May 23, 2026
10 ਦਿਨ ‘ਚ ਤੀਜੀ ਵਾਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਪੰਜਾਬ-ਚੰਡੀਗੜ੍ਹ ‘ਚ ਅੱਜ ਦੇ ਰੇਟ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਗਿਆ ਹੈ। ਪੈਟਰੋਲ ਅੱਜ87 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ91 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਹ10 ਦਿਨਾਂ ਵਿੱਚ ਬਾਲਣ ਦੀਆਂ ਕੀਮਤਾਂ ਵਿੱਚ ਤੀਜਾ ਵਾਧਾ ਹੈ। ਵਧਦੀਆਂ ਕੀਮਤਾਂ ਕਰਕੇ ਆਮ ਲੋਕਾਂ ਵਿਚ ਹਾਹਾਕਾਰ ਮਚ ਗਿਆ ਹੈ।
ਵਾਧੇ ਤੋਂ ਬਾਅਦ ਲੁਧਿਆਣਾ ਵਿੱਚ ਪੈਟਰੋਲ ਦੀ ਕੀਮਤ ਹੁਣ103.03 ਰੁਪਏ ਤੱਕ ਪਹੁੰਚ ਗਈ ਹੈ, ਜਦੋਂਕਿ ਅੰਮ੍ਰਿਤਸਰ ਵਿੱਚ, ਪੈਟਰੋਲ102.12 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। ਮੋਹਾਲੀ ਵਿੱਚ ਪੈਟਰੋਲ ਦੀ ਕੀਮਤ ਆਪਣੇ ਸਭ ਤੋਂ ਵੱਧ103.39 ਰੁਪਏ ‘ਤੇ ਪਹੁੰਚ ਗਈ ਹੈ। ਉਥੇ ਹੀ ਚੰਡੀਗੜ੍ਹ ਵਿੱਚ ਪੈਟਰੋਲ ਹੁਣ98.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ86.93 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਪੈਟਰੋਲ-ਡੀਜਲ ਦੀਆਂ ਕੀਮਤਾਂ ਵਧਣ ‘ਤੇ ਆਪ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਟਵੀਟ ਕਰਦਿਆਂ ਕਿਹਾ ਕਿ ਮੋਦੀ ਜੀ, ਤੁਸੀਂ ਸਿਰਫ਼ ਦਸ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ5 ਰੁਪਏ ਦਾ ਵਾਧਾ ਕਰ ਦਿੱਤਾ ਹੈ! ਕੁਝ ਤਾਂ ਕਰੋ! ਤੁਸੀਂ ਕਦੋਂ ਤੱਕ ਟੌਫੀਆਂ ਅਤੇ ਲਾਲੀਪੌਪ ਦੀਆਂ ਰੀਲਾਂ ਦਿਖਾ ਕੇ ਆਪਣੀਆਂ ਅਸਫਲਤਾਵਾਂ ਤੋਂ ਦੇਸ਼ ਦਾ ਧਿਆਨ ਭਟਕਾਉਂਦੇ ਰਹੋਗੇ? ਤੁਸੀਂ ਕਦੋਂ ਤੱਕ ਈਡੀ ਅਤੇ ਸੀਬੀਆਈ ਦੀ ਤਾਕਤ ਦੀ ਵਰਤੋਂ ਸਵਾਲ ਪੁੱਛਣ ਵਾਲਿਆਂ ਨੂੰ ਚੁੱਪ ਕਰਾਉਣ ਲਈ ਕਰੋਗੇ? ਕੁਝ ਤਾਂ ਕਰੋ – ਤੁਸੀਂ ਇਸ ਦੇਸ਼ ਦੇ ਪ੍ਰਧਾਨ ਮੰਤਰੀ ਹੋ!
ਦਿੱਲੀ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ87 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਿਸ ਨਾਲ ਇਸ ਦੀ ਨਵੀਂ ਕੀਮਤ99.51 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਡੀਜ਼ਲ ਦੀਆਂ ਕੀਮਤਾਂ92.49 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।
petrol and diesel prices increased