June 24, 2026
ਵਿਆਹ ਦੇ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ
ਸਬ-ਡਵੀਜ਼ਨ ਖੰਨਾ ਦੇ ਪਿੰਡ ਬੂਥਗੜ੍ਹ ਵਿਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਵਿਆਹ ਦੇ ਸਿਰਫ਼ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਪਹਿਲਾਂ ਨੌਜਵਾਨ ਨੇ ਜ਼ਹਿਰ ਖਾ ਕੇ ਆਪਣੀ ਜਾਨ ਦੇ ਦਿੱਤੀ, ਜਿਸ ਤੋਂ ਬਾਅਦ ਉਸ ਦੀ ਪਤਨੀ ਜੈਸਮੀਨ ਨੇ ਵੀ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਪਿੰਡ ਬੂਥਗੜ੍ਹ ਦੇ ਰਹਿਣ ਵਾਲੇ ਗੁਰਕਰਮਦੀਪ ਸਿੰਘ (31) ਅਤੇ ਉਸ ਦੀ ਪਤਨੀ ਜੈਸਮੀਨ ਨਾਗਰਾ (23) ਵਜੋਂ ਹੋਈ ਹੈ।ਗੁਰਕਰਮਦੀਪ ਸਿੰਘ ਇਕ ਆਰਕੀਟੈਕਟ ਸੀ।
ਮ੍ਰਿਤਕ ਨੌਜਵਾਨ ਦੀ ਮਾਂ ਨੇ ਪਿੰਡ ਦੀ ਇੱਕ ਨੂੰਹ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਉਹ ਉਸ ਦੇ ਪੁੱਤਰ ਨੂੰ ਬਲੈਕਮੇਲ ਕਰ ਰਹੀ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਸੀ। ਮ੍ਰਿਤਕ ਨੌਜਵਾਨ ਦੀ ਮਾਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਪਿੰਡ ਦੀ ਇੱਕ ਵਿਆਹੁਤਾ ਔਰਤ ਨਾਲ ਉਸ ਦੇ ਮੁੰਡੇ ਦੀ ਦੋਸਤੀ ਸੀ। ਵਿਆਹ ਤੋਂ ਬਾਅਦ ਉਹ ਔਰਤ ਉਸ ਦੇ ਪੁੱਤਰ ਨੂੰ ਬਲੈਕਮੇਲ ਕਰਨ ਲੱਗ ਪਈ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸਾਰੇ ਪੱਖਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ।
Husband and wife commit suicide