ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਗੋਲ਼ੀਬਾਰੀ ਮਾਮਲੇ 'ਚ ਆਇਆ ਨਵਾਂ ਮੋੜ    PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ    ਸੋਸ਼ਲ ਮੀਡੀਆ ਉੱਪਰ "ਡਰੱਗ ਤਸਕਰ" ਕਹੇ ਜਾਣ 'ਤੇ ਭੜਕੇ ਗਾਇਕ ਮੱਖਣ, ਐਸ.ਐਸ.ਪੀ. ਨੂੰ ਕੀਤੀ ਸ਼ਿਕਾਇਤ    ਪ੍ਰਾਪਰਟੀ ਡੀਲਰ ‘ਤੇ ਜਾਨਲੇਵਾ ਹਮਲਾ, ਜ਼ਮੀਨ ਦੇ ਲਾਲਚ ‘ਚ ਸਾਥੀ ਨੇ ਹੀ ਰਚੀ ਸਾਜ਼ਿਸ਼, ਹੋਏ ਵੱਡੇ ਖੁਲਾਸੇ    NEET 2026 ਦੀ ਪ੍ਰੀਖਿਆ ਰੱਦ, ਪੇਪਰ ਲੀਕ ਤੋਂ ਬਾਅਦ NTA ਦਾ ਫੈਸਲਾ, CBI ਜਾਂਚ ਦਾ ਆਦੇਸ਼    ਵਿਜੀਲੈਂਸ ਬਿਊਰੋਂ ‘ਤੇ ਰੇਡ ਮਾਮਲੇ ਵਿਚ 3 ਗ੍ਰਿਫ਼ਤਾਰ    ਪੰਜਾਬ ਯੂਨੀਵਰਸਿਟੀ ‘ਚ ਭਾਸ਼ਾ ਵਿਵਾਦ, ਵਿਦਿਆਰਥੀਆਂ ਨੇ ਨਵੀਆਂ ਨੇਮ ਪਲੇਟਾਂ ‘ਤੇ ਫੇਰਿਆ ਕਾਲਾ ਪੇਂਟ    ਸੰਜੀਵ ਅਰੋੜਾ ਨੇ ਹਾਈਕੋਰਟ ਦਾ ਕੀਤਾ ਰੁਖ    ਦਿੱਲੀ ‘ਚ ਸ਼ੁਰੂ ਹੋਇਆ ਹਾਈਟੈਕ ਬੈਰੀਅਰ-ਫ੍ਰੀ ਟੋਲ, ਹੁਣ ਬਿਨਾਂ ਰੁਕੇ ਕੱਟੇਗਾ ਟੋਲ ਟੈਕਸ    ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਡਿਸਚਾਰਜ ਅਰਜ਼ੀ ‘ਤੇ ਸੁਣਵਾਈ, ਰਾਜ ਪੱਖ ਵੱਲੋਂ ਜਵਾਬ ਦਾਖ਼ਲ; 12 ਮਈ ਨੂੰ ਹੋਣਗੀਆਂ ਦਲੀਲਾਂ   
PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ
May 13, 2026
12th-Result

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ



ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੁੱਧਵਾਰ13 ਮਈ ਨੂੰ12ਵੀਂ ਜਮਾਤ ਦੇ ਨਤੀਜੇ ਜਾਰੀ ਕੀਤੇ। ਬੋਰਡ ਚੇਅਰਮੈਨ ਨੇ ਨਤੀਜਿਆਂ ਦਾ ਐਲਾਨ ਕੀਤਾ। ਪ੍ਰੀਖਿਆ ਵਿੱਚ2,65,417 ਵਿਦਿਆਰਥੀ ਅਪੀਅਰ ਹੋਏ ਸਨ, ਜਿਨ੍ਹਾਂ ਵਿੱਚੋਂ2,42,755 ਪਾਸ ਹੋਏ। ਨਤੀਜਾ91.46 ਪ੍ਰਤੀਸ਼ਤ ਰਿਹਾ।

ਟੌਪਰਾਂ ਵਿਚ ਕੁੜੀਆਂ ਨੇ ਬਾਜੀ ਮਾਰੀ ਹੈ। ਗੁਰੂਕੁਲ ਅਕੈਡਮੀ ਪਬਲਿਕ ਸਕੂਲ, ਉੱਬਾ, ਮਾਨਸਾ ਦੀ ਸੁਪਨੀਤ ਕੌਰ ਨੇ ਟੌਪ ਕੀਤਾ ਹੈ। ਬੀਸੀਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਦੀ ਸੋਹਣੀ ਚੌਹਾਨ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਤੀਜੇ ਨੰਬਰ ‘ਤੇ ਤੇਜਾ ਸਿੰਘ ਸਵਤੰਤਰ ਮੈਮੋਰੀਅਲ ਸਕੂਲ, ਸ਼ਿਮਲਾ ਪੁਰੀ ਦੀ ਦੀਵਾਂਸ਼ੀ ਹੈ। ਤਿੰਨਾਂ ਨੇ500 ਵਿੱਚੋਂ500 ਅੰਕ ਪ੍ਰਾਪਤ ਕੀਤੇ ਹਨ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਕੁੜੀ ਸਾਇੰਸ ਗਰੁੱਪ ਦੀ ਹੈ। ਜਦੋਂ ਕਿ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਕੁੜੀਆਂ ਹਿਊਮੈਨਿਟੀਜ਼ ਗਰੁੱਪ ਦੀਆਂ ਹਨ। ਇਹ ਸਾਰੀਆਂ ਖਿਡਾਰੀ ਵੀ ਹਨ।

ਵਿਦਿਆਰਥੀ ਬੋਰਡ ਦੀ ਵੈੱਬਸਾਈਟ ‘ਤੇ ਇਨ੍ਹਾਂ ਨੂੰ ਦੇਖ ਸਕਦੇ ਹਨ। ਜੇਕਰ ਕਿਸੇ ਵੀ ਵਿਦਿਆਰਥੀ ਨੂੰ ਨਤੀਜੇ ਦੇਖਣ ਵਿੱਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਹ ਸਿੱਖਿਆ ਵਿਭਾਗ ਦੁਆਰਾ ਜਾਰੀ ਹੈਲਪਲਾਈਨ ਨੰਬਰ95491-61161 ‘ਤੇ ਸੰਪਰਕ ਕਰ ਸਕਦੇ ਹਨ।

ਨਤੀਜਾ ਕਿਵੇਂ ਚੈੱਕ ਕਰਨਾ ਹੈ
ਅਧਿਕਾਰਤ ਵੈੱਬਸਾਈਟpseb.ac.in ‘ਤੇ ਜਾਓ।
ਹੋਮਪੇਜ ‘ਤੇ, PSEB ਕਲਾਸ12ਵੀਂ ਨਤੀਜਾ2026 ਲਿੰਕ ‘ਤੇ ਕਲਿੱਕ ਕਰੋ।
ਆਪਣਾ ਰੋਲ ਨੰਬਰ ਅਤੇ ਜਨਮ ਮਿਤੀ ਦਰਜ ਕਰੋ, ਅਤੇ ਸਬਮਿਟ ਬਟਨ ਦਬਾਓ।
ਨਤੀਜਾ ਸੇਵ ਕਰੋ ਅਤੇ ਡਾਊਨਲੋਡ ਕਰੋ।


12th Result

local advertisement banners
Comments


Recommended News
Popular Posts
Just Now