ਕਾਂਗੋ ਵਿੱਚ ਇਬੋਲਾ ਵਾਇਰਸ ਕਾਰਨ 131 ਲੋਕਾਂ ਦੀ ਮੌਤ, 513 ਸ਼ੱਕੀ ਮਾਮਲੇ: ਸਿਹਤ ਮੰਤਰਾਲਾ    ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਈਕਲ 'ਤੇ ਸਵਾਰ ਹੋ ਕੇ ਸਿਹਤਮੰਦ ਜੀਵਨ ਸ਼ੈਲੀ ਦਾ ਦਿੱਤਾ ਸੰਦੇਸ਼    ਚੰਡੀਗੜ੍ਹ ‘ਚ ਐਨਕਾਊਂਟਰ, ਗੋਪੀ ਨਿੱਜਰ ਕਤਲਕਾਂਡ ਦੇ 3 ਮੁਲਜ਼ਮ ਗ੍ਰਿਫ਼ਤਾਰ    ਲੁਧਿਆਣਾ ‘ਚ ਪੰਜਾਬੀ ਗਾਇਕਾ ਦਾ ਕਤਲ, ਪੁਲਿਸ ਨੇ ਨੀਲੋ ਨਹਿਰ ‘ਚੋਂ ਦੇਹ ਕੀਤੀ ਬਰਾਮਦ    ਚੰਡੀਗੜ੍ਹ ‘ਚ ਕੈਪਟਨ ਅਮਰਿੰਦਰ ਸਿੰਘ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ, ਧੀ ਜੈ ਇੰਦਰ ਕੌਰ ਨੇ ਪ੍ਰਗਟਾਈ ਖੁਸ਼ੀ    ED ਨੇ ‘ਆਪ’ ਆਗੂ ਦੀਪਕ ਸਿੰਗਲਾ ਨੂੰ ਕੀਤਾ ਗ੍ਰਿਫਤਾਰ, ਕੇਜਰੀਵਾਲ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ    ਭਾਰਤੀ ਫੌਜ ‘ਚ ਅਗਨੀਵੀਰ ਭਰਤੀ ਪ੍ਰੀਖਿਆ ਦਾ ਸ਼ੈਡਿਊਲ ਜਾਰੀ, 1 ਜੂਨ ਤੋਂ 206 ਸ਼ਹਿਰਾਂ ‘ਚ ਆਨਲਾਈਨ ਪ੍ਰੀਖਿਆ    ਗ੍ਰਿਫ਼ਤਾਰੀ ਦੇ ਅਧਾਰ ਨਾ ਦੱਸਣ ’ਤੇ ਅਕਾਲੀ ਆਗੂ ਜਸਕਰਨਜੀਤ ਸਿੰਘ ਦੀ ਗ੍ਰਿਫ਼ਤਾਰੀ ਗੈਰ ਕਾਨੂੰਨੀ ਕਰਾਰ    ਵਿਧਾਇਕ ਰਮਨ ਅਰੋੜਾ ਨੇ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਸੁਰੱਖਿਆ ਵਾਪਸ ਕੀਤੀ    QR ਕੋਡ ਨਾਲ ਰਿਸ਼ਵਤ ਲੈਂਦੇ ਵਾਇਰਲ ਹੋਇਆ ਟਰੈਫਿਕ ਪੁਲਿਸ ਮੁਲਾਜ਼ਮ   
ਚੰਡੀਗੜ੍ਹ ‘ਚ ਐਨਕਾਊਂਟਰ, ਗੋਪੀ ਨਿੱਜਰ ਕਤਲਕਾਂਡ ਦੇ 3 ਮੁਲਜ਼ਮ ਗ੍ਰਿਫ਼ਤਾਰ
May 19, 2026
Encounter-3-accused-arrested

ਚੰਡੀਗੜ੍ਹ ‘ਚ ਐਨਕਾਊਂਟਰ, ਗੋਪੀ ਨਿੱਜਰ ਕਤਲਕਾਂਡ ਦੇ 3 ਮੁਲਜ਼ਮ ਗ੍ਰਿਫ਼ਤਾਰ



ਚੰਡੀਗੜ੍ਹ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਬੀਤੀ ਰਾਤ ਐਨਕਾਊਂਟਰ ਹੋਇਆ। ਪੁਲਿਸ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਬਦਮਾਸ਼ ਸੈਕਟਰ-43 ਬੱਸ ਸਟੈਂਡ ਨੇੜੇ ਕਿਸੇ ਵਾਰਦਾਰ ਨੂੰ ਅੰਜ਼ਾਮ ਦੇਣ ਦੀ ਫ਼ਿਰਾਕ ‘ਚ ਹਨ। ਇਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਬਦਮਾਸ਼ਾਂ ਨੂੰ ਕਾਬੂ ਕਰਨ ਲਈ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਬਦਮਾਸ਼ਾਂ ਨਾਲ ਐਨਕਾਊਂਟਰ ਕੀਤਾ। ਮੁਲਜ਼ਮਾਂ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ, ਇਸ ਦੀ ਜਵਾਬੀ ਕਾਰਵਾਈ ਪੁਲਿਸ ਵੱਲੋਂ ਕੀਤੀ ਗਈ।

ਡੀਐਸਪੀ ਧੀਰਜ ਕੁਮਾਰ ਦੇ ਅਨੁਸਾਰ, ਪੁਲਿਸ ਕਾਰਵਾਈ ਓਪਰੇਸ਼ਨ ਸੈੱਲ ਨੂੰ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਐਨਕਾਊਂਟਰ ਦੌਰਾਨ ਬਦਮਾਸ਼ਾਂ ਨੇ3 ਰਾਊਂਡ ਤੇ ਪੁਲਿਸ ਨੇ ਜਵਾਬੀ ਕਾਰਵਾਈ ‘ਚ2 ਰਾਊਂਡ ਫਾਇਰ ਕੀਤੇ।

ਪੁਲਿਸ ਟੀਮਾਂ ਨੇ ਸ਼ੱਕੀਆਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਮੁਲਜ਼ਮਾਂ ਨੇ ਅਧਿਕਾਰੀਆਂ ‘ਤੇ ਗੋਲੀਬਾਰੀ ਕਰ ਦਿੱਤੀ। ਮੁਲਜ਼ਾਣ ਨੇ ਪੰਜ ਰਾਊਂਡ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ‘ਚ, ਪੁਲਿਸ ਨੇ ਤਿੰਨ ਸ਼ੱਕੀਆਂ ਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁਲਿਸ ਤੋਂ3 ਪਿਸਤੌਲ ਬਰਾਮਦ ਕੀਤੇ ਹਨ। ਜਾਣਕਾਰੀ ਮੁੁਤਾਬਕ ਇਹ ਤਿੰਨੋ ਹੀ ਬਦਮਾਸ਼ ਹਾਈ ਪ੍ਰੋਫਾਈਲ ਗੋਪੀ ਨਿੱਜਰ ਕਤਲਕਾਂਡ ‘ਚ ਲੋੜੀਂਦੇ ਹਨ।

ਡੋਨੀ ਬੱਲ ਨੇ ਨੇ ਗੋਪੀ ਨਿੱਜਰ ਦੇ ਕਤਲ ਦੀ ਲਈ ਸੀ ਜ਼ਿੰਮੇਵਾਰੀ

ਦੱਸ ਦੇਈਏ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿੱਜਰ ਵਾਸੀ ਪਿੰਡ ਜੈ ਰਾਮਪੁਰ ਦਾ ਕਪੂਰਥਲਾ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਕ, ਕਪੂਰਥਲਾ ਦੇ ਢਿਲਵਾਂ ਇਲਾਕੇ ਚ ਜੀਟੀ ਰੋਡ ਤੇ ਏਵਨ ਪੈਲੇਸ ਨੇੜੇ ਗੁਰਪ੍ਰੀਤ ਸਿੰਘ ਆਪਣੀ ਕਾਰ ਦੀ ਡਰਾਈਵਰ ਸੀਟ ਤੇ ਬੈਠਾ ਸੀ। ਉਸੇ ਸਮੇਂ ਹਮਲਾਵਰਾਂ ਨੇ ਸਾਹਮਣੇ ਤੋਂ ਕਾਰ ਦੀ ਵਿੰਡਸ਼ੀਲਡ ਤੇ ਗੋਲੀਆਂ ਚਲਾਈਆਂ। ਇੱਕ ਗੋਲੀ ਸਿੱਧੀ ਗੁਰਪ੍ਰੀਤ ਨੂੰ ਲੱਗੀ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਗੋਪੀ ਨਿੱਜਰ ਨੂੰ ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਦੱਸਿਆ ਜਾਂਦਾ ਸੀ।



ਡੋਨੀ ਬੱਲ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਰਾਹੀਂ ਕਤਲ ਦੀ ਜ਼ਿੰਮੇਵਾਰੀ ਲਈ ਸੀ। ਪੋਸਟ ‘ਚ ਲਿਖਿਆ ਸੀ- ਮੇਰੇ ਸਾਰੇ ਭਰਾਵਾਂ ਨੂੰ ਸਤਿ ਸ੍ਰੀ ਅਕਾਲ। ਅਸੀਂ ਡੋਨੀ ਬਲ, ਮੁਹੱਬਤ ਰੰਧਾਵਾ, ਅਮਰ ਖੱਬੇ, ਪ੍ਰਭ ਦਾਸੂਵਾਲ, ਬਿੱਲਾ ਮੰਗਾ, ਤੇ ਸ਼ਗਨਪ੍ਰੀਤ। ਅੱਜ ਢਿਲਵਾਂ ਦੇ ਗੋਪੀ ਨਿੱਜਰ ਦੇ ਕਤਲ ਦੀ ਪੂਰੀ ਜ਼ਿੰਮੇਵਾਰੀ ਲੈਂਦੇ ਹਾਂ। ਉਹ ਸਾਡੇ ਵਿਰੋਧੀਆਂ, ਜੱਗੂ ਤੇ ਲਾਰੈਂਸ ਨਾਲ ਜੁੜਿਆ ਹੋਇਆ ਸੀ। ਉਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਜਸ਼ਨ ਵੀ ਮਨਾਇਆ। ਉਸ ਨੇ ਸਾਡੇ ਭਰਾ ਗੋਰੇ ਦੇ ਕਾਤਲਾਂ ਨੂੰ ਪਨਾਹ ਦਿੱਤੀ ਤੇ ਸੋਸ਼ਲ ਮੀਡੀਆ ਤੇ ਸਾਡੇ ਭਰਾ ਵਿੱਕੀ ਗੌਂਡਰ ਬਾਰੇ ਵੀ ਗਲਤ ਗੱਲ ਕੀਤੀ। ਅੱਜ, ਉਸਨੂੰ ਮਾਰ ਕੇ, ਅਸੀਂ ਆਪਣੇ ਭਰਾਵਾਂ ਦਾ ਬਦਲਾ ਲਿਆ ਹੈ। ਇਹ ਵਿਅਕਤੀ ਸਾਡੇ ਭਰਾਵਾਂ ਦੇ ਘਰਾਂ ਚ40-40 ਤੋਂ ਬੰਦੇ ਲੈ ਕੇ ਆਉਂਦਾ ਸੀ। ਅਸੀਂ ਦੱਸ ਦੇਣਾ ਚਾਹੁੰਦੇ ਹਾਂ ਕਿ ਜੋ ਵੀ ਸਾਡੇ ਬਾਰੇ ਬਕਵਾਸ ਕਰਦਾ ਹੈ, ਉਸ ਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਵਾਹਿਗੁਰੂ ਮਿਹਰ। ਵੇਟ ਐਂਡ ਵੈਚ, 31 ਹੋਰ ਬਾਕੀ ਹਨ। ਟੀਵੀ9 ਪੰਜਾਬੀ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦ ਹੈ।

Encounter 3 accused arrested

local advertisement banners
Comments


Recommended News
Popular Posts
Just Now