21 ਜੂਨ ਨੂੰ ਹੋਵੇਗੀ ਨੀਟ ਯੂ.ਜੀ. ਦੀ ਮੁੜ ਪ੍ਰੀਖਿਆ    ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕੀਤੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ    ਮੀਰੀ ਪੀਰੀ ਖਾਲ਼ਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਲੱਖ 85 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ    ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਸਾਹਿਬ ਦਾ ਬੋਰਡ ਦਾ ਨਤੀਜਾ ਰਿਹਾ ਸ਼ਾਨਦਾਰ    ਜਲੰਧਰ BSF ਹੈੱਡਕੁਆਰਟਰ ਧਮਾਕੇ ਮਾਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਸ਼ਹਿਜ਼ਾਦ ਭੱਟੀ ਨਾਲ ਲਿੰਕ ਆਏ ਸਾਹਮਣੇ    ਫਿਰ ਵਿਵਾਦਾਂ ‘ਚ ਯੋਗਰਾਜ ਸਿੰਘ, ਫਿਲਮ ਦੀ ਵਾਇਰਲ ਕਲਿੱਪ ‘ਚ ਔਰਤ ਲਈ ਵਰਤੀ ਭੱਦੀ ਸ਼ਬਦਾਵਲੀ    ਇੱਕੋ ਦਿਨ ਲਗਪਗ 10 ਹਜ਼ਾਰ ਵਧਿਆ ਸੋਨਾ, ਅੱਜ ਸਵੇਰੇ ਹੀ ਸਰਕਾਰ ਨੇ ਵਧਾਈ ਸੀ ਆਯਾਤ ਡਿਊਟੀ    ਆਪ’ ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ    ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਸਾਈਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖੇਤਰਾਂ ’ਚ ਹਾਰਨ ਵਜਾਉਣ ’ਤੇ ਪਾਬੰਦੀ    ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਗੋਲ਼ੀਬਾਰੀ ਮਾਮਲੇ 'ਚ ਆਇਆ ਨਵਾਂ ਮੋੜ   
ਮੀਰੀ ਪੀਰੀ ਖਾਲ਼ਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਲੱਖ 85 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ
May 14, 2026
Grant-From-Shiromani-Gurdwara-Pa

ਮੀਰੀ ਪੀਰੀ ਖਾਲ਼ਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਲੱਖ 85 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ



ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਧਾਰੀ ਵਿਦਿਆਰਥੀਆਂ ਦੀ ਆਰਥਿਕ ਸਹਾਇਤਾ ਲਈ ਵੱਡਾ ਉਪਰਾਲਾ


ਭਦੌੜ, 14 ਮਈ (ਬਲਵਿੰਦਰ ਆਜ਼ਾਦ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਮਾਲਵਾ ਖੇਤਰ ਦੀ ਸਿਰਮੌਰ ਸੰਸਥਾ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ। ਜਾਣਕਾਰੀ ਅਨੁਸਾਰ ਕਾਲਜ ਪ੍ਰਿੰਸੀਪਲ ਸ. ਮਲਵਿੰਦਰ ਸਿੰਘ ਅਤੇ ਧਰਮ ਅਧਿਐਨ ਵਿਭਾਗ ਦੇ ਮੁਖੀ ਪ੍ਰੋ. ਸੁਖਪਾਲ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਤਧਾਰੀ ਵਿਦਿਆਰਥੀਆਂ ਦੀ ਆਰਥਿਕ ਸਹਾਇਤਾ ਲਈ ਰਾਸ਼ੀ ਜਾਰੀ ਕੀਤੀ ਜਾਂਦੀ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਦੀ ਆਰਥਿਕ ਸਹਾਇਤਾ ਦੇ ਲਈ 5 ਲੱਖ 85 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਵਜੋਂ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਸਿੱਖ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕਰਦੀ ਹੈ, ਤਾਂ ਜੋ ਵਿਦਿਆਰਥੀ ਵਧੀਆ ਅਤੇ ਸੌਖੇ ਢੰਗ ਨਾਲ ਆਪਣੀ ਪੜ੍ਹਾਈ ਨੂੰ ਜਾਰੀ ਰੱਖ ਸਕਣ ਅਤੇ ਵਿੱਦਿਆ ਦੇ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਕਰ ਸਕਣ। ਪ੍ਰਿੰਸੀਪਲ ਮਲਵਿੰਦਰ ਸਿੰਘ ਨੇਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਸਿੱਖ ਵਿਦਿਆਰਥੀਆਂ ਨੂੰ ਸਿਵਲ ਸਰਵਿਸਿਜ਼ ਲਈ ਤਿਆਰੀ ਕਰਵਾਉਣ ਲਈ ਵੀ ਸ਼ਲਾਘਾਯੋਗ ਉਪਰਾਲੇ ਕੀਤੇ ਗਏ ਹਨ। ਨਾਲ਼ ਹੀ ਕਾਲਜਾਂ ਵਿੱਚ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਮੇਟੀ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮੁੱਚੀ ਕੌਮ ਅਤੇ ਮਨੁੱਖਤਾ ਲਈ ਲਾਹੇਵੰਦ ਸਿੱਧ ਹੁੰਦੇ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਵਿੱਚ ਐੱਸ. ਸੀ. ਅਤੇ ਬੀ. ਸੀ. ਵਿਦਿਆਰਥੀਆਂ ਲਈ ਵੀ ਸਕਾਲਰਸ਼ਿੱਪ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵਿੱਚ ਗਿਆਰਵੀਂ ਆਰਟਸ ਅਤੇ ਕਮਰਸ, ਬਾਰ੍ਹਵੀਂ ਆਰਟਸ ਅਤੇ ਕਮਰਸ, ਅਤੇ ਨਾਲ਼ ਹੀ ਕਾਲਜ ਵਿਖੇ ਸਫਲਤਾਪੂਰਵਕ ਚੱਲ ਰਹੇ ਕੋਰਸਾਂ ਜਿਵੇਂ ਬੀ. ਏ., ਬੀ. ਸੀ. ਏ., ਬੀ. ਕਾਮ., ਐੱਮ. ਏ. ਪੰਜਾਬੀ, ਪੀ. ਜੀ. ਡੀ. ਸੀ. ਏ., ਅਤੇ ਐੱਮ. ਐੱਸ. ਸੀ. ਆਈ. ਟੀ. ਲਈ ਦਾਖਲੇ ਸ਼ੁਰੂ ਹਨ। ਵਿਦਿਆਰਥੀ ਸਮਾਂ ਰਹਿੰਦੇ ਕਾਲਜ ਵਿਖੇ ਆ ਕੇ ਦਾਖਲਾ ਕਰਵਾ ਸਕਦੇ ਹਨ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Grant From Shiromani Gurdwara Parbandhak Committee

local advertisement banners
Comments


Recommended News
Popular Posts
Just Now