21 ਜੂਨ ਨੂੰ ਹੋਵੇਗੀ ਨੀਟ ਯੂ.ਜੀ. ਦੀ ਮੁੜ ਪ੍ਰੀਖਿਆ    ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕੀਤੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ    ਮੀਰੀ ਪੀਰੀ ਖਾਲ਼ਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਲੱਖ 85 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ    ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਸਾਹਿਬ ਦਾ ਬੋਰਡ ਦਾ ਨਤੀਜਾ ਰਿਹਾ ਸ਼ਾਨਦਾਰ    ਜਲੰਧਰ BSF ਹੈੱਡਕੁਆਰਟਰ ਧਮਾਕੇ ਮਾਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਸ਼ਹਿਜ਼ਾਦ ਭੱਟੀ ਨਾਲ ਲਿੰਕ ਆਏ ਸਾਹਮਣੇ    ਫਿਰ ਵਿਵਾਦਾਂ ‘ਚ ਯੋਗਰਾਜ ਸਿੰਘ, ਫਿਲਮ ਦੀ ਵਾਇਰਲ ਕਲਿੱਪ ‘ਚ ਔਰਤ ਲਈ ਵਰਤੀ ਭੱਦੀ ਸ਼ਬਦਾਵਲੀ    ਇੱਕੋ ਦਿਨ ਲਗਪਗ 10 ਹਜ਼ਾਰ ਵਧਿਆ ਸੋਨਾ, ਅੱਜ ਸਵੇਰੇ ਹੀ ਸਰਕਾਰ ਨੇ ਵਧਾਈ ਸੀ ਆਯਾਤ ਡਿਊਟੀ    ਆਪ’ ਵਿਧਾਇਕ ਰਮਨ ਅਰੋੜਾ ਨੇ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ    ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਸਾਈਲੈਂਸ ਜ਼ੋਨਾਂ ਜਾਂ ਰਿਹਾਇਸ਼ੀ ਖੇਤਰਾਂ ’ਚ ਹਾਰਨ ਵਜਾਉਣ ’ਤੇ ਪਾਬੰਦੀ    ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਗੋਲ਼ੀਬਾਰੀ ਮਾਮਲੇ 'ਚ ਆਇਆ ਨਵਾਂ ਮੋੜ   
ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕੀਤੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ
May 14, 2026
Bibi-Surinder-Kaur-Balian-Holds-

ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕੀਤੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ




ਬਰਨਾਲਾ 14 ਮਈ (ਬਲਵਿੰਦਰ ਆਜ਼ਾਦ) ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਹੀ ਪਾਰਟੀਆਂ ਵੱਲੋਂ ਆਪੋ ਆਪਣੇ ਪੱਧਰ ਤੇ ਇਮਾਨਦਾਰ ਅਤੇ ਅਸਰ ਰਸੂਕ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰੇ ਜਾਣ ਨੂੰ ਲੈ ਕੇ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਕਿਸੇ ਘੜੀ ਤਹਿਤ ਨਗਰ ਕੌਂਸਲ ਭਦੌੜ ਦੀਆਂ ਚੋਣਾਂ ਨੂੰ ਲੈ ਕੇ ਸੀਨੀਅਰ ਕਾਂਗਰਸ ਦੀ ਆਗੂ ਬੀਬੀ ਸੁਰਿੰਦਰ ਕੌਰ ਬਾਲੀਆ ਵੱਲੋਂ ਸਾਬਕਾ ਵਾਈਸ ਪ੍ਰਧਾਨ ਤਰਸੇਮ ਲਾਲ ਬੱਬੂ ਛੂਰਾ ਦੇ ਗ੍ਰਹਿ ਵਿਖੇ ਇੱਕ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਵਿੱਚ ਸਾਬਕਾ ਕੌਂਸਲਰ ਬੀਬੀ ਗਿਆਨ ਕੌਰ ਵਾਰਡ ਨੰਬਰ 1ਗੋਕਲ ਸਿੰਘ ਸਾਬਕਾ ਮੈਂਬਰ ਵਾਰਡ ਨੰਬਰ 10, ਰਾਜਾ ਸਿੰਘ ਵਾਰਡ ਨੰਬਰ 9, ਅਤੇ ਗੁਰਪ੍ਰੀਤ ਸਿੰਘ ਰਾਜਾ ਵਾਰਡ ਨੰਬਰ 13 ਤੋਂ ਉਮੀਦਵਾਰ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਬੋਲਦਿਆਂ ਬੀਬੀ ਸੁਰਿੰਦਰ ਕੌਰ ਬਾਲੀਆ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਹੁਣ ਪੂਰੇ ਪੰਜਾਬ ਭਰ ਵਿੱਚੋਂ ਆਪਣਾ ਜਨ ਆਧਾਰ ਗੁਆ ਚੁੱਕੀ ਹੈ, ਕਿਉਂਕਿ ਆਮ ਆਦਮੀ ਪਾਰਟੀ ਨੇ ਸੱਤਾ ਹਾਸਲ ਕਰਨ ਤੋਂ ਪਹਿਲਾਂ ਜੋ ਵੀ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਸਨ ਉਹ ਵਾਅਦੇ ਹਵਾ ਵਿੱਚ ਲਟਕ ਰਹੇ ਹਨ ਜਿਸ ਕਾਰਨ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਮ ਆਦਮੀ ਪਾਰਟੀ ਦਾ ਵਿਰੋਧ ਲਗਾਤਾਰ ਜਾਰੀ ਹੈ, ਕਿਉਂਕਿ ਸੱਤਾ ਦੇ ਨਸ਼ੇ ਵਿੱਚ ਚੂਰ ਕਿਸ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਡੰਡੇ ਅਤੇ ਝੂਠੇ ਲਾਰਿਆਂ ਤੋਂ ਸਿਵਾ ਕੁਝ ਨਹੀਂ ਦਿੱਤਾ ਜਿਸ ਕਾਰਨ ਅੱਜ ਪੰਜਾਬ ਦੇ ਲੋਕ ਮੁੜ ਕਾਂਗਰਸ ਪਾਰਟੀ ਨੂੰ ਪੰਜਾਬ ਦੀ ਬਾਗਡੋਰ ਸੰਭਾਲਣ ਲਈ ਉਤਾਵਲੇ ਹਨ। ਹੁਣ ਅੱਗੇ ਕਿਹਾ ਕਿ ਇਹ ਸਰਕਾਰ ਤੋਂ ਪੰਜਾਬ ਦਾ ਕਿਸਾਨ, ਮੁਲਾਜ਼ਮ ਵਰਗ, ਵਪਾਰੀ ਵਰਗ, ਛੋਟਾ ਦੁਕਾਨਦਾਰ ਅਤੇ ਗਰੀਬ ਤਬਕਾ ਪੂਰੀ ਤਰ੍ਹਾਂ ਨਾਲ ਕਿਨਾਰਾ ਕਰ ਚੁੱਕਾ ਹੈ। ਇਸ ਪਾਰਟੀ ਦੇ ਸੀਨੀਅਰ ਲੀਡਰ ਦੂਸਰੀਆਂ ਪਾਰਟੀਆਂ ਵਿੱਚ ਪਲੈਨ ਕਰਦੇ ਨਜ਼ਰ ਆ ਰਹੇ ਹਨ ਜਿਸ ਤੋਂ ਇਹ ਸਹਜੇ ਹੀ ਅੰਦਾਜਾ ਲਗਾਇਆ ਜਾ ਸਕਦਾ ਹੈ ਤੇ ਇਸ ਪਾਰਟੀ ਦਾ ਪੰਜਾਬ ਵਿੱਚ ਕਿੰਨਾ ਕੁ ਜਨ-ਆਧਾਰ ਹੈ ਪੰਜਾਬ! ਉਹਨਾਂ ਕਿਹਾ ਕਿ ਇਹਨਾਂ ਚੋਣਾਂ ਵਿੱਚ ਪੰਜਾਬ ਭਰ ਵਿੱਚ ਸਾਰੇ ਹੀ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਵੀਰ ਸਿੰਘਲਾ ਸਾਬਕਾ ਬਲਾਕ ਪ੍ਰਧਾਨ, ਮਨਜੀਤ ਕੌੜਾ, ਸੁੰਦਰ ਥਿੰਦ, ਬਲਵੀਰ ਰਾਮਗੜੀਆ, ਹਰਦੀਪ ਸਿੰਘ, ਦਲੀਪ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਲਾਭ ਸਿੰਘ ਅਟਵਾਲ, ਨਾਇਬ ਸਿੰਘ ਰੂੜੇਕੇ ਆਦੀ ਵੀ ਹਾਜ਼ਰ ਸਨ।

Bibi Surinder Kaur Balian Holds Special Meeting

local advertisement banners
Comments


Recommended News
Popular Posts
Just Now