May 28, 2026
ਬੀਜੇਪੀ ਨੇ ਖੇਡਿਆ ਸਿੱਖ ਚਿਹਰੇ ‘ਤੇ ਦਾਅ,ਕੇਵਲ ਸਿੰਘ ਢਿੱਲੋਂ ਬਣੇ BJP ਪੰਜਾਬ ਦੇ ਨਵੇਂ ਪ੍ਰਧਾਨ
ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਮਿਲ ਗਿਆ ਹੈ। ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਸ. ਕੇਵਲ ਸਿੰਘ ਢਿੱਲੋਂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।
ਭਾਜਪਾ ਹਾਈਕਮਾਂਡ ਵੱਲੋਂ ਪੰਜਾਬ ਵਿੱਚ ਇੱਕ ਸਿੱਖ ਚਿਹਰੇ ਨੂੰ ਅੱਗੇ ਲਿਆਉਣ ਦੀ ਰਣਨੀਤੀ ਤਹਿਤ ਇਹ ਫੈਸਲਾ ਲਿਆ ਗਿਆ ਹੈ, ਕਿਉਂਕਿ ਤਰੁਣ ਚੁੱਘ, ਮੰਤਰੀ ਸ੍ਰੀਨਿਵਾਸਲੂ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਰਗੇ ਆਗੂ ਲੰਬੇ ਸਮੇਂ ਤੋਂ ਸੂਬਾ ਇਕਾਈ ਦੀ ਅਗਵਾਈ ਲਈ ਇੱਕ ਸਿੱਖ ਚਿਹਰੇ ਦੀ ਵਕਾਲਤ ਕਰ ਰਹੇ ਸਨ।
ਕੇਵਲ ਸਿੰਘ ਢਿੱਲੋਂ, ਜੋ ਕਿ ਜੂਨ2022 ਵਿੱਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ, 2007 ਤੋਂ2017 ਤੱਕ ਬਰਨਾਲਾ ਦੇ ਵਿਧਾਇਕ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਦਾ ਤਿੰਨ ਸਾਲ ਦਾ ਕਾਰਜਕਾਲ ਜੁਲਾਈ ਵਿੱਚ ਖਤਮ ਹੋ ਰਿਹਾ ਹੈ।
Kewal singh dhillon