May 26, 2026
ਦੀਨਾਨਗਰ ਸਣੇ 4 ਨਗਰ ਕੌਂਸਲਾਂ ‘ਚ ਹੁਣ 13 ਜੂਨ ਨੂੰ ਹੋਵੇਗੀ ਵੋਟਿੰਗ, ਪੰਜਾਬ ਰਾਜ ਚੋਣ ਕਮਿਸ਼ਨ ਨੇ ਕੀਤਾ ਐਲਾਨ
ਪੰਜਾਬ ਦੇ4 ਨਗਰ ਕੌਂਸਲਾਂ ਵਿੱਚ ਅੱਜ ਵੋਟਿੰਗ ਨਹੀਂ ਪੈ ਰਹੀਆਂ। ਦੀਨਾਨਗਰ ਨਗਰ ਕੌਂਸਲ, ਗੁਰਦਾਸਪੁਰ ਨਗਰ ਕੌਂਸਲ, ਕਾਦੀਆਂ ਨਗਰ ਕੌਂਸਲ ਅਤੇ ਸ਼ਾਮਚੌਰਾਸੀ ਨਗਰ ਕੌਂਸਲ ਵਿੱਚ13 ਜੂਨ ਨੂੰ ਵੋਟਿੰਗ ਹੋਵੇਗੀ। ਪੰਜਾਬ ਰਾਜ ਚੋਣ ਕਮਿਸ਼ਨ ਨੇ ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਕਰ ਦਿੱਤਾ ਹੈ।
ਚੋਣ ਸ਼ਡਿਊਲ ਦੇ ਅਨੁਸਾਰ, ਉਮੀਦਵਾਰ30 ਮਈ ਯਾਨੀ ਸ਼ਨੀਵਾਰ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਨਾਮਜ਼ਦਗੀ ਪੱਤਰ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਸਵੇਰੇ11:00 ਵਜੇ ਤੋਂ ਦੁਪਹਿਰ3:00 ਵਜੇ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ। ਨਾਮਜ਼ਦਗੀਆਂ3 ਜੂਨ ਨੂੰ ਦੁਪਹਿਰ3:00 ਵਜੇ ਤੱਕ ਦਾਖਲ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਜਦੋਂ ਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ4 ਜੂਨ ਨੂੰ ਹੋਵੇਗੀ।
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ, 5 ਜੂਨ ਨੂੰ ਦੁਪਹਿਰ3 ਵਜੇ ਤੱਕ ਨਾਮ ਵਾਪਸ ਲਏ ਜਾ ਸਕਣਗੇ। ਵੋਟਿੰਗ13 ਜੂਨ ਨੂੰ ਸਵੇਰੇ8 ਵਜੇ ਤੋਂ ਸ਼ਾਮ4 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਵੋਟਿੰਗ ਖਤਮ ਹੋਣ ਤੋਂ ਤੁਰੰਤ ਬਾਅਦ ਉਸੇ ਦਿਨ ਕੀਤੀ ਜਾਵੇਗੀ। ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਹੀ, ਸਬੰਧਤ ਨਗਰ ਕੌਂਸਲ ਖੇਤਰਾਂ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹੇਗਾ। ਕਮਿਸ਼ਨ ਨੇ ਇਨ੍ਹਾਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਹਨ।
4 municipal councils