ਇੱਕ ਪੈਰ ‘ਚ ਲੇਡੀਜ਼ ਫੁੱਟਵੇਅਰ, ਦੂਜੇ ‘ਚ ਚੱਪਲ… ਚੰਡੀਗੜ੍ਹ ਪੁਲਿਸ ਦੇ ਹੈੱਡ ਕਾਂਸਟੇਬਲ ਨੇ ਨਸ਼ੇ ‘ਚ ਦੋ ਵਾਹਨਾਂ ਨੂੰ ਮਾਰੀ ਟੱਕਰ    ਦੇਸ਼ ਭਰ ’ਚ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ    ਹੁਣ Delhi ਨਹੀਂ ਦੂਰ, 1 ਘੰਟੇ 10 ਮਿੰਟ 'ਚ ਪਹੁੰਚ ਜਾਓਗੇ ਰਾਜਧਾਨੀ, ਹਰ ਰੋਜ਼ 2 ਉਡਾਣਾਂ, ਜਾਣੋ ਕਿਰਾਇਆ ਤੇ ਸ਼ਡਿਊਲ    21 ਜੂਨ ਨੂੰ ਹੋਵੇਗੀ ਨੀਟ ਯੂ.ਜੀ. ਦੀ ਮੁੜ ਪ੍ਰੀਖਿਆ    ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕੀਤੀ ਆਗੂਆਂ ਨਾਲ ਵਿਸ਼ੇਸ਼ ਮੀਟਿੰਗ    ਮੀਰੀ ਪੀਰੀ ਖਾਲ਼ਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਲੱਖ 85 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ    ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ ਸਾਹਿਬ ਦਾ ਬੋਰਡ ਦਾ ਨਤੀਜਾ ਰਿਹਾ ਸ਼ਾਨਦਾਰ    ਜਲੰਧਰ BSF ਹੈੱਡਕੁਆਰਟਰ ਧਮਾਕੇ ਮਾਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਸ਼ਹਿਜ਼ਾਦ ਭੱਟੀ ਨਾਲ ਲਿੰਕ ਆਏ ਸਾਹਮਣੇ    ਫਿਰ ਵਿਵਾਦਾਂ ‘ਚ ਯੋਗਰਾਜ ਸਿੰਘ, ਫਿਲਮ ਦੀ ਵਾਇਰਲ ਕਲਿੱਪ ‘ਚ ਔਰਤ ਲਈ ਵਰਤੀ ਭੱਦੀ ਸ਼ਬਦਾਵਲੀ    ਇੱਕੋ ਦਿਨ ਲਗਪਗ 10 ਹਜ਼ਾਰ ਵਧਿਆ ਸੋਨਾ, ਅੱਜ ਸਵੇਰੇ ਹੀ ਸਰਕਾਰ ਨੇ ਵਧਾਈ ਸੀ ਆਯਾਤ ਡਿਊਟੀ   
ਦੇਸ਼ ਭਰ ’ਚ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ
May 15, 2026
Petrol-and-diesel-prices

ਦੇਸ਼ ਭਰ ’ਚ ਮਹਿੰਗਾ ਹੋਇਆ ਪੈਟਰੋਲ ਅਤੇ ਡੀਜ਼ਲ



ਇਰਾਨ-ਅਮਰੀਕਾ-ਇਜ਼ਰਾਈਲ (Iran-America-Israel) ਵਿਚਾਲੇ ਵਧ ਰਹੀ ਤਣਾਅ ਅਤੇ ਮੱਧ ਪੂਰਬੀ ਭੂ-ਰਾਜਨੀਤਿਕ ਅਸਥਿਰਤਾ ਕਾਰਨ ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel prices) ਵਿਚ ਵੱਡਾ ਵਾਧਾ ਹੋਇਆ ਹੈ। ਪੈਟਰੋਲ94.77 ਰੁਪਏ ਤੋਂ ਵਧ ਕੇ97.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ87.67 ਰੁਪਏ ਤੋਂ ਵਧ ਕੇ90.71 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਤਰ੍ਹਾਂ ਪੈਟਰੋਲ3.14 ਰੁਪਏ ਤੇ ਡੀਜ਼ਲ3.11 ਪ੍ਰਤੀ ਲੀਟਰ ਮਹਿੰਗਾ ਹੋਇਆ ਹੈ।

ਇਹ ਵਾਧਾ ਲਗਭਗ ਦੋ ਸਾਲਾਂ ਬਾਅਦ ਹੋਇਆ ਹੈ।ਇਸ ਵਾਧੇ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ ’ਤੇ ਪੈ ਰਿਹਾ ਹੈ। ਭਾਰਤ ਆਪਣੀਆਂ ਤੇਲ ਲੋੜਾਂ ਦਾ ਵੱਡਾ ਹਿੱਸਾ ਆਯਾਤ ਕਰਦਾ ਹੈ, ਇਸ ਲਈ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਧਣ ਨਾਲ ਘਰੇਲੂ ਬਾਜ਼ਾਰ ਵੀ ਪ੍ਰਭਾਵਿਤ ਹੋ ਰਿਹਾ ਹੈ। ਆਵਾਜਾਈ ਮਹਿੰਗੀ ਹੋਣ ਕਾਰਨ ਸਬਜ਼ੀਆਂ, ਕਰਿਆਨੇ, ਦੁੱਧ ਅਤੇ ਰੋਜ਼ਾਨਾ ਲੋੜਾਂ ਦੀਆਂ ਕੀਮਤਾਂ ਵੀ ਵਧਣ ਦੀ ਸੰਭਾਵਨਾ ਹੈ।

ਮੱਧ ਵਰਗ ਅਤੇ ਗਰੀਬ ਵਰਗ ਇਸ ਮਹਿੰਗਾਈ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ।ਇਸ ਤੋਂ ਇਲਾਵਾ ਵੱਡੇ ਸ਼ਹਿਰਾਂ ਵਿਚ ਸੀਐਨਜੀ ਵੀ2 ਰੁਪਏ ਪ੍ਰਤੀ ਕਿਲੋ ਮਹਿੰਗਾ ਹੋ ਗਿਆ ਹੈ। ਦਿੱਲੀ ਵਿਚ ਹੁਣ ਇੱਕ ਕਿਲੋ ਸੀਐਨਜੀ ਲਈ79.09 ਰੁਪਏ ਖਰਚ ਕਰਨੇ ਪੈਣਗੇ।

ਇਹ ਵਾਧਾ ਸਿਰਫ਼ ਘਰੇਲੂ ਟੈਕਸਾਂ ਜਾਂ ਨੀਤੀਆਂ ਕਾਰਨ ਨਹੀਂ, ਸਗੋਂ ਵਿਸ਼ਵਵਿਆਪੀ ਤੇਲ ਸਪਲਾਈ ਦੀ ਅਨਿਸ਼ਚਿਤਤਾ ਅਤੇ ਯੁੱਧੀ ਤਣਾਅ ਕਾਰਨ ਹੋਇਆ ਹੈ। ਇਸ ਨਾਲ ਲੋਕਾਂ ਵਿਚ ਚਿੰਤਾ ਵਧ ਗਈ ਹੈ ਕਿਉਂਕਿ ਮਹਿੰਗਾਈ ਉਨ੍ਹਾਂ ਲੋਕਾਂ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਾਉਂਦੀ ਹੈ ਜਿਨ੍ਹਾਂ ਦੀ ਆਮਦਨ ਸੀਮਤ ਹੈ।

Petrol and diesel prices

local advertisement banners
Comments


Recommended News
Popular Posts
Just Now