ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ‘ਤੇ ਮਾਮਲਾ ਦਰਜ, ਵੀਡੀਓ ਵਾਇਰਲ ਬੋਲਿਆ- ਮਰਨ ਤੋਂ ਡਰ ਨਹੀਂ ਲੱਗਦਾ    ਕੈਲੀਫ਼ੋਰਨੀਆ ਵਿੱਚ ਮਜ਼ਾਕ-ਮਸਤੀ ਦੌਰਾਨ ਪੁਲਿਸ ਅਧਿਕਾਰੀ ਨੂੰ ਸਾਥੀ ਅਧਿਕਾਰੀ ਦੀ ਗੋਲੀ ਲੱਗੀ    ਟ੍ਰੇਸੀ, ਕੈਲੀਫ਼ੋਰਨੀਆ ਵਿੱਚ ਮੈਡਲਾਈਨ ਇੰਡਸਟ੍ਰੀਜ਼ ਦੇ ਡਿਸਟ੍ਰੀਬਿਊਸ਼ਨ ਸੈਂਟਰ ਵਿੱਚ ਭਿਆਨਕ ਅੱਗ    ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼    ਫਰੀਦਕੋਟ : ਤੇਜ਼ ਰਫਤਾਰ ਕਾਰ ਨੇ ਮੋਟਰਸਾਇਕਲ ਨੂੰ ਮਾਰੀ ਟੱਕਰ, 2 ਬੱਚਿਆਂ ਤੇ ਪਿਤਾ ਸਣੇ 3 ਲੋਕਾਂ ਦੀ ਹੋਈ ਮੌਤ    ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ    ਜਪਾਨ ‘ਚ ਚਮਕੀ ਫਿਰੋਜ਼ਪੁਰ ਦੀ ਰਸ਼ਮੀਨ ਕੌਰ ਹਾਂਡਾ, ਹਾਕੀ ‘ਚ ਵਧਾਇਆ ਜ਼ਿਲ੍ਹੇ ਦਾ ਮਾਣ    ਰਮਨ ਅਰੋੜਾ ਤੇ ਕਿੱਕੀ ਢਿੱਲੋਂ ਮੁੜ ਜਲੰਧਰ ED ਅੱਗੇ ਪੇਸ਼, 9 ਦਿਨਾਂ ‘ਚ ਦੂਜੀ ਵਾਰ ਹੋ ਰਹੇ ਸਵਾਲ-ਜਵਾਬ    “ਸਾਡਾ ਪੁੱਤ ਸਾਨੂੰ ਬਾਦਸ਼ਾਹਾਂ ਵਰਗੀ ਜ਼ਿੰਦਗੀ ਦੇ ਕੇ ਗਿਆ…”, ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਬਲਕੌਰ ਸਿੰਘ ਦੇ ਭਾਵੁਕ ਬੋਲ    ਵਿਨੇਪਾਲ ਕੌਰ ਬਣੇ ਮੋਗਾ ਨਗਰ ਨਿਗਮ ਦੇ ਮੇਅਰ, AAP ਨੇ ਰਾਖਵਾਂ ਰੱਖਿਆ ਸੀ ਅਹੁਦਾ   
ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ‘ਤੇ ਮਾਮਲਾ ਦਰਜ, ਵੀਡੀਓ ਵਾਇਰਲ ਬੋਲਿਆ- ਮਰਨ ਤੋਂ ਡਰ ਨਹੀਂ ਲੱਗਦਾ
June 12, 2026
Gurudwara-beadbi-case

ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ‘ਤੇ ਮਾਮਲਾ ਦਰਜ, ਵੀਡੀਓ ਵਾਇਰਲ ਬੋਲਿਆ- ਮਰਨ ਤੋਂ ਡਰ ਨਹੀਂ ਲੱਗਦਾ


ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਸਾਹਿਬ ਚੁੱਕਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ‘ਚ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਕੇਂਦਰੀ ਦੇ ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਲਵਿੰਦਰ ਸਿੰਘ ਨਿਗਰਾਨ ਪਰਿਕਰਮਾ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।

ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ11 ਤਰੀਕ ਨੂੰ ਇੱਕ ਨੌਜਵਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿੱਛੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਅੰਦਰ ਦਾਖਲ ਹੋਇਆ ਸੀ। ਇਸ ਦੌਰਾਨ ਉਸ ਨੇ ਉੱਥੇ ਸਥਾਪਿਤ ਸ੍ਰੀ ਸਾਹਿਬ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ। ਮੌਕੇ ‘ਤੇ ਮੌਜੂਦ ਸੇਵਾਦਾਰਾਂ ਤੇ ਸੁਰੱਖਿਆ ਕਰਮਚਾਰੀਆਂ ਦੀ ਚੌਕਸੀ ਕਾਰਨ ਉਸ ਦੀ ਹਰਕਤ ਨੂੰ ਤੁਰੰਤ ਨਾਕਾਮ ਬਣਾਇਆ ਗਿਆ ਤੇ ਉਸ ਨੂੰ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਐਸਜੀਪੀਸੀ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਨੰਬਰ62/63 ਅਧੀਨ ਧਾਰਾ298 ਬੀਐਨਐਸ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਨੌਜਵਾਨ, ਜਿਸ ਦੀ ਪਛਾਣ ਅਜੀਤ ਸਿੰਘ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਏਸੀਪੀ ਨੇ ਕਿਹਾ ਕਿ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਪੁਲਿਸ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਸ ਦੀ ਇਸ ਹਰਕਤ ਪਿੱਛੇ ਕੀ ਮਨਸ਼ਾ ਸੀ ਤੇ ਕੀ ਉਹ ਕਿਸੇ ਹੋਰ ਵਿਅਕਤੀ ਜਾਂ ਗਰੁੱਪ ਨਾਲ ਸੰਪਰਕ ‘ਚ ਸੀ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਸਾਰੇ ਤੱਥ ਲੋਕਾਂ ਸਾਹਮਣੇ ਸਪੱਸ਼ਟ ਕੀਤੇ ਜਾਣਗੇ।

ਉੱਥੇ ਹੀ, ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਉਹ ਕਹਿ ਰਿਹਾ ਹੈ ਕਿ ਉਹ ਇਕੱਲਾ ਹੀ ਆਇਆ ਸੀ। ਉਹ ਦੱਸ ਰਿਹਾ ਸੀ ਕਿ ਉਹ ਇੱਥੇ ਕਿਵੇਂ ਪਹੁੰਚਿਆ। ਉਹ ਕਹਿੰਦਾ ਹੈ ਕਿ ਮੈਂ ਆਪਣੀ ਮਰਜ਼ੀ ਨਾਲ ਆਇਆ। ਉਹ ਕਹਿੰਦਾ ਹੈ ਕਿ ਮੈਂ ਝੂਠ ਨਹੀਂ ਬੋਲ ਰਿਹਾ ਤੇ ਨਾ ਹੀ ਮਰਨ ਤੋਂ ਡਰਦਾ ਹਾਂ। ਮੈਨੂੰ ਕੱਟ ਦਿਓ, ਜੇਕਰ ਮੇਰੀ ਗਲਤੀ ਹੈ ਤਾਂ।

Gurudwara beadbi case

local advertisement banners
Comments


Recommended News
Popular Posts
Just Now