ਸੋਸ਼ਲ ਮੀਡੀਆ ਉੱਪਰ "ਡਰੱਗ ਤਸਕਰ" ਕਹੇ ਜਾਣ 'ਤੇ ਭੜਕੇ ਗਾਇਕ ਮੱਖਣ, ਐਸ.ਐਸ.ਪੀ. ਨੂੰ ਕੀਤੀ ਸ਼ਿਕਾਇਤ    ਪ੍ਰਾਪਰਟੀ ਡੀਲਰ ‘ਤੇ ਜਾਨਲੇਵਾ ਹਮਲਾ, ਜ਼ਮੀਨ ਦੇ ਲਾਲਚ ‘ਚ ਸਾਥੀ ਨੇ ਹੀ ਰਚੀ ਸਾਜ਼ਿਸ਼, ਹੋਏ ਵੱਡੇ ਖੁਲਾਸੇ    NEET 2026 ਦੀ ਪ੍ਰੀਖਿਆ ਰੱਦ, ਪੇਪਰ ਲੀਕ ਤੋਂ ਬਾਅਦ NTA ਦਾ ਫੈਸਲਾ, CBI ਜਾਂਚ ਦਾ ਆਦੇਸ਼    ਵਿਜੀਲੈਂਸ ਬਿਊਰੋਂ ‘ਤੇ ਰੇਡ ਮਾਮਲੇ ਵਿਚ 3 ਗ੍ਰਿਫ਼ਤਾਰ    ਪੰਜਾਬ ਯੂਨੀਵਰਸਿਟੀ ‘ਚ ਭਾਸ਼ਾ ਵਿਵਾਦ, ਵਿਦਿਆਰਥੀਆਂ ਨੇ ਨਵੀਆਂ ਨੇਮ ਪਲੇਟਾਂ ‘ਤੇ ਫੇਰਿਆ ਕਾਲਾ ਪੇਂਟ    ਸੰਜੀਵ ਅਰੋੜਾ ਨੇ ਹਾਈਕੋਰਟ ਦਾ ਕੀਤਾ ਰੁਖ    ਦਿੱਲੀ ‘ਚ ਸ਼ੁਰੂ ਹੋਇਆ ਹਾਈਟੈਕ ਬੈਰੀਅਰ-ਫ੍ਰੀ ਟੋਲ, ਹੁਣ ਬਿਨਾਂ ਰੁਕੇ ਕੱਟੇਗਾ ਟੋਲ ਟੈਕਸ    ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਡਿਸਚਾਰਜ ਅਰਜ਼ੀ ‘ਤੇ ਸੁਣਵਾਈ, ਰਾਜ ਪੱਖ ਵੱਲੋਂ ਜਵਾਬ ਦਾਖ਼ਲ; 12 ਮਈ ਨੂੰ ਹੋਣਗੀਆਂ ਦਲੀਲਾਂ    ਪੰਜਾਬ ’ਚ ਨਿਗਮ ਚੋਣਾਂ ਦਾ ਹੋਇਆ ਐਲਾਨ    ਜਥੇਦਾਰ ਗੜਗੱਜ ਨੇ ਸਪੀਕਰ ਕੁਲਤਾਰ ਸੰਧਵਾਂ ਨੂੰ ਸਤਿਕਾਰ ਸੋਧ ਐਕਟ ‘ਚੋਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ ਭੇਜਿਆ ਵਿਸਥਾਰਤ ਪੱਤਰ   
ਪੰਜਾਬ 'ਚ 'ਓਰੇਂਜ ਅਲਰਟ': ਦੋ ਸਾਲਾਂ ਬਾਅਦ ਮਾਰਚ 'ਚ ਪਈ ਰਿਕਾਰਡ ਤੋੜ ਠੰਢ
March 20, 2026
-Orange-Alert-In-Punjab-Record-b
Punjab

ਪੰਜਾਬ 'ਚ 'ਓਰੇਂਜ ਅਲਰਟ': ਦੋ ਸਾਲਾਂ ਬਾਅਦ ਮਾਰਚ 'ਚ ਪਈ ਰਿਕਾਰਡ ਤੋੜ ਠੰਢ

ਚੰਡੀਗੜ੍ਹ: ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮੌਸਮ ਨੇ ਭਿਆਨਕ ਰੂਪ ਧਾਰ ਲਿਆ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ 2.7 ਡਿਗਰੀ ਹੋਰ ਡਿੱਗ ਗਿਆ ਹੈ, ਜੋ ਆਮ ਨਾਲੋਂ 6.1 ਡਿਗਰੀ ਹੇਠਾਂ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਅੱਜ ਲਈ 'ਓਰੇਂਜ ਅਲਰਟ' ਜਾਰੀ ਕਰਦਿਆਂ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਚੇਤਾਵਨੀ ਦਿੱਤੀ ਹੈ।

ਝੱਖੜ ਤੇ ਮੀਂਹ ਦੀ ਮਾਰ

ਅੱਜ ਸੂਬੇ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਲੁਧਿਆਣਾ ਅਤੇ ਮੋਗਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ ਗੜੇਮਾਰੀ ਹੋਣ ਦੀ ਪੂਰੀ ਸੰਭਾਵਨਾ ਹੈ। ਸਭ ਤੋਂ ਵੱਧ 10 ਮਿਲੀਮੀਟਰ ਬਾਰਿਸ਼ ਸ੍ਰੀ ਅਨੰਦਪੁਰ ਸਾਹਿਬ ਵਿੱਚ ਰਿਕਾਰਡ ਕੀਤੀ ਗਈ ਹੈ।

ਅਗਲੇ ਦਿਨਾਂ ਦਾ ਹਾਲ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ, ਅਗਲੇ 48 ਘੰਟਿਆਂ ਵਿੱਚ ਪਾਰਾ 3 ਤੋਂ 4 ਡਿਗਰੀ ਹੋਰ ਡਿੱਗ ਸਕਦਾ ਹੈ। 21 ਮਾਰਚ ਨੂੰ ਮੌਸਮ ਸਾਫ਼ ਰਹੇਗਾ, ਪਰ 22 ਅਤੇ 25 ਮਾਰਚ ਨੂੰ ਇੱਕ ਵਾਰ ਫਿਰ ਹਲਕੀ ਬੂੰਦਾਬਾਂਦੀ ਹੋਣ ਦੇ ਆਸਾਰ ਹਨ। ਪਾਕਿਸਤਾਨ ਅਤੇ ਰਾਜਸਥਾਨ ਉੱਪਰ ਬਣੇ ਮੌਸਮੀ ਸਿਸਟਮ ਕਾਰਨ ਉੱਤਰ-ਪੱਛਮੀ ਭਾਰਤ ਵਿੱਚ ਇਹ ਹਲਚਲ ਜਾਰੀ ਹੈ।

Orange Alert In Punjab Record breaking Cold In March After Two Years

local advertisement banners
Comments


Recommended News
Popular Posts
Just Now