ਭਾਰਤ ‘ਚ ਟੈਲੀਗ੍ਰਾਮ ‘ਤੇ ਲੱਗੀ ਪਾਬੰਦੀ ਹਟੀ    ਇਸੇ ਮਹੀਨੇ ਹੀ ਹੋ ਸਕਦੀ ਹੈ ਸੂਬੇ ‘ਚ ਮਾਨਸੂਨ ਦੀ ਐਂਟਰੀ: ਅੱਜ ਵੀ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ    IDFC ਫੰਡ ਗਬਨ ਮਾਮਲੇ ‘ਚ CBI ਦਾ ਵੱਡਾ ਐਕਸ਼ਨ, ਹਰਿਆਣਾ ਦੇ ਸੀਨੀਅਰ IAS ਅਧਿਕਾਰੀ ਪੰਕਜ ਅਗਰਵਾਲ ਗ੍ਰਿਫ਼ਤਾਰ    ਬੇਅਦਬੀ ਮਾਮਲੇ 'ਚ ਐਸਆਈਟੀ ਸਾਹਮਣੇ ਪੇਸ਼ ਹੋਣਗੇ ਵਿਜੈ ਸਾਂਪਲਾ, ਕਿਹਾ- ਨੋਟਿਸ ਧਿਆਨ ਭਟਕਾਉਣ ਦੀ ਕੋਸ਼ਿਸ਼    ਬੇਅਦਬੀ ਮਾਮਲੇ 'ਚ ਐਸਆਈਟੀ ਸਾਹਮਣੇ ਪੇਸ਼ ਹੋਣਗੇ ਵਿਜੈ ਸਾਂਪਲਾ, ਕਿਹਾ- ਨੋਟਿਸ ਧਿਆਨ ਭਟਕਾਉਣ ਦੀ ਕੋਸ਼ਿਸ਼    ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ    ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ    ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ    ਸਕੂਲ ਫ਼ੀਸ ਵਾਧੇ ਦੇ ਮਾਮਲੇ ਵਿਚ ਸਰਕਾਰ ਨੇ ਲਿਆਂਦਾ ਆਰਡੀਨੈਂਸ    ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ   
IDFC ਫੰਡ ਗਬਨ ਮਾਮਲੇ ‘ਚ CBI ਦਾ ਵੱਡਾ ਐਕਸ਼ਨ, ਹਰਿਆਣਾ ਦੇ ਸੀਨੀਅਰ IAS ਅਧਿਕਾਰੀ ਪੰਕਜ ਅਗਰਵਾਲ ਗ੍ਰਿਫ਼ਤਾਰ
June 23, 2026
Cbi-takes-major-action

IDFC ਫੰਡ ਗਬਨ ਮਾਮਲੇ ‘ਚ CBI ਦਾ ਵੱਡਾ ਐਕਸ਼ਨ, ਹਰਿਆਣਾ ਦੇ ਸੀਨੀਅਰ IAS ਅਧਿਕਾਰੀ ਪੰਕਜ ਅਗਰਵਾਲ ਗ੍ਰਿਫ਼ਤਾਰ


ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ ਅਤੇ ਏ.ਯੂ. ਸਮਾਲ ਫਾਈਨਾਂਸ ਬੈਂਕ ਘੁਟਾਲੇ ਦੀ ਜਾਂਚ ਵਿਚ ਸੀਨੀਅਰ ਆਈ.ਏ.ਐਸ. ਅਧਿਕਾਰੀ ਪੰਕਜ ਅਗਰਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀ.ਬੀ.ਆਈ. ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਇਹ ਖੁਲਾਸਾ ਕੀਤਾ ਹੈ। ਹਾਲਾਂਕਿ ਇਹ ਨਹੀਂ ਦੱਸਿਆ ਗਿਆ ਕਿ ਉਸ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਸਮੇਂ ਉਹ ਆਰਕੀਟੈਕਚਰ ਵਿਭਾਗ ਵਿਚ ਪ੍ਰਮੁੱਖ ਸਕੱਤਰ ਹਨ।

ਸੀ.ਬੀ.ਆਈ. ਨੇ ਕਿਹਾ ਕਿ ਜਿਸ ਸਮੇਂ ਇਹ ਘੁਟਾਲਾ ਹੋਇਆ, ਉਸ ਸਮੇਂ ਪੰਕਜ ਅਗਰਵਾਲ ਸਿੱਖਿਆ ਵਿਭਾਗ ਅਤੇ ਖੇਤੀਬਾੜੀ ਵਿਭਾਗ ਵਿਚ ਪ੍ਰਮੁੱਖ ਸਕੱਤਰ ਸਨ। ਹਰਿਆਣਾ ਸਕੂਲ ਸਿੱਖਿਆ ਪ੍ਰੋਜੈਕਟ ਪਰਿਸ਼ਦ ਅਤੇ ਹਰਿਆਣਾ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ ਦੇ ਖਾਤੇ ਆਈ.ਡੀ.ਐਫ਼.ਸੀ. ਫਸਟ ਬੈਂਕ, ਸੈਕਟਰ-32, ਚੰਡੀਗੜ੍ਹ ਵਿਚ ਨਿਯਮਾਂ ਦੇ ਵਿਰੁੱਧ ਖੋਲ੍ਹੇ ਗਏ ਸਨ। ਬਾਅਦ ਵਿਚ ਨਿਰਧਾਰਤ ਸੀਮਾ ਤੋਂ ਵੱਧ ਦਾ ਸਰਕਾਰੀ ਪੈਸਾ ਇਨ੍ਹਾਂ ਖਾਤਿਆਂ ਵਿਚ ਟਰਾਂਸਫਰ ਕੀਤਾ ਗਿਆ।

ਇਨ੍ਹਾਂ ਖਾਤਿਆਂ ਰਾਹੀਂ ਫਰਜ਼ੀ ਲੈਣ-ਦੇਣ ਕਰਕੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕੀਤੀ ਗਈ, ਜਿਸ ਨਾਲ ਸਰਕਾਰ ਨੂੰ60.54 ਕਰੋੜ ਰੁਪਏ ਦਾ ਨੁਕਸਾਨ ਹੋਇਆ। ਜਾਂਚ ਦੌਰਾਨ ਪੰਕਜ ਅਗਰਵਾਲ ਖਿਲਾਫ਼ ਅਹਿਮ ਸਬੂਤ ਮਿਲੇ ਹਨ।

ਸੀ.ਬੀ.ਆਈ. ਹੁਣ ਤੱਕ ਇਸ ਮਾਮਲੇ ਵਿਚ17 ਲੋਕਾਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਚੁੱਕੀ ਹੈ। ਇਨ੍ਹਾਂ ਵਿਚ ਬੈਂਕ ਅਧਿਕਾਰੀ, ਸਰਕਾਰੀ ਕਰਮਚਾਰੀ, ਪ੍ਰਾਈਵੇਟ ਕੰਪਨੀਆਂ ਅਤੇ ਹੋਰ ਸ਼ਾਮਿਲ ਹਨ। ਇਸ ਤੋਂ ਪਹਿਲਾਂ ਆਈ.ਏ.ਐਸ. ਅਧਿਕਾਰੀ ਆਰ.ਕੇ.ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।


Cbi takes major action

local advertisement banners
Comments


Recommended News
Popular Posts
Just Now