ਨਿਹੰਗਾਂ ਨੇ ਉਤਰਾਖੰਡ ਵਿੱਚ ਗੁਰਦੁਆਰੇ ਤੋਂ ਛੱਡਿਆ ਕਬਜਾ, ਪੰਜਾਬ ਤੋਂ ਪਹੁੰਚੇ ਜੱਥੇ ਨੇ ਮਨਾਇਆ, 4 ਦਿਨਾਂ ਬਾਅਦ ਪਰਤੇ ਵਾਪਸ    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ    ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ    ਭਾਰਤ ‘ਚ ਟੈਲੀਗ੍ਰਾਮ ‘ਤੇ ਲੱਗੀ ਪਾਬੰਦੀ ਹਟੀ    ਇਸੇ ਮਹੀਨੇ ਹੀ ਹੋ ਸਕਦੀ ਹੈ ਸੂਬੇ ‘ਚ ਮਾਨਸੂਨ ਦੀ ਐਂਟਰੀ: ਅੱਜ ਵੀ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਚੇਤਾਵਨੀ    IDFC ਫੰਡ ਗਬਨ ਮਾਮਲੇ ‘ਚ CBI ਦਾ ਵੱਡਾ ਐਕਸ਼ਨ, ਹਰਿਆਣਾ ਦੇ ਸੀਨੀਅਰ IAS ਅਧਿਕਾਰੀ ਪੰਕਜ ਅਗਰਵਾਲ ਗ੍ਰਿਫ਼ਤਾਰ    ਬੇਅਦਬੀ ਮਾਮਲੇ 'ਚ ਐਸਆਈਟੀ ਸਾਹਮਣੇ ਪੇਸ਼ ਹੋਣਗੇ ਵਿਜੈ ਸਾਂਪਲਾ, ਕਿਹਾ- ਨੋਟਿਸ ਧਿਆਨ ਭਟਕਾਉਣ ਦੀ ਕੋਸ਼ਿਸ਼    ਬੇਅਦਬੀ ਮਾਮਲੇ 'ਚ ਐਸਆਈਟੀ ਸਾਹਮਣੇ ਪੇਸ਼ ਹੋਣਗੇ ਵਿਜੈ ਸਾਂਪਲਾ, ਕਿਹਾ- ਨੋਟਿਸ ਧਿਆਨ ਭਟਕਾਉਣ ਦੀ ਕੋਸ਼ਿਸ਼    ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ    ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪਹੁੰਚੇ ਲੁਧਿਆਣਾ   
ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ
June 23, 2026
Non-bailable-warrant-against-act

ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ


ਅਦਾਕਾਰ ਪ੍ਰਕਾਸ਼ ਰਾਜ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਬੈਂਗਲੁਰੂ ਦੀ ਇੱਕ ਅਦਾਲਤ ਨੇ ਉਨ੍ਹਾਂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਹ ਮਾਮਲਾ ਉਨ੍ਹਾਂ ਦੋਸ਼ਾਂ ਨਾਲ ਸਬੰਧਤ ਹੈ ਕਿ ਉਨ੍ਹਾਂ ਕੋਲ ਕਈ ਰਾਜਾਂ ਦੇ ਵੋਟਰ ਪਛਾਣ ਪੱਤਰ ਹਨ।

ਇਹ ਸ਼ਿਕਾਇਤ2019 ਵਿੱਚ ਵਕੀਲ ਦਿਲੀਪ ਕੁਮਾਰ ਨੇ ਪੁਲਿਸ ਸਟੇਸ਼ਨ ਵਿੱਚ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਪ੍ਰਕਾਸ਼ ਰਾਜ ਕੋਲ ਚਾਰ ਸੂਬਿਆਂ ਦੇ ਵੋਟਰ ਪਛਾਣ ਪੱਤਰ ਹਨ, ਜਿਨ੍ਹਾਂ ਵਿੱਚ ਕਰਨਾਟਕ, ਤਾਮਿਲਨਾਡੂ ਅਤੇ ਤੇਲੰਗਾਨਾ ਸ਼ਾਮਲ ਹਨ ਅਤੇ ਜੇਕਰ ਇਹ ਸਾਬਤ ਹੋ ਗਿਆ, ਤਾਂ ਇਹ ਚੋਣ ਸਬੰਧੀ ਨਿਯਮਾਂ ਦੀ ਉਲੰਘਣਾ ਹੋਵੇਗੀ।ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਕਿਸੇ ਵੀ ਨਾਗਰਿਕ ਨੂੰ ਦੇਸ਼ ਵਿੱਚ ਸਿਰਫ਼ ਇੱਕ ਹੀ ਜਗ੍ਹਾ ਵੋਟਰ ਵਜੋਂ ਰਜਿਸਟਰਡ ਕੀਤਾ ਜਾ ਸਕਦਾ ਹੈ। ਸ਼ਿਕਾਇਤ ਵਿੱਚ ਦੋਸ਼ ਹੈ ਕਿ ਪ੍ਰਕਾਸ਼ ਰਾਜ ਨੇ ਕਈ ਵੋਟਰ ਪਛਾਣ ਪੱਤਰ ਰੱਖ ਕੇ ਇਹਨਾਂ ਨਿਯਮਾਂ ਦੀ ਉਲੰਘਣਾ ਕੀਤੀ ਹੈ।

48ਵੇਂ ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਦੀ ਅਦਾਲਤ ਨੇ ਕਥਿਤ ਤੌਰ ‘ਤੇ ਦੋ ਮੌਕਿਆਂ ‘ਤੇ ਅਦਾਕਾਰ ਨੂੰ ਸੰਮਨ ਭੇਜੇ ਸਨ ਅਤੇ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ। ਹਾਲਾਂਕਿ, ਪ੍ਰਕਾਸ਼ ਰਾਜ ਦੋਵਾਂ ਤਰੀਕਾਂ ‘ਤੇ ਪੇਸ਼ ਨਹੀਂ ਹੋਏ। ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਉਨ੍ਹਾਂ ਦੇ ਗੈਰ-ਹਾਜ਼ਰ ਰਹਿਣ ਨੂੰ ਦੇਖਦੇ ਹੋਏ ਅਦਾਲਤ ਨੇ ਹੁਣ ਉਨ੍ਹਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਹੈ, ਜਿਸ ਨਾਲ ਇਸ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਵੱਧ ਗਈ ਹੈ।

Non bailable warrant against actor prakash ra

local advertisement banners
Comments


Recommended News
Popular Posts
Just Now