‘ਖਾਲਸਾ ਟੈਕਸ’ ਵਿਵਾਦ ਗਰਮਾਇਆ: ਸੀਐਮ ਸੁੱਖੂ ਨੇ ਭਗਵੰਤ ਮਾਨ ਤੋਂ ਮੰਗੀ ਸਖ਼ਤ ਕਾਰਵਾਈ    ਆਪ੍ਰੇਸ਼ਨ ਬਲੂ ਸਟਾਰ ਦੇ ਬਰਸੀ ਸਮਾਗਮਾਂ ਦੀ ਸ਼ੁਰੂਆਤ,ਪੁਲਿਸ ਨੇ ਸੁਰੱਖਿਆ ਕੀਤੀ ਸਖਤ     ਟੀਮ ਇੰਡੀਆ ਨੂੰ ਵੱਡਾ ਝਟਕਾ: ਅਫ਼ਗਾਨਿਸਤਾਨ ਸੀਰੀਜ਼ ਤੋਂ ਬਾਹਰ ਹੋਏ ਵਿਰਾਟ ਕੋਹਲੀ    PRTC ਦੇ ਕੱਚੇ ਕਰਮਚਾਰੀਆਂ ਨੂੰ ਝਟਕਾ, ਹਾਈਕੋਰਟ ਨੇ ਪੱਕਾ ਕਰਨ ਦੇ ਹੁਕਮ ‘ਤੇ ਲਾਈ ਰੋਕ    ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦਫ਼ਤਰ ਵਿਖੇ ਸਾਂਭਿਆ ਪ੍ਰਧਾਨਗੀ ਦਾ ਅਹੁਦਾ    ਗੁੰਮਸ਼ੁਦਾ ਭਗੋੜੇ ਦੀ ਭਾਲ… ਮਜੀਠੀਆ ਦੇ ਲਾਪਤਾ ਹੋਣ ਦੇ ਲਗੇ ਪੋਸਟਰ, ਪੁਲਿਸ ਨੇ ਜਾਰੀ ਕੀਤਾ ਹੈ ਲੁੱਕਆਊਟ ਸਰਕੂਲਰ ਜਾਰੀ    ਨਿੱਜੀ ਸਕੂਲਾਂ ਵਲੋਂ ਫ਼ੀਸ ਵਾਧੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ,ਇੱਕ ਸਾਲ ਚ ਸਿਰਫ 5% ਹੀ ਫੀਸ ਵਧਾ ਸਕਣਗੇ ਨਿੱਜੀ ਸਕੂਲ    ਹਿਮਾਚਲ ਦੇ ਐਂਟਰੀ ਟੈਕਸ ਵਿਰੁੱਧ ਨਿਹੰਗ ਸਿੰਘਾਂ ਦਾ ਵੱਡਾ ਐਕਸ਼ਨ, ਕੀਰਤਪੁਰ ‘ਚ ਲਗਾਇਆ ‘ਖ਼ਾਲਸਾ ਟੈਕਸ’    1 ਜੁਲਾਈ ਤੋਂ ਆਉਣਗੇ ਮਹਿਲਾਵਾਂ ਦੇ ਖਾਤਿਆਂ ‘ਚ 1000 ਰੁ., CM ਮਾਨ ਬੋਲੇ- ‘ਕਾਰਡ ਜਦੋਂ ਵੀ ਬਣੇ ਪੈਸੇ…’    ਮੁੜ ਖੁੱਲ੍ਹੀ ਲੁਧਿਆਣਾ ਦੀ Tiger Safari, ਬਾਦਲ ਤੇ ਬਿਜਲੀ ਦੀ ਜੋੜੀ ਆਈ Zoo ‘ਚ, ਲੱਗੀਆਂ ਖੂਬ ਰੌਣਕਾਂ!   
ਆਪ੍ਰੇਸ਼ਨ ਬਲੂ ਸਟਾਰ ਦੇ ਬਰਸੀ ਸਮਾਗਮਾਂ ਦੀ ਸ਼ੁਰੂਆਤ,ਪੁਲਿਸ ਨੇ ਸੁਰੱਖਿਆ ਕੀਤੀ ਸਖਤ
June 4, 2026
Operation-blue-star

ਆਪ੍ਰੇਸ਼ਨ ਬਲੂ ਸਟਾਰ ਦੇ ਬਰਸੀ ਸਮਾਗਮਾਂ ਦੀ ਸ਼ੁਰੂਆਤ,ਪੁਲਿਸ ਨੇ ਸੁਰੱਖਿਆ ਕੀਤੀ ਸਖਤ



ਆਪ੍ਰੇਸ਼ਨ ਬਲੂ ਸਟਾਰ ਦੇ ਬਰਸੀ ਸਮਾਗਮਾਂ ਦੀ ਸ਼ੁਰੂਆਤ ਅੱਜ ਤੋਂ ਹੋ ਗਈ ਹੈ। ਸਮਾਗਮਾਂ ਦੇ ਭੋਗ6 ਜੂਨ ਨੂੰ ਪਾਏ ਜਾਣਗੇ। ਆਪ੍ਰੇਸ਼ਨ ਬਲੂ ਸਟਾਰ (Operation Blue Star) 1984 ਵਿੱਚ ਹੋਇਆ ਇੱਕ ਬਹੁਤ ਸੰਵੇਦਨਸ਼ੀਲ ਸੈਨਿਕ ਅਭਿਆਨ ਸੀ, ਜਿਸਦੀ ਯਾਦ ਵਿੱਚ ਹਰ ਸਾਲ ਜੂਨ ਦੇ ਪਹਿਲੇ ਹਫ਼ਤੇ ਵਿੱਚ ਵੱਖ-ਵੱਖ ਧਾਰਮਿਕ ਸਮਾਗਮ ਕੀਤੇ ਜਾਂਦੇ ਹਨ। ਇਹ ਸਮਾਗਮ ਆਮ ਤੌਰ ‘ਤੇ ਸਿੱਖ ਸੰਸਥਾਵਾਂ ਵੱਲੋਂ, ਖਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਕੀਤੇ ਜਾਂਦੇ ਹਨ। ਇਸ ਮੌਕੇ ‘ਤੇ ਆਪ੍ਰੇਸ਼ਨ ਬਲੂ ਸਟਾਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਤੇ ਧਾਰਮਿਕ ਸਮਾਗਮਾਂ ਦੀ ਲੜੀ ਚੱਲਦੀ ਹੈ।ਉੱਥੇ ਹੀ ਦੂਜੇ ਪਾਸੇ ਪੰਜਾਬ ਪੁਲਿਸ ਨੇ6 ਜੂਨ ਨੂੰ ਮਨਾਏ ਜਾ ਰਹੇ ਆਪ੍ਰੇਸ਼ਨ ਬਲੂ ਸਟਾਰ ਹਫ਼ਤੇ ਲਈ ਅੰਮ੍ਰਿਤਸਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਸ਼ਹਿਰ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੰਮ੍ਰਿਤਸਰ ਪੁਲਿਸ ਨਿਯਮਤ ਫਲੈਗ ਮਾਰਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਇਹ ਫਲੈਗ ਮਾਰਚ6 ਜੂਨ ਤੱਕ ਜਾਰੀ ਰਹਿਣਗੇ।ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਘੱਲੂਘਾਰਾ ਹਫ਼ਤੇ ਲਈ ਇੱਕ ਵਿਸ਼ੇਸ਼ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਈ ਰੱਖਣ ਲਈ ਤਿੰਨਾਂ ਜ਼ੋਨਾਂ ਵਿੱਚ ਵਿਸ਼ਾਲ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਸੰਵੇਦਨਸ਼ੀਲ ਇਲਾਕਿਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਸਿਰਫ਼ ਅਧਿਕਾਰਤ ਜਾਣਕਾਰੀ ‘ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਗਈ।

ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ2500 ਪੁਲਿਸ ਜਵਾਨਾਂ ਦੇ ਨਾਲBSF, ITBP ਅਤੇRAF ਦੀਆਂ ਕੰਪਨੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ, ਤਾਂ ਜੋ ਸ਼ਹਿਰ ਵਿੱਚ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾ ਸਕੇ। ਸ਼ਹਿਰ ਦੇ ਮੁੱਖ ਬਾਜ਼ਾਰਾਂ, ਪੁਰਾਣੇ ਸ਼ਹਿਰ ਦੇ ਖੇਤਰਾਂ, ਹਰਿਮੰਦਰ ਸਾਹਿਬ ਅਤੇ ਆਲੇ ਦੁਆਲੇ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੀਤੇ ਜਾ ਰਹੇ ਹਨ। ਫਲੈਗ ਮਾਰਚਾਂ ਦਾ ਉਦੇਸ਼ ਜਨਤਾ ਵਿੱਚ ਵਿਸ਼ਵਾਸ ਪੈਦਾ ਕਰਨਾ ਅਤੇ ਕਿਸੇ ਵੀ ਅਫਵਾਹ ਜਾਂ ਸਮਾਜ ਵਿਰੋਧੀ ਗਤੀਵਿਧੀਆਂ ‘ਤੇ ਨਜ਼ਰ ਰੱਖਣਾ ਹੈ।

ਪੁਲਿਸ ਅਨੁਸਾਰ, ਸ਼ਹਿਰ ਭਰ ਵਿੱਚ ਨਿਰੰਤਰ ਗਸ਼ਤ, ਨਾਕਾਬੰਦੀ ਅਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸੰਵੇਦਨਸ਼ੀਲ ਥਾਵਾਂ ‘ਤੇ ਵਿਸ਼ੇਸ਼ ਚੌਕਸੀ ਰੱਖੀ ਜਾ ਰਹੀ ਹੈ।



Operation blue star

local advertisement banners
Comments


Recommended News
Popular Posts
Just Now