ਲੁਧਿਆਣਾ ਤੋਂ ਬਾਅਦ ਹੁਣ ਅੰਮ੍ਰਿਤਸਰ 'ਚ ਲਾਪਤਾ ਹੋਈਆਂ ਦੋ ਨਾਬਾਲਿਗ ਕੁੜੀਆਂ, ਕੋਚਿੰਗ ਲਈ ਗਈਆਂ ਸਨ ਦੋਵੇਂ, ਸੀਸੀਟੀਵੀ ਖੰਗਾਲ ਰਹੀ ਪੁਲਿਸ    ਰਾਤੋਂ-ਰਾਤ ਅਮੀਰ ਬਣਿਆ ਨੂਰਪੁਰ ਦਾ ਕਿਸਾਨ, ਪੈਸੇ ਖੁੱਲ੍ਹੇ ਕਰਵਾਉਣ ਦੇ ਚੱਕਰ 'ਚ ਖਰੀਦੀ ਸੀ ਲਾਟਰੀ    ਮੁਹਾਲੀ ‘ਚ ਐਕਸ ਗਰਲਫਰੈਂਡ ਦੇ ਕਾਤਲ ਨੂੰ ਆਇਆ ਹੋਸ਼, ਖੁਦ ਚੱਲ ਕੇ ਪਹੁੰਚਿਆ ਕੋਰਟ, ਕਤਲ ਤੋਂ ਬਾਅਦ ਵੱਢਿਆ ਸੀ ਆਪਣਾ ਗਲਾ    ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਦਿੱਲੀ ਤੋਂ ਕਾਬੂ, ਗੁਰਦੁਆਰਾ ਸਾਹਿਬ 'ਚ ਮੰਗੀ ਮਾਫ਼ੀ    ‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ    ਮਾਂ ਦੇ ਪ੍ਰੇਮੀ ਵਲੋਂ ਕਤਲ ਕੀਤੀ ਕੁੜੀ ਦੇ ਮਾਮਲੇ ‘ਚ ਨਵਾਂ ਮੋੜ, ਕੁੜੀ ਦੇ ਦੋਸਤ ਨੇ ਮੁਕਾਏ ਆਪਣੇ ਹੀ ਸਾਹ    ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਗਿਆ    ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ    ਬਾਊਪੁਰ ਨੌਜਵਾਨ ਕਤਲ ਮਾਮਲੇ ’ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ    LPG ਅਪਡੇਟ: ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਝਟਕਾ, ਸਰਕਾਰ ਨੇ LPG ਸਿਲੰਡਰਾਂ ਦੀ ਗਿਣਤੀ 9 ਤੋਂ ਘਟਾ ਕੇ 4 ਕੀਤੀ   
ਲੁਧਿਆਣਾ ਤੋਂ ਬਾਅਦ ਹੁਣ ਅੰਮ੍ਰਿਤਸਰ 'ਚ ਲਾਪਤਾ ਹੋਈਆਂ ਦੋ ਨਾਬਾਲਿਗ ਕੁੜੀਆਂ, ਕੋਚਿੰਗ ਲਈ ਗਈਆਂ ਸਨ ਦੋਵੇਂ, ਸੀਸੀਟੀਵੀ ਖੰਗਾਲ ਰਹੀ ਪੁਲਿਸ
June 9, 2026
Two-minor-girls-now-missing

ਲੁਧਿਆਣਾ ਤੋਂ ਬਾਅਦ ਹੁਣ ਅੰਮ੍ਰਿਤਸਰ 'ਚ ਲਾਪਤਾ ਹੋਈਆਂ ਦੋ ਨਾਬਾਲਿਗ ਕੁੜੀਆਂ, ਕੋਚਿੰਗ ਲਈ ਗਈਆਂ ਸਨ ਦੋਵੇਂ, ਸੀਸੀਟੀਵੀ ਖੰਗਾਲ ਰਹੀ ਪੁਲਿਸ


ਮ੍ਰਿਤਸਰ ਵਿੱਚ ਨਾਬਾਲਿਗ ਕੁੜੀਆਂ ਦੇ ਲਾਪਤਾ ਹੋਣ ਦਾ ਇੱਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਵਿੱਚ ਹਾਲ ਹੀ ਦੌਰਾਨ18 ਕੁੜੀਆਂ ਦੇ ਗਾਇਬ ਹੋਣ ਦੀਆਂ ਘਟਨਾਵਾਂ ਤੋਂ ਬਾਅਦ ਹੁਣ ਗੁਰੂ ਨਗਰੀ ਅੰਮ੍ਰਿਤਸਰ ਤੋਂ ਵੀ ਦੋ ਨਾਬਾਲਿਗ ਕੁੜੀਆਂ ਦੇ ਅਚਾਨਕ ਲਾਪਤਾ ਹੋਣ ਨਾਲ ਇਲਾਕੇ ਵਿੱਚ ਚਿੰਤਾ ਅਤੇ ਡਰ ਦਾ ਮਾਹੌਲ ਬਣ ਗਿਆ ਹੈ। ਦੋਵੇਂ ਕੁੜੀਆਂ ਦੀ ਉਮਰ14 ਅਤੇ17 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਬਾਬਾ ਦੀਪ ਸਿੰਘ ਕਾਲੋਨੀ ਦੀਆਂ ਰਹਿਣ ਵਾਲੀਆਂ ਹਨ।

ਕੋਚਿੰਗ ਲਈ ਗਈਆਂ ਦੋਵੇਂ ਕੁੜੀਆਂ ਘਰ ਨਹੀਂ ਮੁੜੀਆਂ


ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਦੋਵੇਂ ਕੁੜੀਆਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਪਿਊਟਰ ਕੋਚਿੰਗ (Computer Coaching) ਸੈਂਟਰ ਲਈ ਘਰੋਂ ਨਿਕਲੀਆਂ ਸਨ। ਪਰ ਜਦੋਂ ਕੋਚਿੰਗ ਦੀਆਂ ਕਲਾਸਾਂ ਸਮਾਪਤ ਹੋਣ ਤੋਂ ਬਾਅਦ ਵੀ ਉਹ ਘਰ ਵਾਪਸ ਨਾ ਪੁੱਜੀਆਂ ਤਾਂ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ। ਰਿਸ਼ਤੇਦਾਰਾਂ, ਦੋਸਤਾਂ ਅਤੇ ਜਾਣ-ਪਛਾਣ ਵਾਲਿਆਂ ਕੋਲ ਪੁੱਛਗਿੱਛ ਕਰਨ ਦੇ ਬਾਵਜੂਦ ਜਦੋਂ ਕੋਈ ਜਾਣਕਾਰੀ ਨਹੀਂ ਮਿਲੀ ਤਾਂ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

'ਕੁੜੀਆਂ ਨੂੰ ਲਾਪਤਾ ਹੋਏ24 ਘੰਟਿਆਂ ਤੋਂ ਵੱਧ ਦਾ ਹੋਇਆ ਸਮਾਂ'

ਪੀੜਤ ਪਰਿਵਾਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਘਟਨਾ ਨੂੰ ਇੱਕ ਦਿਨ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਅਜੇ ਤੱਕ ਕੁੜੀਆਂ ਦਾ ਕੋਈ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਸਾਰੇ ਮੈਂਬਰ ਬਹੁਤ ਚਿੰਤਤ ਹਨ ਅਤੇ ਲਗਾਤਾਰ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਅਰਦਾਸ ਕਰ ਰਹੇ ਹਨ। ਪਰਿਵਾਰਾਂ ਨੇ ਅੰਮ੍ਰਿਤਸਰ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੁੜੀਆਂ ਦੀ ਭਾਲ ਲਈ ਤੇਜ਼ੀ ਨਾਲ ਕਾਰਵਾਈ ਕੀਤੀ ਜਾਵੇ। ਇਸ ਘਟਨਾ ਨੇ ਇਲਾਕੇ ਦੇ ਲੋਕਾਂ ਵਿੱਚ ਵੀ ਚਿੰਤਾ ਵਧਾ ਦਿੱਤੀ ਹੈ।

ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਮੇਂ ਦੌਰਾਨ ਨਾਬਾਲਿਗ ਬੱਚਿਆਂ ਦੇ ਲਾਪਤਾ ਹੋਣ ਦੀਆਂ ਘਟਨਾਵਾਂ ਵਧ ਰਹੀਆਂ ਹਨ, ਜਿਸ ਕਾਰਨ ਮਾਪਿਆਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਲੋਕਾਂ ਨੇ ਪੁਲਿਸ ਤੋਂ ਅਜਿਹੇ ਮਾਮਲਿਆਂ ਵਿੱਚ ਹੋਰ ਸਖ਼ਤ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।

ਪੁਲਿਸ ਨੇ ਸੀਸੀਟੀਵੀ ਰਾਹੀਂ ਭਾਲ ਕੀਤੀ ਸ਼ੁਰੂ

ਉਧਰ, ਸਦਰ ਥਾਣਾ ਅੰਮ੍ਰਿਤਸਰ ਦੇ ਮੁਖੀ ਕਿਰਨਦੀਪ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਇਲਾਕੇ ਅਤੇ ਸੰਭਾਵਿਤ ਰਸਤਿਆਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵੱਖ-ਵੱਖ ਪੁਲਿਸ ਟੀਮਾਂ ਨੂੰ ਕੁੜੀਆਂ ਦੀ ਭਾਲ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੁਲਿਸ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਜਲਦ ਹੀ ਕੁੜੀਆਂ ਦਾ ਪਤਾ ਲਗਾ ਲਿਆ ਜਾਵੇਗਾ।

Two minor girls now missing

local advertisement banners
Comments


Recommended News
Popular Posts
Just Now