ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ: SC ਕਮਿਸ਼ਨ ਸਖ਼ਤ, ਪੰਜਾਬ ਪੁਲਿਸ ਨੂੰ 1 ਜੁਲਾਈ ਤੱਕ ‘ਐਕਸ਼ਨ ਟੇਕਨ ਰਿਪੋਰਟ’ ਪੇਸ਼ ਕਰਨ ਦੇ ਹੁਕਮ
May 29, 2026
ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ: SC ਕਮਿਸ਼ਨ ਸਖ਼ਤ, ਪੰਜਾਬ ਪੁਲਿਸ ਨੂੰ 1 ਜੁਲਾਈ ਤੱਕ ‘ਐਕਸ਼ਨ ਟੇਕਨ ਰਿਪੋਰਟ’ ਪੇਸ਼ ਕਰਨ ਦੇ ਹੁਕਮ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਮੈਂਬਰ ਪਾਰਲੀਮੈਂਟ, ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ1 ਜੁਲਾਈ, 2026 ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਗਿਆ ਸੀ।
ਜਿਸ ਸਬੰਧੀ ਅੱਜ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਦੀ ਤਰਫੋਂ ਐੱਸ.ਪੀ. ਹੈੱਡਕੁਆਟਰ ਸ਼੍ਰੀ ਮੁਕਤਸਰ ਸਾਹਿਬ ਪੇਸ਼ ਹੋਏ ਅਤੇ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਆਡੀਓ ਦੀ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਇਸ ਸਬੰਧੀ ਮੈਟਾ ਕੰਪਨੀ ਤੋਂ ਵੀ ਜਾਣਕਾਰੀ ਮੰਗੀ ਗਈ ਹੈ, ਜਿਸ ਬਾਬਤ ਰਿਪੋਰਟ30 ਦਿਨਾਂ ਵਿੱਚ ਪ੍ਰਾਪਤ ਹੋਣ ਦੀ ਉਮੀਦ ਹੈ।
Raja warring growing problems
Comments
Recommended News
Popular Posts
Just Now