ਫਰੀਦਕੋਟ : ਤੇਜ਼ ਰਫਤਾਰ ਕਾਰ ਨੇ ਮੋਟਰਸਾਇਕਲ ਨੂੰ ਮਾਰੀ ਟੱਕਰ, 2 ਬੱਚਿਆਂ ਤੇ ਪਿਤਾ ਸਣੇ 3 ਲੋਕਾਂ ਦੀ ਹੋਈ ਮੌਤ    ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ    ਜਪਾਨ ‘ਚ ਚਮਕੀ ਫਿਰੋਜ਼ਪੁਰ ਦੀ ਰਸ਼ਮੀਨ ਕੌਰ ਹਾਂਡਾ, ਹਾਕੀ ‘ਚ ਵਧਾਇਆ ਜ਼ਿਲ੍ਹੇ ਦਾ ਮਾਣ    ਰਮਨ ਅਰੋੜਾ ਤੇ ਕਿੱਕੀ ਢਿੱਲੋਂ ਮੁੜ ਜਲੰਧਰ ED ਅੱਗੇ ਪੇਸ਼, 9 ਦਿਨਾਂ ‘ਚ ਦੂਜੀ ਵਾਰ ਹੋ ਰਹੇ ਸਵਾਲ-ਜਵਾਬ    “ਸਾਡਾ ਪੁੱਤ ਸਾਨੂੰ ਬਾਦਸ਼ਾਹਾਂ ਵਰਗੀ ਜ਼ਿੰਦਗੀ ਦੇ ਕੇ ਗਿਆ…”, ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਬਲਕੌਰ ਸਿੰਘ ਦੇ ਭਾਵੁਕ ਬੋਲ    ਵਿਨੇਪਾਲ ਕੌਰ ਬਣੇ ਮੋਗਾ ਨਗਰ ਨਿਗਮ ਦੇ ਮੇਅਰ, AAP ਨੇ ਰਾਖਵਾਂ ਰੱਖਿਆ ਸੀ ਅਹੁਦਾ    ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਗੱਲਬਾਤ ਮਗਰੋਂ ਡਿਊਟੀ ‘ਤੇ ਪਰਤੇ ਮੁਲਾਜ਼ਮ    ਕੈਨੇਡਾ ‘ਚ ਪੰਜਾਬੀ ਪੁਲਿਸ ਅਫ਼ਸਰ ਸ਼ਹੀਦ, ਫਰਾਰ ਮੁਲਜ਼ਮ ਨੇ ਉੱਪਰ ਚੜ੍ਹਾਈ ਗੱਡੀ    ਬੰਗਾਲ ਤੋਂ ਬਾਅਦ, ਅਮਿਤ ਸ਼ਾਹ ਦਾ ‘ਮਿਸ਼ਨ ਪੰਜਾਬ’… ਭਾਜਪਾ ਦੀ ਰਣਨੀਤੀ ਤਿਆਰ    ਆਪਣੇ ਹੱਥਾਂ ਨਾਲ ਸਜਾਈ ਆਪਣੀ ਚਿਤਾ! ਸੰਗਰੂਰ ‘ਚ ਖ਼ੁਦਕੁਸ਼ੀ ਦਾ ਹੈਰਾਨ ਕਰਨ ਵਾਲਾ ਮਾਮਲਾ   
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ
June 11, 2026
Sikh-Gurus-History-Included-In-C

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ


ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੱਖ ਸਮਾਜ ਅਤੇ ਸੂਬਾ ਵਾਸੀਆਂ ਨਾਲ ਕੀਤਾ ਇਕ ਮਹੱਤਵਪੂਰਨ ਵਾਅਦਾ ਪੂਰਾ ਕਰਦਿਆਂ ਰਾਜ ਦੇ ਸਕੂਲਾਂ ਦੀ ਜਮਾਤ8ਵੀਂ ਦੇ ਇਤਿਹਾਸ ਦੇ ਕੋਰਸ ਵਿਚ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਜੁੜੇ ਇਤਿਹਾਸ ਨੂੰ ਸ਼ਾਮਲ ਕੀਤਾ ਹੈ। ਹੁਣ ਸਕੂਲੀ ਬੱਚੇ ਸਿੱਖ ਗੁਰੂਆਂ ਦੇ ਨਾਲ-ਨਾਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਤਿਆਗ, ਕੁਰਬਾਨੀ ਅਤੇ ਆਦਰਸ਼ਾਂ ਤੋਂ ਜਾਣੂ ਹੋਣਗੇ। ਮੁੱਖ ਮੰਤਰੀ ਨੇ ਹਰਿਆਣਾ ਵਿਚ ਮਨਾਏ ਗਏ ਗੁਰੂ ਤੇਗ ਬਹਾਦਰ ਜੀ ਦੇ350ਵੇਂ ਸ਼ਹੀਦੀ ਸਮਾਗਮ ਦੇ ਮੌਕੇ'ਤੇ ਐਲਾਨ ਕੀਤਾ ਸੀ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਇਤਿਹਾਸ, ਗੁਰੂਆਂ ਦੇ ਆਦਰਸ਼ਾਂ ਅਤੇ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਤੋਂ ਜਾਣੂ ਕਰਵਾਉਣ ਲਈ ਇਨ੍ਹਾਂ ਨੂੰ ਸਕੂਲੀ ਸਿੱਖਿਆ ਦਾ ਹਿੱਸਾ ਬਣਾਇਆ ਜਾਵੇਗਾ। ਹੁਣ ਸਰਕਾਰ ਨੇ ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਇਸ ਨੂੰ ਕੋਰਸ ਵਿੱਚ ਸ਼ਾਮਲ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਗੁਰੂ ਗੋਬਿੰਦ ਸਿੰਘ ਜੀ ਤੱਕ ਸਾਰੇ ਸਿੱਖ ਗੁਰੂਆਂ ਨੇ ਮਨੁੱਖਤਾ, ਸਮਾਨਤਾ, ਸੇਵਾ, ਕਰੁਣਾ, ਭਾਈਚਾਰੇ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਸਮਾਜ ਨੂੰ ਜਾਤ, ਧਰਮ ਅਤੇ ਵਰਗ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਮਨੁੱਖੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਅੱਜ ਵੀ ਉਨੀਆਂ ਹੀ ਸਾਰਥਕ ਹਨ, ਕਿਉਂਕਿ ਉਹ ਸਮਾਜ ਵਿੱਚ ਸਦਭਾਵਨਾ, ਨੈਤਿਕ ਮੁੱਲਾਂ ਅਤੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨ ਦਾ ਰਾਹ ਦਿਖਾਉਂਦੀਆਂ ਹਨ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦਾ ਜੀਵਨ ਸਿਰਫ ਇੱਕ ਭਾਈਚਾਰੇ ਦੀ ਵਿਰਾਸਤ ਨਹੀਂ, ਸਗੋਂ ਪੂਰੇ ਦੇਸ਼ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਪ੍ਰੇਰਨਾ ਨਾਲ ਬੇਇਨਸਾਫ਼ੀ, ਜੁਲਮ ਅਤੇ ਸ਼ੋਸ਼ਣ ਵਿਰੁੱਧ ਸੰਘਰਸ਼ ਕਰਦਿਆਂ ਸਮਾਜ ਦੇ ਕਮਜ਼ੋਰ ਅਤੇ ਵਾਂਝੇ ਵਰਗਾਂ ਨੂੰ ਸਨਮਾਨ ਅਤੇ ਅਧਿਕਾਰ ਦਿਵਾਉਣ ਦਾ ਇਤਿਹਾਸਕ ਕਾਰਜ ਕੀਤਾ। ਉਨ੍ਹਾਂ ਦਾ ਜੀਵਨ ਹਿੰਮਤ, ਲੀਡਰਸ਼ਿਪ, ਦੇਸ਼ ਭਗਤੀ ਅਤੇ ਜਨ-ਭਲਾਈ ਦੀ ਭਾਵਨਾ ਦਾ ਇੱਕ ਵਿਲੱਖਣ ਉਦਾਹਰਣ ਹੈ, ਜੋ ਅੱਜ ਵੀ ਨੌਜਵਾਨਾਂ ਨੂੰ ਸੱਚ ਅਤੇ ਨਿਆਂ ਦੇ ਮਾਰਗ'ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ।

ਸੈਣੀ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਜਦੋਂ ਨਵੀਂ ਪੀੜ੍ਹੀ ਨੂੰ ਆਪਣੇ ਗੌਰਵਮਈ ਇਤਿਹਾਸ ਅਤੇ ਮਹਾਨ ਸ਼ਖਸੀਅਤਾਂ ਦੇ ਆਦਰਸ਼ਾਂ ਨਾਲ ਜੋੜਨ ਦੀ ਲੋੜ ਹੈ, ਉਦੋਂ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ'ਤੇ ਅਧਾਰਤ ਅਧਿਆਏ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਮਾਧਿਅਮ ਬਣਨਗੇ। ਇਨ੍ਹਾਂ ਅਧਿਆਇਆਂ ਰਾਹੀਂ ਵਿਦਿਆਰਥੀਆਂ ਵਿੱਚ ਦੇਸ਼ ਭਗਤੀ, ਸੇਵਾ ਭਾਵਨਾ, ਸਮਾਜਿਕ ਸਦਭਾਵਨਾ, ਨੈਤਿਕ ਮੁੱਲਾਂ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਦਾ ਵਿਕਾਸ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖਿਆ ਨੂੰ ਸਿਰਫ਼ ਗਿਆਨ ਪ੍ਰਾਪਤੀ ਦਾ ਮਾਧਿਅਮ ਨਹੀਂ, ਸਗੋਂ ਸੰਸਕਾਰ ਨਿਰਮਾਣ ਦਾ ਇੱਕ ਮਜ਼ਬੂਤ ਸਾਧਨ ਮੰਨਦੀ ਹੈ। ਇਸੇ ਸੋਚ ਤਹਿਤ ਸਕੂਲੀ ਕੋਰਸ ਵਿੱਚ ਅਜਿਹੇ ਮਹਾਂਪੁਰਖਾਂ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਸਥਾਨ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਨੇ ਦੇਸ਼ ਅਤੇ ਸਮਾਜ ਲਈ ਮਿਸਾਲੀ ਕਾਰਜ ਕੀਤੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਹ ਪਹਿਲ ਵਿਦਿਆਰਥੀਆਂ ਨੂੰ ਆਪਣੀ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਇੱਕ ਸੰਵੇਦਨਸ਼ੀਲ, ਜਾਗਰੂਕ ਅਤੇ ਦੇਸ਼ ਹਿੱਤ ਪ੍ਰਤੀ ਸਮਰਪਿਤ ਨਾਗਰਿਕ ਬਣਨ ਦੀ ਪ੍ਰੇਰਨਾ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਦੀ ਖੁਸ਼ਹਾਲ ਸੱਭਿਆਚਾਰਕ, ਅਧਿਆਤਮਿਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਅਤੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਮਹਾਨ ਸੰਤਾਂ, ਗੁਰੂਆਂ ਅਤੇ ਰਾਸ਼ਟਰੀ ਨਾਇਕਾਂ ਦੇ ਆਦਰਸ਼ਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਸਾਰਥਕ ਕਦਮ ਚੁੱਕਦੀ ਰਹੇਗੀ।

ਮੁੱਖ ਮੰਤਰੀ ਦੇ ਓ.ਐਸ.ਡੀ. ਡਾ. ਪ੍ਰਭਲੀਨ ਸਿੰਘ ਨੇ ਹਰਿਆਣਾ ਸਰਕਾਰ ਦੀ ਇਸ ਮਹੱਤਵਪੂਰਨ ਪਹਿਲ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਿੱਖ ਭਾਈਚਾਰੇ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਅਤੇ ਜਜ਼ਬਾਤੀ ਤੌਰ'ਤੇ ਜੁੜੀ ਮੰਗ ਨੂੰ ਪੂਰਾ ਕਰਕੇ ਸਮਾਜ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ। ਇਹ ਫੈਸਲਾ ਨਾ ਸਿਰਫ ਸਿੱਖ ਭਾਈਚਾਰੇ ਲਈ ਸਨਮਾਨ ਅਤੇ ਮਾਣ ਵਾਲੀ ਗੱਲ ਹੈ, ਸਗੋਂ ਸੂਬਾ ਸਰਕਾਰ ਦੀ ਸਾਰੇ ਵਰਗਾਂ ਪ੍ਰਤੀ ਸੰਵੇਦਨਸ਼ੀਲਤਾ ਅਤੇ ਸਮਾਵੇਸ਼ੀ ਸੋਚ ਨੂੰ ਵੀ ਦਰਸਾਉਂਦਾ ਹੈ।

Sikh Gurus History Included In Class 8 Curriculum

local advertisement banners
Comments


Recommended News
Popular Posts
Just Now