ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਡੇਰਾ ਬਿਆਸ ਦੇ ਮੁਖੀ ਨਾਲ ਕੀਤੀ ਮੁਲਾਕਾਤ
May 30, 2026
ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਡੇਰਾ ਬਿਆਸ ਦੇ ਮੁਖੀ ਨਾਲ ਕੀਤੀ ਮੁਲਾਕਾਤ
ਪੰਜਾਬ ਭਾਰਤੀ ਜਨਤਾ ਪਾਰਟੀ (BJP) ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਰਾਧਾ ਸੁਆਮੀ ਸਤਸੰਗ ਬਿਆਸ ਦੇ ਸਤਿਕਾਰਯੋਗ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲੇ। ਇਸ ਦੋਰਾਨ ਉਨ੍ਹਾਂ ਕਿਹਾ ਕਿ ਰਾਧਾ ਸੁਆਮੀ ਸਤਸੰਗ ਬਿਆਸ ਦੇ ਸਤਿਕਾਰਯੋਗ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਇਕ ਸ਼ਿਸ਼ਟਾਚਾਰ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਪਵਿੱਤਰ ਅਤੇ ਨਿੱਘੀ ਮੁਲਾਕਾਤ ਦੌਰਾਨ ਮੈਂ ਪੰਜਾਬ ਦੀ ਚੜ੍ਹਦੀ ਕਲਾ, ਅਮਨ-ਸ਼ਾਂਤੀ ਅਤੇ ਲੋਕ ਭਲਾਈ ਲਈ ਅਰਦਾਸ ਕਰਦਿਆਂ ਬਾਬਾ ਜੀ ਪਾਸੋਂ ਮਾਰਗਦਰਸ਼ਨ ਅਤੇ ਅਸੀਸਾਂ ਪ੍ਰਾਪਤ ਕੀਤੀਆਂ।
Kewal Singh Dhillon Meets Dera Beas Chief
Comments
Recommended News
Popular Posts
Just Now