May 29, 2026
ਵਿਨੇਸ਼ ਫੋਗਾਟ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ! ਏਸ਼ੀਅਨ ਖੇਡਾਂ 2026 ਦੇ ਟਰਾਇਲਾਂ ਸਬੰਧੀ ਸੁਣਾਇਆ ਵੱਡਾ ਫੈਸਲਾ
ਸੁਪਰੀਮ ਕੋਰਟ ਨੇ ਓਲੰਪੀਅਨ ਰੈਸਲਰ ਵਿਨੇਸ਼ ਫੋਗਾਟ ਨੂੰ ਏਸ਼ੀਅਨ ਗੇਮਜ਼ ਦੇ ਟਰਾਇਲ ਦੀ ਇਜਾਜ਼ਤ ਦੇ ਦਿੱਤੀ ਹੈ। ਬੀਤੇ28 ਮਈ ਨੂੰWFI ਨੇ ਟਰਾਇਲ ਰੋਕਣ ਲਈ ਸੁਪਰੀਮ ਕੋਰਟ ਵਿੱਚ ਅਰਜ਼ੀ ਲਗਾਈ ਸੀ, ਜਿਸ ਨੂੰ ਜਸਟਿਸ ਪੀਐਸ ਨਰਸਿਮ੍ਹਾ ਅਤੇ ਜਸਟਿਸ ਆਲੋਕ ਆਰਾਧੇ ਦੀ ਬੈਂਚ ਨੇ ਖਾਰਜ ਕਰ ਦਿੱਤਾ।
ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦੇਸ਼ ਪ੍ਰਤੀ ਵਿਨੇਸ਼ ਫੋਗਾਟ ਦੇ ਯੋਗਦਾਨ ਦਾ ਸਨਮਾਨ ਕੀਤਾ। ਇਹ ਟਰਾਇਲ30 ਅਤੇ31 ਮਈ ਨੂੰ ਦਿੱਲੀ ਵਿੱਚ ਹੋਣੇ ਹਨ। ਇਨ੍ਹਾਂ ਟਰਾਇਲਾਂ ਵਿੱਚ ਪ੍ਰਦਰਸ਼ਨ ਦੇ ਅਧਾਰ ‘ਤੇ ਸਤੰਬਰ ਵਿੱਚ ਜਾਪਾਨ ਵਿੱਚ ਹੋਣ ਵਾਲੀਆਂ ਏਸ਼ੀਅਨ ਗੇਮਜ਼ ਲਈ ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ। ਦਿੱਲੀ ਹਾਈ ਕੋਰਟ ਨੇ22 ਮਈ ਨੂੰ ਦਿੱਤੇ ਆਪਣੇ ਹੁਕਮਾਂ ਵਿੱਚ ਵਿਨੇਸ਼ ਫੋਗਾਟ ਨੂੰ30-31 ਮਈ ਨੂੰ ਹੋਣ ਵਾਲੇ ਚੋਣ ਟਰਾਇਲਾਂ ਵਿੱਚ ਭਾਗ ਲੈਣ ਦੀ ਇਜਾਜ਼ਤ ਦਿੱਤੀ ਸੀ।WFI ਨੇ ਇਸੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਹਾਈ ਕੋਰਟ ਨੇ ਨਿਰਦੇਸ਼ ਦਿੱਤਾ ਸੀ ਕਿ ਟਰਾਇਲ ਦੀ ਪੂਰੀ ਪ੍ਰਕਿਰਿਆ ਦੀ ਵੀਡੀਓ ਰਿਕਾਰਡਿੰਗ ਕਰਵਾਈ ਜਾਵੇ। ਇਸ ਨੂੰ ਪਾਰਦਰਸ਼ੀ ਬਣਾਉਣ ਲਈ ਭਾਰਤੀ ਖੇਡ ਅਥਾਰਟੀ (SAI) ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ (IOA) ਵੱਲੋਂ ਨਿਯੁਕਤ ਕੀਤੇ ਗਏ ਸੁਤੰਤਰ ਸੁਪਰਵਾਈਜ਼ਰਾਂ ਦੀ ਨਿਗਰਾਨੀ ਵਿੱਚ ਕਰਵਾਇਆ ਜਾਵੇ।
Vinesh phogat to asian games trials