NEET 2026 ਦੀ ਪ੍ਰੀਖਿਆ ਰੱਦ, ਪੇਪਰ ਲੀਕ ਤੋਂ ਬਾਅਦ NTA ਦਾ ਫੈਸਲਾ, CBI ਜਾਂਚ ਦਾ ਆਦੇਸ਼    ਵਿਜੀਲੈਂਸ ਬਿਊਰੋਂ ‘ਤੇ ਰੇਡ ਮਾਮਲੇ ਵਿਚ 3 ਗ੍ਰਿਫ਼ਤਾਰ    ਪੰਜਾਬ ਯੂਨੀਵਰਸਿਟੀ ‘ਚ ਭਾਸ਼ਾ ਵਿਵਾਦ, ਵਿਦਿਆਰਥੀਆਂ ਨੇ ਨਵੀਆਂ ਨੇਮ ਪਲੇਟਾਂ ‘ਤੇ ਫੇਰਿਆ ਕਾਲਾ ਪੇਂਟ    ਸੰਜੀਵ ਅਰੋੜਾ ਨੇ ਹਾਈਕੋਰਟ ਦਾ ਕੀਤਾ ਰੁਖ    ਦਿੱਲੀ ‘ਚ ਸ਼ੁਰੂ ਹੋਇਆ ਹਾਈਟੈਕ ਬੈਰੀਅਰ-ਫ੍ਰੀ ਟੋਲ, ਹੁਣ ਬਿਨਾਂ ਰੁਕੇ ਕੱਟੇਗਾ ਟੋਲ ਟੈਕਸ    ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਡਿਸਚਾਰਜ ਅਰਜ਼ੀ ‘ਤੇ ਸੁਣਵਾਈ, ਰਾਜ ਪੱਖ ਵੱਲੋਂ ਜਵਾਬ ਦਾਖ਼ਲ; 12 ਮਈ ਨੂੰ ਹੋਣਗੀਆਂ ਦਲੀਲਾਂ    ਪੰਜਾਬ ’ਚ ਨਿਗਮ ਚੋਣਾਂ ਦਾ ਹੋਇਆ ਐਲਾਨ    ਜਥੇਦਾਰ ਗੜਗੱਜ ਨੇ ਸਪੀਕਰ ਕੁਲਤਾਰ ਸੰਧਵਾਂ ਨੂੰ ਸਤਿਕਾਰ ਸੋਧ ਐਕਟ ‘ਚੋਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ ਭੇਜਿਆ ਵਿਸਥਾਰਤ ਪੱਤਰ    ਲੁਧਿਆਣਾ : ਦੂਜੇ ਵਿਆਹ ਦੇ ਚਾਅ ‘ਚ ਫੌਜੀ ਪਿਤਾ ਨੇ ਪੁੱਤ ਨੂੰ ਉਤਾਰਿਆ ਮੌਤ ਦੇ ਘਾਟ, ਫਿਰ ਖੁਦ ਦੇ ਵੀ ਮੁਕਾਏ ਸਾਹ    ਜੇ ਕੋਈ ਪ੍ਰੋਗਰਾਮ ਖਰਾਬ ਕਰਦਾ ਹੈ ਤਾਂ ਉਸਨੂੰ ਸ਼ੋਅ ਵਿਚੋਂ ਬਾਹਰ ਕੱਢ ਦਿਓ- ਦਲਜੀਤ ਦੋਸਾਂਝ   
ਜਥੇਦਾਰ ਗੜਗੱਜ ਨੇ ਸਪੀਕਰ ਕੁਲਤਾਰ ਸੰਧਵਾਂ ਨੂੰ ਸਤਿਕਾਰ ਸੋਧ ਐਕਟ ‘ਚੋਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ ਭੇਜਿਆ ਵਿਸਥਾਰਤ ਪੱਤਰ
May 11, 2026
Leter-To-Kultar-Singh-Sandhwan

ਜਥੇਦਾਰ ਗੜਗੱਜ ਨੇ ਸਪੀਕਰ ਕੁਲਤਾਰ ਸੰਧਵਾਂ ਨੂੰ ਸਤਿਕਾਰ ਸੋਧ ਐਕਟ ‘ਚੋਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ ਭੇਜਿਆ ਵਿਸਥਾਰਤ ਪੱਤਰ


ਪਿਛਲੇ ਦਿਨੀਂ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ2026 ਬਾਰੇ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨਾਲ ਗੱਲਬਾਤ ਕੀਤੀ ਗਈ। ਇਸ ਉਪਰੰਤ ਅੱਜ ਅਕਾਲ ਤਖਤ ਸਾਹਿਬ ਸਕੱਤਰੇਤ ਵਲੋਂ ਭੁਖਤ ਸੋਧ ਬਿਲ ਵਿਚ ਇਤਰਾਜ਼ ਯੋਗ ਮੱਦਾਂ ਬਾਰੇ ਵਿਸਥਾਰਤ ਪੱਤਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜਿਆ ਗਿਆ ਹੈ।

ਇਸ ਪੱਤਰ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਸਪੀਕਰ ਸੰਧਵਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ15 ਦਿਨਾਂ ਦੇ ਅੰਦਰ ਇਹਨਾਂ ਇਤਰਾਜਾਂ ਅਨੁਸਾਰ ਕਾਰਵਾਈ ਕਰਦਿਆਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਇਤਰਾਜ਼ ਯੋਗ ਮੱਦਾਂ ਨੂੰ ਉਕਤ ਐਕਟ ਵਿਚੋਂ ਹਟਾਇਆ ਜਾਵੇ ਤੇ ਜਦੋਂ ਤੱਕ ਇਹ ਇਤਰਾਜ਼ਯੋਗ ਮੱਦਾਂ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਇਸ ਕਾਨੂੰਨੀ ਸੋਧ ਦੀ ਅਗਲੇਰੀ ਕਾਰਵਾਈ ਉੱਤੇ ਮੁਕੰਮਲ ਰੋਕ ਲਗਾਈ ਜਾਵੇ।

ਇਸ ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਅਕਾਲ ਤਖਤ ਸਾਹਿਬ ਪੰਜਾਬ ਸਰਕਾਰ ਨੂੰ ਸਿੱਖ ਕਨੂੰਨੀ ਮਾਹਰਾਂ ਅਤੇ ਜੱਜਾਂ ਦੀ ਇੱਕ ਟੀਮ ਦੇਵੇਗਾਂ ਜਿਸ ਰਾਹੀਂ ਸਰਕਾਰ ਇਸ ਕਾਨੂੰਨੀ ਸੋਧ ਬਾਰੇ ਸਿੱਖਾਂ ਨਾਲ ਸਹਿਮਤੀ ਬਣਾ ਸਕਦੀ ਹੈ। ਜੇਕਰ ਇਹਨਾਂ ਆਦੇਸ਼ਾਂ ਦੇ ਉਲੰਘਣਾ ਹੁੰਦੀ ਹੈ ਤਾਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪੰਥਕ ਰਵਾਇਤਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

Leter To Kultar Singh Sandhwan

local advertisement banners
Comments


Recommended News
Popular Posts
Just Now