NEET 2026 ਦੀ ਪ੍ਰੀਖਿਆ ਰੱਦ, ਪੇਪਰ ਲੀਕ ਤੋਂ ਬਾਅਦ NTA ਦਾ ਫੈਸਲਾ, CBI ਜਾਂਚ ਦਾ ਆਦੇਸ਼    ਵਿਜੀਲੈਂਸ ਬਿਊਰੋਂ ‘ਤੇ ਰੇਡ ਮਾਮਲੇ ਵਿਚ 3 ਗ੍ਰਿਫ਼ਤਾਰ    ਪੰਜਾਬ ਯੂਨੀਵਰਸਿਟੀ ‘ਚ ਭਾਸ਼ਾ ਵਿਵਾਦ, ਵਿਦਿਆਰਥੀਆਂ ਨੇ ਨਵੀਆਂ ਨੇਮ ਪਲੇਟਾਂ ‘ਤੇ ਫੇਰਿਆ ਕਾਲਾ ਪੇਂਟ    ਸੰਜੀਵ ਅਰੋੜਾ ਨੇ ਹਾਈਕੋਰਟ ਦਾ ਕੀਤਾ ਰੁਖ    ਦਿੱਲੀ ‘ਚ ਸ਼ੁਰੂ ਹੋਇਆ ਹਾਈਟੈਕ ਬੈਰੀਅਰ-ਫ੍ਰੀ ਟੋਲ, ਹੁਣ ਬਿਨਾਂ ਰੁਕੇ ਕੱਟੇਗਾ ਟੋਲ ਟੈਕਸ    ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਡਿਸਚਾਰਜ ਅਰਜ਼ੀ ‘ਤੇ ਸੁਣਵਾਈ, ਰਾਜ ਪੱਖ ਵੱਲੋਂ ਜਵਾਬ ਦਾਖ਼ਲ; 12 ਮਈ ਨੂੰ ਹੋਣਗੀਆਂ ਦਲੀਲਾਂ    ਪੰਜਾਬ ’ਚ ਨਿਗਮ ਚੋਣਾਂ ਦਾ ਹੋਇਆ ਐਲਾਨ    ਜਥੇਦਾਰ ਗੜਗੱਜ ਨੇ ਸਪੀਕਰ ਕੁਲਤਾਰ ਸੰਧਵਾਂ ਨੂੰ ਸਤਿਕਾਰ ਸੋਧ ਐਕਟ ‘ਚੋਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ ਭੇਜਿਆ ਵਿਸਥਾਰਤ ਪੱਤਰ    ਲੁਧਿਆਣਾ : ਦੂਜੇ ਵਿਆਹ ਦੇ ਚਾਅ ‘ਚ ਫੌਜੀ ਪਿਤਾ ਨੇ ਪੁੱਤ ਨੂੰ ਉਤਾਰਿਆ ਮੌਤ ਦੇ ਘਾਟ, ਫਿਰ ਖੁਦ ਦੇ ਵੀ ਮੁਕਾਏ ਸਾਹ    ਜੇ ਕੋਈ ਪ੍ਰੋਗਰਾਮ ਖਰਾਬ ਕਰਦਾ ਹੈ ਤਾਂ ਉਸਨੂੰ ਸ਼ੋਅ ਵਿਚੋਂ ਬਾਹਰ ਕੱਢ ਦਿਓ- ਦਲਜੀਤ ਦੋਸਾਂਝ   
ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਡਿਸਚਾਰਜ ਅਰਜ਼ੀ ‘ਤੇ ਸੁਣਵਾਈ, ਰਾਜ ਪੱਖ ਵੱਲੋਂ ਜਵਾਬ ਦਾਖ਼ਲ; 12 ਮਈ ਨੂੰ ਹੋਣਗੀਆਂ ਦਲੀਲਾਂ
May 11, 2026
Amritpal-singh-case-court

ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਡਿਸਚਾਰਜ ਅਰਜ਼ੀ ‘ਤੇ ਸੁਣਵਾਈ, ਰਾਜ ਪੱਖ ਵੱਲੋਂ ਜਵਾਬ ਦਾਖ਼ਲ; 12 ਮਈ ਨੂੰ ਹੋਣਗੀਆਂ ਦਲੀਲਾਂ


ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਐਫਆਈਆਰ ਨੰਬਰ39 ਦੇ ਮਾਮਲੇ ਵਿੱਚ ਅੱਜ ਸੈਸ਼ਨ ਕੋਰਟ ਵਿੱਚ ਅਹਿਮ ਸੁਣਵਾਈ ਹੋਈ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਦੌਰਾਨ ਉਨ੍ਹਾਂ ਦੇ ਕਾਨੂੰਨੀ ਪੱਖ ਵੱਲੋਂ ਡਿਸਚਾਰਜ ਐਪਲੀਕੇਸ਼ਨ ਸਬੰਧੀ ਕਾਰਵਾਈ ਅੱਗੇ ਵਧਾਈ ਗਈ। ਕੇਸ ਬਾਰੇ ਜਾਣਕਾਰੀ ਦਿੰਦਿਆਂ ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਅਦਾਲਤ ਵਿੱਚ ਉਹ ਅਰਜ਼ੀ ਪੇਸ਼ ਕੀਤੀ ਗਈ ਸੀ।

ਜਿਸ ਰਾਹੀਂ ਸਾਂਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਇਸ ਮਾਮਲੇ ਵਿੱਚੋਂ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਕਾਰਵਾਈ ਦੌਰਾਨ ਰਾਜ ਪੱਖ ਵੱਲੋਂ ਆਪਣਾ ਜਵਾਬ ਅਦਾਲਤ ਵਿੱਚ ਦਾਖ਼ਲ ਕੀਤਾ ਗਿਆ।

ਮਾਮਲੇ ਦੀ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

ਐਡਵੋਕੇਟ ਸੰਧੂ ਨੇ ਦੱਸਿਆ ਕਿ ਅਦਾਲਤ ਨੇ ਹੁਣ ਇਸ ਮਾਮਲੇ ਵਿੱਚ ਦਲੀਲਾਂ ਸੁਣਨ ਲਈ ਅਗਲੀ ਤਾਰੀਖ਼ ਨਿਰਧਾਰਤ ਕੀਤੀ ਹੈ। ਉਨ੍ਹਾਂ ਮੁਤਾਬਕ ਕੱਲ੍ਹ ਡਿਸਚਾਰਜ ਐਪਲੀਕੇਸ਼ਨ ‘ਤੇ ਦੋਵੇਂ ਪੱਖਾਂ ਵੱਲੋਂ ਵਿਸਥਾਰ ਨਾਲ ਆਰਗੂਮੈਂਟ ਕੀਤੇ ਜਾਣਗੇ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਅੱਜ ਅਦਾਲਤ ਵਿੱਚ ਮੁੱਖ ਤੌਰ ਤੇ ਸਟੇਟ ਵੱਲੋਂ ਰਿਪਲਾਈ ਫਾਈਲ ਕਰਨ ਦੀ ਪ੍ਰਕਿਰਿਆ ਹੋਣੀ ਸੀ। ਜਿਸ ਕਾਰਨ ਵਿਸਥਾਰਪੂਰਵਕ ਦਲੀਲਾਂ ਨਹੀਂ ਹੋ ਸਕੀਆਂ। ਅਦਾਲਤ ਨੇ ਸਾਰੇ ਦਸਤਾਵੇਜ਼ ਰਿਕਾਰਡ ਤੇ ਲੈਂਦਿਆਂ ਮਾਮਲੇ ਦੀ ਅਗਲੀ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ।

ਇਸ ਮਾਮਲੇ ਨੂੰ ਲੈ ਕੇ ਸਮਰਥਕਾਂ ਅਤੇ ਕਾਨੂੰਨੀ ਵਰਗਾਂ ਵਿੱਚ ਕਾਫ਼ੀ ਚਰਚਾ ਬਣੀ ਹੋਈ ਹੈ। ਹੁਣ ਸਭ ਦੀ ਨਜ਼ਰ ਅਗਲੀ ਸੁਣਵਾਈ ਤੇ ਟਿਕੀ ਹੋਈ ਹੈ। ਜਿੱਥੇ ਡਿਸਚਾਰਜ ਐਪਲੀਕੇਸ਼ਨ ਸਬੰਧੀ ਅਹਿਮ ਦਲੀਲਾਂ ਸਾਹਮਣੇ ਆ ਸਕਦੀਆਂ ਹਨ।

ਅੰਮ੍ਰਿਤਪਾਲ ਸਿੰਘ ਬਾਰੇ ਜਾਣੋ

ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਮੌਜੂਦਾ ਸਮੇਂ ਵਿੱਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ2023 ਵਿੱਚ ਮੋਗਾ ਤੋਂ ਗ੍ਰਿਫਤਾਰ ਕਰਨ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਉੱਥੇ ਭੇਜਿਆ ਗਿਆ ਸੀ। ਜੇਲ੍ਹ ਵਿੱਚ ਹੁੰਦਿਆਂ ਹੀ ਅੰਮ੍ਰਿਤਪਾਲ ਨੇ ਸਾਲ2024 ਦੀਆਂ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਵੱਡੀ ਜਿੱਤ ਹਾਸਲ ਕੀਤੀ ਸੀ।

Amritpal singh case court

local advertisement banners
Comments


Recommended News
Popular Posts
Just Now