ਮੁੜ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ ਰਾਮ ਰਹੀਮ, 30 ਦਿਨਾਂ ਦੀ ਮਿਲੀ ਪੈਰੋਲ    ਲੁਧਿਆਣਾ ਅਤੇ ਮੋਗਾ ‘ਚ ‘ਆਪ’ ਅਤੇ ਕਾਂਗਰਸ ਵਰਕਰਾਂ ‘ਚ ਝੜਪ    ਪੰਜਾਬ ‘ਚ ਚੋਣਾਂ ਵਿਚਾਲੇ ED ਦਾ ਵੱਡਾ ਐਕਸ਼ਨ! ਜ਼ੀਰਕਪੁਰ ‘ਚ ਮਸ਼ਹੂਰ ਬਿਲਡਰ ਦੇ ਘਰ ਸਣੇ ਕਈ ਹੋਰ ਟਿਕਾਣਿਆਂ ‘ਤੇ ਕੀਤੀ ਰੇਡ    ਦੀਨਾਨਗਰ ਸਣੇ 4 ਨਗਰ ਕੌਂਸਲਾਂ ‘ਚ ਹੁਣ 13 ਜੂਨ ਨੂੰ ਹੋਵੇਗੀ ਵੋਟਿੰਗ, ਪੰਜਾਬ ਰਾਜ ਚੋਣ ਕਮਿਸ਼ਨ ਨੇ ਕੀਤਾ ਐਲਾਨ    ਮਹਿੰਗਾਈ ਨਾਲ ਹੋਈ ਸੋਮਵਾਰ ਦੀ ਸ਼ੁਰੂਆਤ: ਮੁੜ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ , ਜਾਣੋ ਹੁਣ ਕਿੰਨਾ ਹੋਇਆ ਵਾਧਾ    ਲੁਧਿਆਣਾ ਦੀ ਮੇਅਰ ਇੰਦਰਜੀਤ ਕੌਰ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਧਮਕੀ ਭਰੀ ਈ-ਮੇਲ    3 ਸਾਲਾ ਮਾਸੂਮ ਧੀ ਨੂੰ ਕਤਲ ਕਰਨ ਵਾਲੀ ਮਹਿਲਾ ਨੂੰ ਉਮਰਕੈਦ ਦੀ ਸਜ਼ਾ, ਸ੍ਰੀ ਦਰਬਾਰ ਸਾਹਿਬ ਦੇ ਬਾਹਰ ਛੱਡੀ ਸੀ ਬੱਚੀ ਦੀ ਲਾਸ਼    26 ਮਈ ਨੂੰ ਡਰਾਈ ਡੇਅ ਘੋਸ਼ਿਤ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ     ‘ਪਹਿਲਾਂ ਅਮਰੀਕਾ ਛੱਡੋ, ਫਿਰ ਕਰੋ ਅਪਲਾਈ….’ ਟਰੰਪ ਪ੍ਰਸ਼ਾਸਨ ਨੇ ਗ੍ਰੀਨ ਕਾਰਡ ਨਿਯਮਾਂ ‘ਚ ਕੀਤਾ ਬਦਲਾਅ    ‘ਪਹਿਲਾਂ ਅਮਰੀਕਾ ਛੱਡੋ, ਫਿਰ ਕਰੋ ਅਪਲਾਈ….’ ਟਰੰਪ ਪ੍ਰਸ਼ਾਸਨ ਨੇ ਗ੍ਰੀਨ ਕਾਰਡ ਨਿਯਮਾਂ ‘ਚ ਕੀਤਾ ਬਦਲਾਅ   
ਲੁਧਿਆਣਾ ਅਤੇ ਮੋਗਾ ‘ਚ ‘ਆਪ’ ਅਤੇ ਕਾਂਗਰਸ ਵਰਕਰਾਂ ‘ਚ ਝੜਪ
May 26, 2026
Clash-between-aap-and-congress

ਲੁਧਿਆਣਾ ਅਤੇ ਮੋਗਾ ‘ਚ ‘ਆਪ’ ਅਤੇ ਕਾਂਗਰਸ ਵਰਕਰਾਂ ‘ਚ ਝੜਪ



ਪੰਜਾਬ ਵਿੱਚ ਅੱਜ ਮੋਹਾਲੀ ਸਮੇਤ8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ20 ਨਗਰ ਪੰਚਾਇਤਾਂ ਲਈ ਵੋਟਿੰਗ ਜਾਰੀ ਹੈ। ਰਾਜ ਚੋਣ ਕਮਿਸ਼ਨ ਅਨੁਸਾਰ ਸਵੇਰੇ10 ਵਜੇ ਤੱਕ13.5% ਵੋਟਰਾਂ ਨੇ ਆਪਣੀ ਵੋਟ ਪਾਈ। ਇਸ ਚੋਣ ਵਿੱਚ ਈਵੀਐਮ ਦੀ ਬਜਾਏ ਬੈਲਟ ਪੇਪਰਾਂ ਦੀ ਵਰਤੋਂ ਹੋ ਰਹੀ ਹੈ। ਵੋਟਿੰਗ ਸਵੇਰੇ8 ਵਜੇ ਸ਼ੁਰੂ ਹੋਈ ਅਤੇ ਸ਼ਾਮ5 ਵਜੇ ਤੱਕ ਚੱਲੇਗੀ। ਇਸ ਵਾਰ7,555 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਪਤਨੀ ਡਾ. ਗੁਰਵੀਨ ਕੌਰ ਨਾਲ ਬਰਨਾਲਾ ਦੇ ਐਸਡੀ ਕਾਲਜ ਵਿਖੇ ਪੋਲਿੰਗ ਬੂਥ ਨੰਬਰ49 ’ਤੇ ਵੋਟ ਪਾਈ। ਇਸੇ ਤਰ੍ਹਾਂ ’ਆਪ’ ਦੇ ਸੂਬਾਈ ਉਪ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੀ ਪਤਨੀ ਰਾਜਬੀਰ ਕੌਰ ਕਲਸੀ ਨਾਲ ਵਾਰਡ ਨੰਬਰ38 ਵਿੱਚ ਵੋਟ ਪਾਈ।

ਖੰਨਾ ਵਿੱਚ ਤਣਾਅ

ਖੰਨਾ ਨਗਰ ਕੌਂਸਲ ਵਾਰਡ ਨੰਬਰ15 ਵਿੱਚ ਵੋਟਿੰਗ ਸ਼ੁਰੂ ਹੁੰਦੇ ਹੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਸਮਰਥਕਾਂ ਵਿਚਕਾਰ ਗਰਮਾ-ਗਰਮ ਬਹਿਸ ਅਤੇ ਝਗੜਾ ਹੋ ਗਿਆ। ਕਾਂਗਰਸ ਉਮੀਦਵਾਰ ਰੀਨਾ ਵਿਜਨ (ਗਿੰਨੀ ਵਿਜਨ ਦੀ ਪਤਨੀ) ਅਤੇ ’ਆਪ’ ਉਮੀਦਵਾਰ ਮੰਜੂ ਮਲਹੋਤਰਾ (ਸ਼ਾਮਲਾਲ ਮਲਹੋਤਰਾ ਦੀ ਨੂੰਹ) ਵਿਚਾਲੇ ਮੁਕਾਬਲਾ ਹੈ। ਬੂਥ ਤੋਂ ਬਾਹਰ ਗਿੰਨੀ ਵਿਜਨ ਅਤੇ ਰਾਜੀਵ ਮਲਹੋਤਰਾ ਵਿਚਾਲੇ ਝਗੜਾ ਵਧ ਗਿਆ। ਪੁਲਿਸ ਨੇ ਤੁਰੰਤ ਦਖਲ ਦੇ ਕੇ ਸਥਿਤੀ ਨੂੰ ਕਾਬੂ ਵਿੱਚ ਲਿਆਂਦਾ ਅਤੇ ਦੋਵਾਂ ਧਿਰਾਂ ਨੂੰ ਸ਼ਾਂਤ ਰਹਿਣ ਦੀ ਹਦਾਇਤ ਕੀਤੀ।

ਭਾਜਪਾ ਦਾ ਦਾਅਵਾ

ਬਰਨਾਲਾ ਵਿੱਚ ਭਾਜਪਾ ਦੇ ਸੂਬਾਈ ਉਪ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵਾਰਡ ਨੰਬਰ22, ਬੂਥ ਨੰਬਰ42 ’ਤੇ ਵੋਟ ਪਾਈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਭਾਜਪਾ ਇਨ੍ਹਾਂ ਚੋਣਾਂ ਵਿੱਚ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਨੇ ਆਪ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਜਾਵੇਗੀ।



Clash between aap and congress

local advertisement banners
Comments


Recommended News
Popular Posts
Just Now