ਭਾਰਤ ਪਹੁੰਚਿਆ ਇਬੋਲਾ ਵਾਇਰਸ, ਯੂਗਾਂਡਾ ਤੋਂ ਬੰਗਲੁਰੂ ਪਹੁੰਚੀ ਇੱਕ ਔਰਤ ਵਿੱਚ ਦਿਖਾਈ ਦਿੱਤੇ ਲੱਛਣ    ਸੰਗਰੂਰ : ਵਿਆਹ ਪ੍ਰੋਗਰਾਮ ਦਾ ਖਾਣਾ ਖਾਣ ਨਾਲ ਸੈਂਕੜੇ ਲੋਕਾਂ ਦੀ ਵਿਗੜੀ ਤਬੀਅਤ, ਹਸਪਤਾਲ ਭਰਤੀ    ਫਰੀਦਕੋਟ ‘ਚ SIR ਦੀਆਂ ਤਿਆਰੀਆਂ ਸ਼ੁਰੂ, ਪ੍ਰੀ-SIR ਵਿੱਚ 84.36% ਵੋਟਰਾਂ ਦੀ ਮੈਪਿੰਗ; DC ਵੱਲੋਂ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ    SDM ਫਿਰੋਜ਼ਪੁਰ ਨੇ SSP ਨੂੰ ਲਿਖਿਆ ਪੱਤਰ, ਚੋਣ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲਿਆਂ ‘ਤੇ FIR ਦਰਜ ਕਰਨ ਦੀ ਮੰਗ    ਮਾਨਸਾ ਜ਼ਿਲ੍ਹਾ ਪਰਿਸ਼ਦ ਦੇ ਨਵੇਂ ਚੇਅਰਮੈਨ ਚੁਸ਼ਪਿੰਦਰਬੀਰ ਚਹਿਲ ਦੀ ਤਾਜਪੋਸ਼ੀ, ਸਮਾਗਮ 'ਚ ਪਹੁੰਚੇ CM ਮਾਨ ਦੇ ਮਾਤਾ ਤੇ ਕੈਬਨਿਟ ਮੰਤਰੀ    ਏਸ਼ੀਆਈ ਖੇਡਾਂ 'ਚ ਭਾਰਤ ਨੂੰ ਪਹਿਲਾ ਸ਼ੂਟਿੰਗ ਸੋਨ ਤਮਗਾ ਦਿਵਾਉਣ ਵਾਲੇ ਰਣਧੀਰ ਸਿੰਘ ਦਾ ਦੇਹਾਂਤ; ਖੇਡ ਜਗਤ 'ਚ ਸੋਗ    ਅਰਸ਼ਦੀਪ ਸਿੰਘ ਨੇ ਇੰਸਟਾਗ੍ਰਾਮ ਤੋਂ ਹਟਾਈਆਂ 200 ਤੋਂ ਵੱਧ ਪੋਸਟਾਂ, ਕੋਹਲੀ ਵਾਲੀ ਰੀਲ ਵੀ ਗਾਇਬ!    ਲੌਂਗਵਿਊ ਕੈਮੀਕਲ ਟੈਂਕ ਧਮਾਕੇ ਵਿੱਚ 1 ਦੀ ਮੌਤ, 9 ਜਖਮੀ    ਵੈੱਬ ਸੀਰੀਜ਼ 'ਲੁੱਖੇ' ਵਿਵਾਦ ਮਾਮਲਾ : ਅਦਾਲਤ ਨੇ ਅਦਾਕਾਰ ਯੋਗਰਾਜ ਸਿੰਘ ਦੀ ਅਗਾਂਊਂ ਜ਼ਮਾਨਤ ਪਟੀਸ਼ਨ ਕੀਤੀ ਖਾਰਜ    ਰਾਜਾ ਵੜਿੰਗ ਦੇ ਵਿਵਾਦਤ ਬਿਆਨ ਵਾਲਾ ਆਡੀਓ ਵਾਇਰਲ-ਐਸ.ਸੀ. ਕਮਿਸ਼ਨ ਨੇ ਲਿਆ ਸੂ ਮੋਟੋ   
ਫਰੀਦਕੋਟ ‘ਚ SIR ਦੀਆਂ ਤਿਆਰੀਆਂ ਸ਼ੁਰੂ, ਪ੍ਰੀ-SIR ਵਿੱਚ 84.36% ਵੋਟਰਾਂ ਦੀ ਮੈਪਿੰਗ; DC ਵੱਲੋਂ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ
May 27, 2026
Sir-preparations

ਫਰੀਦਕੋਟ ‘ਚ SIR ਦੀਆਂ ਤਿਆਰੀਆਂ ਸ਼ੁਰੂ, ਪ੍ਰੀ-SIR ਵਿੱਚ 84.36% ਵੋਟਰਾਂ ਦੀ ਮੈਪਿੰਗ; DC ਵੱਲੋਂ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ


ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਕੁਮਾਰ ਚਾਬਾ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਪ੍ਰੋਗਰਾਮ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਵੋਟਰ ਸੂਚੀ ਵਿੱਚ ਆਪਣੇ ਨਾਮ ਦਰਜ ਅਤੇ ਤਸਦੀਕ ਕਰਵਾਉਣ ਦੀ ਅਪੀਲ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਵਿੱਚ ਕੁੱਲ493236 ਵੋਟਰ ਹਨ। ਜਿਨ੍ਹਾਂ ਵਿੱਚੋਂ41695 ਵੋਟਰਾਂ ਦੀ ਪ੍ਰੀ-ਐਸਆਈਆਰ ਮੈਪਿੰਗ ਦੌਰਾਨ ਮੈਪਿੰਗ ਕੀਤੀ ਗਈ ਹੈ, ਜੋ ਕਿ ਕੁੱਲ ਵੋਟਰਾਂ ਦਾ84.36 ਫੀਸਦ ਹੈ।

ਜਾਣਕਾਰੀ ਦਿੰਦਿਆਂ ਡੀਸੀ ਰਾਹੁਲ ਚਾਬਾ ਨੇ ਦੱਸਿਆ ਕਿ ਮੁੱਖ ਐਸਆਈਆਰ ਪ੍ਰਕਿਰਿਆ25 ਜੂਨ, 2026 ਨੂੰ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਵੋਟਰ ਸੂਚੀਆਂ15 ਤੋਂ24 ਜੂਨ ਤੱਕ ਛਾਪੀਆਂ ਜਾਣਗੀਆਂ। ਇਸ ਤੋਂ ਬਾਅਦ, ਗਣਨਾ ਪ੍ਰਕਿਰਿਆ25 ਜੂਨ ਨੂੰ ਸ਼ੁਰੂ ਹੋਵੇਗੀ ਅਤੇ ਲੋੜ ਅਨੁਸਾਰ ਪੋਲਿੰਗ ਸਟੇਸ਼ਨਾਂ ਨੂੰ ਦੁਬਾਰਾ ਪ੍ਰਬੰਧਿਤ ਕੀਤਾ ਜਾਵੇਗਾ।

ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ1 ਅਕਤੂਬਰ ਨੂੰ ਹੋਵੇਗੀ: ਡੀ.ਸੀ.

ਡੀਸੀ ਰਾਹੁਲ ਕੁਮਾਰ ਚਾਬਾ ਨੇ ਅੱਗੇ ਦੱਸਿਆ ਕਿ ਡਰਾਫਟ ਵੋਟਰ ਸੂਚੀ31 ਜੁਲਾਈ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ, ਜਦੋਂ ਕਿ ਅੰਤਿਮ ਵੋਟਰ ਸੂਚੀ1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ, ਤਾਂ ਜੋ ਕੋਈ ਵੀ ਯੋਗ ਵੋਟਰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ।

ਕੀ ਹੈSIR?

SIR ਦਾ ਪੂਰਾ ਨਾਮSpecial Intensive Revision ਹੈ। ਇਹ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਨੂੰ ਸਹੀ ਅਤੇ ਅੱਪਡੇਟ ਕਰਨ ਲਈ ਚਲਾਈ ਜਾਂਦੀ ਹੈ। ਇਸ ਦੌਰਾਨ ਬੂੱਥ ਲੈਵਰ ਅਫ਼ਸਰ (BLOs) ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਜਾਂਚ ਕਰਦੇ ਹਨ।SIR ਦਾ ਮਕਸਦ ਮਰੇ ਹੋਏ, ਡੁਪਲੀਕੇਟ ਜਾਂ ਹੋਰ ਥਾਂ ਸ਼ਿਫਟ ਹੋਏ ਵੋਟਰਾਂ ਦੇ ਨਾਮ ਹਟਾਉਣਾ ਅਤੇ ਨਵੇਂ ਯੋਗ ਵੋਟਰਾਂ ਦੇ ਨਾਮ ਜੋੜਣਾ ਹੁੰਦਾ ਹੈ। ਇਸ ਪ੍ਰਕਿਰਿਆ ਨਾਲ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਵਿੱਚ ਮਦਦ ਮਿਲਦੀ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਸੂਬਿਆਂ ਵਿੱਚ ਸਮੇਂ-ਸਮੇਂ ਤੇ ਇਹ ਮੁਹਿੰਮ ਚਲਾਈ ਜਾਂਦੀ ਹੈ।

Sir preparations

local advertisement banners
Comments


Recommended News
Popular Posts
Just Now