June 11, 2026
ਫਰੀਦਕੋਟ : ਤੇਜ਼ ਰਫਤਾਰ ਕਾਰ ਨੇ ਮੋਟਰਸਾਇਕਲ ਨੂੰ ਮਾਰੀ ਟੱਕਰ, 2 ਬੱਚਿਆਂ ਤੇ ਪਿਤਾ ਸਣੇ 3 ਲੋਕਾਂ ਦੀ ਹੋਈ ਮੌਤ
ਫਰੀਦਕੋਟ ‘ਚ ਇਕ ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਤਿੰਨ ਲੋਕਾਂ ਦੀ ਮੌਕੇ ‘ਤੇ ਮੌਤ ਹੋਈ ਹੈ ਜਦੋਕਿ ਇਕ ਬੱਚਾ ਅਤੇ ਉਸ ਦੀ ਮਾਂ ਬੁਰੀ ਤਰਾਂ ਜ਼ਖਮੀ ਹੋਏ ਹਨ। ਜ਼ਖ਼ਮੀਆ ਦਾ ਫਰੀਦਕੋਟ ਦੇ ਜੀਜੀਐਸ ਮੈਡੀਕਲ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਫਿਰੋਜਪੁਰ ਰੋਡ ਤੇ ਫਿਰੋਜਪੁਰ ਦੀ ਤਰਫੋਂ ਆ ਰਹੇ ਇਕ ਮੋਟਰਸਾਇਕਲ ਨੂੰ ਫਰੀਦਕੋਟ ਦੀ ਤਰਫੋਂ ਜਾ ਰਹੀ ਇਕ ਤੇਜ ਰਫਤਾਰ ਸਵਿੱਫਟ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਇਕਲ ਤੇ ਵਿਅਕਤੀ ਸਮੇਤ ਉਸ ਦੇ2 ਬੱਚਿਆ ਦੀ ਮੌਕੇ ‘ਤੇ ਮੌਤ ਹੋ ਗਈ ਜਦੋਕਿ ਕਿ ਇਕ ਔਰਤ ਅਤੇ ਬੱਚਾ ਬੁਰੀ ਤਰਾਂ ਜ਼ਖ਼ਮੀ ਹੋ ਗਏ ਜਿੰਨਾਂ ਨੂੰ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਉਹਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਮੌਕੇ ‘ਤੇ ਪਹੁੰਚੇ ਡੀਐਸਪੀ ਇਨਵੈਸਟੀਗੇਸ਼ਨ ਅਵਤਾਰ ਸਿੰਘ ਨੇ ਦੱਸਿਆ ਕਿ ਫਿਰੋਜਪੁਰ ਤਰਫੋਂ ਆ ਰਹੇ ਇਕ ਮੋਟਰਸਾਇਕਲ ਨੂੰ ਫਰੀਦਕੋਟ ਤਰਫੋਂ ਆ ਰਹੀ ਇਕ ਸਵਿੱਫਟ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ2 ਬੱਚਿਆ ਅਤੇ ਉਹਨਾਂ ਦੇ ਪਿਤਾ ਦੀ ਮੌਤ ਹੋ ਗਈ ਅਤੇ ਇਕ ਔਰਤ ਅਤੇ ਇਕ ਬੱਚਾ ਗੰਭੀਰ ਜ਼ਖਮੀ ਹੋਏ ਹਨ ਜਿੰਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਕਾਰ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਕਾਰ ਚਾਲਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਮੋਟਰਸਾਇਕਲ ਸਵਾਰ ਦੀ ਪਹਿਚਾਣ ਗੋਰੀ ਨਾਂ ਦੇ ਸਖਸ ਵਜੋਂ ਹੋਈ ਹੈ ਜੋ ਪਿੰਡ ਚਹਿਲ ਦਾ ਰਹਿਣ ਵਾਲਾ ਸੀ । ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਨੂੰ ਇਤਲਾਹ ਕਰ ਦਿੱਤੀ ਗਈ ਹੈ ਅਤੇ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਗੱਡੀ ਵਿਚੋਂ ਡਾਂਗਾਂ ਸੋਟੇ ਬਰਾਮਦ ਹੋਣ ‘ਤੇ ਉਹਨਾਂ ਕਿਹਾ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
speeding car hits motorcycle