਵਲੋਂ ਇਹ ਕਾਰਵਾਈ ਕੀਤੀ ਗਈ ਹੈ।
ਇਕ ਮਹੀਨਾ ਪਹਿਲਾ ਵੀ ਈਡੀ ਦੀ ਟੀਮ ਵਲੋਂ ਉਸਦੇ ਘਰ ਰੇਡ ਕੀਤੀ ਗਈ ਸੀ। ਈਡੀ ਦੀ ਛਾਪੇਮਾਰੀ ਤੋਂ ਬਾਅਦ ਸਿਆਸੀ ਹਲਕਿਆਂ ਵਿਚ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਸਨ। ਹਾਲਾਂਕਿ ਅਜੇ ਤੱਕ ਈਡੀ ਜਾਂ ਪੰਜਾਬ ਸਰਕਾਰ ਵਲੋਂ ਗ੍ਰਿਫ਼ਤਾਰੀ ਸਬੰਧੀ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ। ਸੂਤਰਾਂ ਅਨੁਸਾਰ ਈਡੀ ਦੀ ਟੀਮ ਨੇ ਸਵੇਰੇ ਹੀ ਰਿਹਾਇਸ਼ ’ਤੇ ਪਹੁੰਚ ਕੇ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਜਾਂਚ ਕੀਤੀ। ਇਸ ਕਾਰਵਾਈ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਹਲਚਲ ਮਚ ਗਈ ਹੈ।
ਇਹ ਕਾਰਵਾਈ ਕਰੀਬ100 ਕਰੋੜ ਰੁਪਏ ਦੀ ਕਥਿਤ ਫਰਜ਼ੀ ਖਰੀਦ ਅਤੇ ਦੁਬਈ-ਭਾਰਤ ਕੈਸ਼ ਟ੍ਰਿਪਿੰਗ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਕੀਤੀ ਗਈ ਦੱਸੀ ਜਾ ਰਹੀ ਹੈ। ਇਹ ਮਾਮਲਾ ਕਥਿਤ ਤੌਰ ’ਤੇ ਫਰਜ਼ੀ ਬਿਲਿੰਗ, ਸ਼ੈੱਲ ਕੰਪਨੀਆਂ ਅਤੇ ਵਿਦੇਸ਼ੀ ਲੈਣ-ਦੇਣ ਰਾਹੀਂ ਪੈਸੇ ਦੀ ਹੇਰਾਫੇਰੀ ਨਾਲ ਜੁੜਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਦੁਬਈ ਰਾਹੀਂ ਹੋਈ ਕਥਿਤ ਕੈਸ਼ ਟ੍ਰਿਪਿੰਗ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Sanjeev Arora Arrested