ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਗੱਲਬਾਤ ਮਗਰੋਂ ਡਿਊਟੀ ‘ਤੇ ਪਰਤੇ ਮੁਲਾਜ਼ਮ    ਕੈਨੇਡਾ ‘ਚ ਪੰਜਾਬੀ ਪੁਲਿਸ ਅਫ਼ਸਰ ਸ਼ਹੀਦ, ਫਰਾਰ ਮੁਲਜ਼ਮ ਨੇ ਉੱਪਰ ਚੜ੍ਹਾਈ ਗੱਡੀ    ਬੰਗਾਲ ਤੋਂ ਬਾਅਦ, ਅਮਿਤ ਸ਼ਾਹ ਦਾ ‘ਮਿਸ਼ਨ ਪੰਜਾਬ’… ਭਾਜਪਾ ਦੀ ਰਣਨੀਤੀ ਤਿਆਰ    ਆਪਣੇ ਹੱਥਾਂ ਨਾਲ ਸਜਾਈ ਆਪਣੀ ਚਿਤਾ! ਸੰਗਰੂਰ ‘ਚ ਖ਼ੁਦਕੁਸ਼ੀ ਦਾ ਹੈਰਾਨ ਕਰਨ ਵਾਲਾ ਮਾਮਲਾ    SGPC ਲਈ 24 ਘੰਟੇ ਦੇ ਗਲੋਬਲ ਚੈਨਲ ਦੀ ਪੇਸ਼ਕਸ਼, ਰਬਿੰਦਰ ਨਾਰਾਇਣ ਨੇ ਗੁਰਬਾਣੀ ਪ੍ਰਸਾਰਣ ਦੀ ਸੇਵਾ ਮੰਗੀ    ਲੁਧਿਆਣਾ ਤੋਂ ਬਾਅਦ ਹੁਣ ਅੰਮ੍ਰਿਤਸਰ 'ਚ ਲਾਪਤਾ ਹੋਈਆਂ ਦੋ ਨਾਬਾਲਿਗ ਕੁੜੀਆਂ, ਕੋਚਿੰਗ ਲਈ ਗਈਆਂ ਸਨ ਦੋਵੇਂ, ਸੀਸੀਟੀਵੀ ਖੰਗਾਲ ਰਹੀ ਪੁਲਿਸ    ਰਾਤੋਂ-ਰਾਤ ਅਮੀਰ ਬਣਿਆ ਨੂਰਪੁਰ ਦਾ ਕਿਸਾਨ, ਪੈਸੇ ਖੁੱਲ੍ਹੇ ਕਰਵਾਉਣ ਦੇ ਚੱਕਰ 'ਚ ਖਰੀਦੀ ਸੀ ਲਾਟਰੀ    ਮੁਹਾਲੀ ‘ਚ ਐਕਸ ਗਰਲਫਰੈਂਡ ਦੇ ਕਾਤਲ ਨੂੰ ਆਇਆ ਹੋਸ਼, ਖੁਦ ਚੱਲ ਕੇ ਪਹੁੰਚਿਆ ਕੋਰਟ, ਕਤਲ ਤੋਂ ਬਾਅਦ ਵੱਢਿਆ ਸੀ ਆਪਣਾ ਗਲਾ    ਗੁਰਦੁਆਰੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਦਿੱਲੀ ਤੋਂ ਕਾਬੂ, ਗੁਰਦੁਆਰਾ ਸਾਹਿਬ 'ਚ ਮੰਗੀ ਮਾਫ਼ੀ    ‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ   
ਕੈਨੇਡਾ ‘ਚ ਪੰਜਾਬੀ ਪੁਲਿਸ ਅਫ਼ਸਰ ਸ਼ਹੀਦ, ਫਰਾਰ ਮੁਲਜ਼ਮ ਨੇ ਉੱਪਰ ਚੜ੍ਹਾਈ ਗੱਡੀ
June 10, 2026
Punjabi-origin-police-constable-

ਕੈਨੇਡਾ ‘ਚ ਪੰਜਾਬੀ ਪੁਲਿਸ ਅਫ਼ਸਰ ਸ਼ਹੀਦ, ਫਰਾਰ ਮੁਲਜ਼ਮ ਨੇ ਉੱਪਰ ਚੜ੍ਹਾਈ ਗੱਡੀ


ਕੈਨੇਡਾ ਦੇ ਓਂਟਾਰੀਓ ਸੂਬੇ ਤੋਂ ਇੱਕ ਬੇਹੱਦ ਦੁਖਦਾਈ ਅਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੰਜਾਬੀ ਮੂਲ ਦੇ29 ਸਾਲਾ ਪੁਲਿਸ ਕਾਂਸਟੇਬਲ ਤਰੁਣ ਬਾਲੀ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋ ਗਏ ਹਨ। ਇੱਕ ਫਰਾਰ ਹੋਏ ਨੌਜਵਾਨ ਨੂੰ ਕਾਬੂ ਕਰਨ ਦੀ ਕਾਰਵਾਈ ਦੌਰਾਨ ਮੁਲਜ਼ਮ ਨੇ ਆਪਣੀ ਤੇਜ਼ ਰਫ਼ਤਾਰ ਗੱਡੀ ਪੁਲਿਸ ਅਧਿਕਾਰੀ ਉੱਪਰ ਚੜ੍ਹਾ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਬਾਅਦ ਵਿੱਚ ਜ਼ਖਮਾਂ ਦੀ ਤਾਬ ਨਾ ਸਹਿਂਦੇ ਹੋਏ ਉਨ੍ਹਾਂ ਨੇ ਦਮ ਤੋੜ ਦਿੱਤਾ।

ਲੁਧਿਆਣਾ ਵਿੱਚ ਹੈ ਨਾਨਕਾ ਅਤੇ ਨੰਗਲ ‘ਚ ਜੱਦੀ ਪਿੰਡ

ਸ਼ਹੀਦ ਹੋਏ ਤਰੁਣ ਬਾਲੀ ਦਾ ਨਾਨਕਾ ਪਰਿਵਾਰ ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਰਹਿੰਦਾ ਹੈ, ਜਦੋਂ ਕਿ ਉਨ੍ਹਾਂ ਦਾ ਜੱਦੀ ਪਿੰਡ ਨੰਗਲ ਖੇਤਰ ਵਿੱਚ ਹੈ। ਤਰੁਣ ਦੇ ਮਾਮਾ ਸੁਸ਼ੀਲ ਗੌਤਮ ਵੀ ਇਸ ਵੇਲੇ ਕੈਨੇਡਾ ਵਿੱਚ ਹੀ ਰਹਿ ਰਹੇ ਹਨ। ਉਨ੍ਹਾਂ ਨੇ ਬੇਹੱਦ ਦੁਖੀ ਮਨ ਨਾਲ ਦੱਸਿਆ ਕਿ ਤਰੁਣ ਕੈਨੇਡਾ ਦੀ ਓਂਟਾਰੀਓ ਪੁਲਿਸ ਵਿੱਚ ਬਤੌਰ ਪ੍ਰੋਵੈਂਸ਼ੀਅਲ ਅਫ਼ਸਰ ਤਾਇਨਾਤ ਸੀ। ਉਹ ਆਪਣੇ ਬਚਪਨ ਦੇ ਦਿਨਾਂ ਵਿੱਚ ਹੀ ਪਰਿਵਾਰ ਸਮੇਤ ਕੈਨੇਡਾ ਸ਼ਿਫਟ ਹੋ ਗਿਆ ਸੀ। ਉੱਥੇ ਹੀ ਉਸ ਨੇ ਆਪਣੀ ਉੱਚ ਸਿੱਖਿਆ ਪੂਰੀ ਕੀਤੀ ਅਤੇ ਕੈਨੇਡਾ ਪੁਲਿਸ ਵਿੱਚ ਭਰਤੀ ਹੋ ਕੇ ਅਧਿਕਾਰੀ ਬਣਿਆ।

ਮਾਨਸਿਕ ਹਸਪਤਾਲ ਤੋਂ ਫਰਾਰ ਨੌਜਵਾਨ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਇਹ ਦਰਦਨਾਕ ਘਟਨਾ ਉੱਤਰੀ ਓਂਟਾਰੀਓ ਦੇ ਹਰਸਟ ਇਲਾਕੇ ਦੇ ਨਜ਼ਦੀਕ ਵਾਪਰੀ। ਪੁਲਿਸ ਟੀਮ ਇੱਕ ਅਜਿਹੇ ਨੌਜਵਾਨ ਦੀ ਭਾਲ ਕਰ ਰਹੀ ਸੀ, ਜਿਸ ਨੂੰ ਮਾਨਸਿਕ ਸਿਹਤ ਕਾਨੂੰਨ ਤਹਿਤ ਹਸਪਤਾਲ ਵਿੱਚ ਨਿਗਰਾਨੀ ਹੇਠ ਰੱਖਿਆ ਗਿਆ ਸੀ ਅਤੇ ਉਹ ਉੱਥੋਂ ਚਕਮਾ ਦੇ ਕੇ ਭੱਜ ਨਿਕਲਿਆ ਸੀ। ਜਦੋਂ ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਤਾਂ ਖ਼ੁਦ ਨੂੰ ਘਿਰਿਆ ਦੇਖ ਕੇ ਉਸ ਨੇ ਬਚਣ ਲਈ ਆਪਣੀ ਤੇਜ਼ ਰਫ਼ਤਾਰ ਗੱਡੀ ਸਿੱਧੀ ਕਾਂਸਟੇਬਲ ਤਰੁਣ ਬਾਲੀ ਉੱਪਰ ਚੜ੍ਹਾ ਦਿੱਤੀ।

ਇਸ ਖ਼ੂਨੀ ਵਾਰਦਾਤ ਤੋਂ ਬਾਅਦ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ18 ਸਾਲਾ ਨੌਜਵਾਨ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਖ਼ਿਲਾਫ਼ ਪਹਿਲਾਂ ਤੋਂ ਯੋਜਨਾਬੱਧ ਤਰੀਕੇ ਨਾਲ ਕਤਲ ਕਰਨ, ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋਣ, ਲਾਪਰਵਾਹੀ ਅਤੇ ਖ਼ਤਰਨਾਕ ਢੰਗ ਨਾਲ ਵਾਹਨ ਚਲਾਉਣ ਸਮੇਤ ਕਈ ਹੋਰ ਗੰਭੀਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਬਚਪਨ ਤੋਂ ਹੀ ਸੀ ਪੁਲਿਸ ਅਫ਼ਸਰ ਬਣਨ ਦਾ ਸੁਪਨਾ

ਤਰੁਣ ਬਾਲੀ ਪਿਛਲੇ ਢਾਈ ਸਾਲਾਂ ਤੋਂ ਓਂਟਾਰੀਓ ਪ੍ਰੋਵੈਂਸ਼ੀਅਲ ਪੁਲਿਸ ਵਿੱਚ ਨਿਰੰਤਰ ਆਪਣੀਆਂ ਸੇਵਾਵਾਂ ਦੇ ਰਹੇ ਸਨ। ਬਚਪਨ ਤੋਂ ਹੀ ਉਨ੍ਹਾਂ ਦਾ ਇਹ ਸੁਪਨਾ ਸੀ ਕਿ ਉਹ ਪੁਲਿਸ ਅਧਿਕਾਰੀ ਬਣ ਕੇ ਸਮਾਜ ਅਤੇ ਦੇਸ਼ ਦੀ ਸੇਵਾ ਕਰਨ। ਘਟਨਾ ਦੇ ਸਮੇਂ ਉਹ ਇੱਕ ਵਿਸ਼ੇਸ਼ ਡਿਊਟੀ ਦੇ ਤਹਿਤ ‘ਜੇਮਸ ਬੇਅ’ ਖੇਤਰ ਵਿੱਚ ਤਾਇਨਾਤ ਸਨ। ਇਸ ਸ਼ਹਾਦਤ ਦੀ ਖ਼ਬਰ ਤੋਂ ਬਾਅਦ ਪੂਰੇ ਕੈਨੇਡਾ ਦੇ ਪੁਲਿਸ ਮਹਿਕਮੇ ਅਤੇ ਭਾਰਤੀ-ਕੈਨੇਡੀਅਨ (ਪੰਜਾਬੀ) ਭਾਈਚਾਰੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Punjabi origin police constable tarun bali

local advertisement banners
Comments


Recommended News
Popular Posts
Just Now