May 13, 2026
ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਸਾਈਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖੇਤਰਾਂ ’ਚ ਹਾਰਨ ਵਜਾਉਣ ’ਤੇ ਪਾਬੰਦੀ
ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਭਾਰਤੀ ਸਿਵਲ ਸੁਰੱਖਿਆ ਕੋਡ, 2023ਦੀ ਧਾਰਾ163ਅਧੀਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਜਨਤਕ ਐਮਰਜੈਂਸੀ ਨੂੰ ਛੱਡ ਕੇ ਰਾਤ10ਵਜੇ ਤੋਂ ਸਵੇਰੇ6ਵਜੇ ਤੱਕ ਸਾਈਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖੇਤਰਾਂ ਵਿਚ ਹਾਰਨਾਂ ਦੀ ਵਰਤੋਂ'ਤੇ ਪਾਬੰਦੀ ਲਗਾਈ ਹੈ। ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੇ ਸੰਦਰਭ ਵਿਚ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਵਿਚ ਜਨਤਕ ਥਾਵਾਂ'ਤੇ ਲਾਊਡਸਪੀਕਰ, ਜਨਤਕ ਸੰਬੋਧਨ ਪ੍ਰਣਾਲੀਆਂ ਜਾਂ ਕਿਸੇ ਹੋਰ ਧੁਨੀ ਪੈਦਾ ਕਰਨ ਵਾਲੇ ਸਰੋਤ ਦੀ ਵਰਤੋਂ ਨਿਰਧਾਰਤ ਸੀਮਾਵਾਂ ਦੇ ਅੰਦਰ ਰੱਖਣ ਲਈ ਕਿਹਾ ਗਿਆ ਹੈ।
ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਮੈਰਿਜ ਪੈਲੇਸਾਂ ਅਤੇ ਹੋਟਲਾਂ ਵਿਚ ਰਾਤ10 ਵਜੇ ਤੋਂ ਸਵੇਰੇ6 ਵਜੇ ਤੱਕ (ਜਨਤਕ ਐਮਰਜੈਂਸੀ ਨੂੰ ਛੱਡ ਕੇ) ਢੋਲ, ਸ਼ਹਿਨਾਈ, ਕੋਈ ਹੋਰ ਧੁਨੀ ਪੈਦਾ ਕਰਨ ਵਾਲਾ ਯੰਤਰ, ਸਾਊਂਡ ਐਂਪਲੀਫਾਇਰ ਜਾਂ ਡੀ.ਜੇ. ਨਹੀਂ ਵਜਾਏਗਾ। ਇਸੇ ਤਰ੍ਹਾਂ ਨਿੱਜੀ ਮਾਲਕੀ ਵਾਲੇ ਸਾਊਂਡ ਸਿਸਟਮਾਂ ਜਾਂ ਧੁਨੀ ਪੈਦਾ ਕਰਨ ਵਾਲੇ ਯੰਤਰਾਂ ਦਾ ਸ਼ੋਰ ਪੱਧਰ ਨਿੱਜੀ ਅਹਾਤਿਆਂ ਦੀਆਂ ਸੀਮਾਵਾਂ ਲਈ ਨਿਰਧਾਰਤ5 ਡੀਬੀ(ਏ) ਦੇ ਸ਼ੋਰ ਮਾਪਦੰਡਾਂ ਤੋਂ ਵੱਧ ਨਹੀਂ ਹੋਣਾ ਚਾਹੀਦਾ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸੰਗੀਤ ਪ੍ਰਣਾਲੀਆਂ ਨਾਲ ਲੈਸ ਵਾਹਨਾਂ ਦੇ ਮਾਮਲੇ ਵਿਚ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਸੰਗੀਤ ਪ੍ਰਣਾਲੀ ਦੁਆਰਾ ਪੈਦਾ ਕੀਤੀ ਗਈ ਆਵਾਜ਼ ਕਿਸੇ ਵੀ ਸਮੇਂ ਵਾਹਨ ਦੇ ਬਾਹਰ ਨਾ ਸੁਣਾਈ ਦੇਵੇ। ਜੇਕਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਪਾਈ ਜਾਂਦੀ ਹੈ, ਤਾਂ ਅਜਿਹੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ਨੂੰ ਜ਼ਬਤ ਕਰ ਲਿਆ ਜਾਵੇਗਾ। ਇਹ ਹੁਕਮ8 ਜੁਲਾਈ2026 ਤੱਕ ਲਾਗੂ ਰਹੇਗਾ।
Banned playing the horn