ਗਿਆਨੀ ਗੜਗੱਜ ਦੇ ਆਦੇਸ਼: ਸਿੱਖ MLA ਤੇ ਮੰਤਰੀ 29 ਜੂਨ ਨੂੰ ਅਕਾਲ ਤਖ਼ਤ ਸਾਹਿਬ ਤਲਬ    NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ    ਲੁਧਿਆਣਾ ‘ਚ ਪੁਲਿਸ ਕਸਟਡੀ ‘ਚੋਂ ਮੁਲਜ਼ਮ ਫ਼ਰਾਰ, ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਉਣ ਲਈ ਲੈ ਕੇ ਆਈ ਸੀ ਪੁਲਿਸ    ਸੂਬੇ ਦੇ ਸਰਪੰਚਾਂ ਨੂੰ ਮਾਨ ਸਰਕਾਰ ਵੱਲੋਂ ਵੱਡਾ ਤੋਹਫ਼ਾ, 10,000 ਰੁ. ਪ੍ਰਤੀ ਮਹੀਨਾ ਮਿਲੇਗਾ ਮਾਣਭੱਤਾ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ    Punjab ‘ਚ SIR ਕੱਲ੍ਹ ਤੋਂ, ਘਰ-ਘਰ ਜਾਣਗੇ BLO    ਵਿਆਹ ਦੇ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ    ਮੇਰੇ ਸ਼ਬਦ 100 ਫੀਸਦ ਕਾਨੂੰਨੀ ਤੌਰ ‘ਤੇ ਸਨ ਗਲਤ’ ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਬਿੱਟੂ    ਚੰਡੀਗੜ੍ਹ MP ਨੂੰ ਪੰਜਾਬ ਕਾਂਗਰਸ ‘ਚ ਬਦਲਾਅ ਮਨਜ਼ੂਰ ਨਹੀਂ, ਕਰੀਬ 70 ਆਗੂਆਂ ਨੂੰ ਦਿੱਲੀ ਬੁਲਾਇਆ, ਮੈਨੂੰ ਨਹੀਂ ਪੁੱਛਿਆ- ਮਨੀਸ਼ ਤਿਵਾੜੀ   
ਲੁਧਿਆਣਾ ‘ਚ ਪੁਲਿਸ ਕਸਟਡੀ ‘ਚੋਂ ਮੁਲਜ਼ਮ ਫ਼ਰਾਰ, ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਉਣ ਲਈ ਲੈ ਕੇ ਆਈ ਸੀ ਪੁਲਿਸ
June 25, 2026
Accused-absconded

ਲੁਧਿਆਣਾ ‘ਚ ਪੁਲਿਸ ਕਸਟਡੀ ‘ਚੋਂ ਮੁਲਜ਼ਮ ਫ਼ਰਾਰ, ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਉਣ ਲਈ ਲੈ ਕੇ ਆਈ ਸੀ ਪੁਲਿਸ



ਲੁਧਿਆਣਾ ਵਿੱਚ ਪੁਲਿਸ ਕਸਟਡੀ ਵਿੱਚੋਂ ਇੱਕ ਮੁਲਜ਼ਮ ਦੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਲਜ਼ਮ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਲੈ ਕੇ ਆਈ ਸੀ। ਆਰਮਜ਼ ਐਕਟ ਮਾਮਲੇ ਵਿੱਚ ਇੱਕ ਦਿਨ ਪਹਿਲਾਂ ਹੀ ਮੁਲਾਜ਼ਮ ਦੀ ਗ੍ਰਿਫ਼ਤਾਰੀ ਹੋਈ ਹੈ। ਫਰਾਰ ਮੁਲਜ਼ਮ ਦੀ ਪਛਾਣ ਕਪੂਰਥਲਾ ਦੇ ਰਹਿਣ ਵਾਲੇ ਵਿਪਨ ਕੁਮਾਰ ਵਜੋਂ ਹੋਈ ਹੈ।

ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ5 ਦੀ ਪੁਲਿਸ ਨੇ ਉਸਨੂੰ ਦੋ ਸਾਥੀਆਂ ਸਮੇਤ ਫਿਰੋਜ਼ਪੁਰ ਰੋਡ ਤੋਂ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਮੁਲਜ਼ਮਾਂ ਤੋਂ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ। ਬੁੱਧਵਾਰ ਨੂੰ ਸਿਵਲ ਹਸਪਤਾਲ ਵਿੱਚ ਪੁਲਿਸ ਤਿੰਨਾਂ ਮੁਲਜ਼ਮਾਂ ਦੀ ਡਾਕਟਰੀ ਜਾਂਚ ਕਰ ਰਹੀ ਸੀ ਜਦੋਂ ਉਹ ਉਨ੍ਹਾਂ ਨੂੰ ਚਕਮਾ ਦੇ ਕੇ ਪਾਰਕਿੰਗ ਵਿੱਚੋਂ ਭੱਜ ਗਿਆ।

ਜਦੋਂ ਉਹ ਸਿਵਲ ਹਸਪਤਾਲ ਦੇ ਮੁੱਖ ਗੇਟ ‘ਤੇ ਪਹੁੰਚਿਆ ਤਾਂ ਉੱਥੇ ਵੱਡੀ ਭੀੜ ਸੀ। ਜਿਵੇਂ ਹੀ ਉਹ ਬਾਹਰ ਆਇਆ, ਉਹ ਇਸਲਾਮ ਗੰਜ ਵੱਲ ਵਧਿਆ। ਜਦੋਂ ਤੱਕ ਪੁਲਿਸ ਅਧਿਕਾਰੀਆਂ ਨੂੰ ਇਸ ਗੱਲ ਦਾ ਪਤਾ ਲੱਗਾ ਅਤੇ ਉਨ੍ਹਾਂ ਨੇ ਪਿੱਛਾ ਸ਼ੁਰੂ ਕੀਤਾ, ਉਦੋਂ ਤੱਕ ਮੁਲਜ਼ਮ ਭੀੜ ਦਾ ਫਾਇਦਾ ਉਠਾ ਕੇ ਪਹਿਲਾਂ ਹੀ ਭੱਜ ਚੁੱਕਾ ਸੀ। ਬਾਅਦ ਵਿੱਚ ਪੁਲਿਸ ਨੇ ਉਸਦੀ ਭਾਲ ਕੀਤੀ, ਪਰ ਉਹ ਦੁਬਾਰਾ ਨਹੀਂ ਮਿਲਿਆ।

ਸੀਸੀਟੀਵੀ ਫੁਟੇਜ ਵਿੱਚ ਸਪੱਸ਼ਟ ਤੌਰ ‘ਤੇ ਦੋਸ਼ੀ, ਵਿਪਨ ਕੁਮਾਰ, ਪਾਰਕਿੰਗ ਵਿੱਚੋਂ ਲੰਘਦਾ ਹੋਇਆ ਹਸਪਤਾਲ ਦੀ ਮੁੱਖ ਸੜਕ ਵੱਲ ਭੱਜਦਾ ਦਿਖਾਈ ਦੇ ਰਿਹਾ ਹੈ। ਇਸ ਫੁਟੇਜ ਦੇ ਆਧਾਰ ‘ਤੇ, ਪੁਲਿਸ ਉਸ ਰਸਤੇ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਤੋਂ ਉਹ ਗਿਆ ਸੀ। ਉਨ੍ਹਾਂ ਨੇ ਨੇੜਲੇ ਦੁਕਾਨਦਾਰਾਂ ਅਤੇ ਆਟੋ ਚਾਲਕਾਂ ਤੋਂ ਵੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਦੋਸ਼ੀ ਪੈਦਲ ਭੱਜਿਆ ਸੀ ਜਾਂ ਵਾਹਨ ਰਾਹੀਂ।

ਹਸਪਤਾਲ ਦੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਨੇ ਵੀ ਮੁਲਜ਼ਮ ਦੇ ਭੱਜਣ ਨੂੰ ਕੈਦ ਕਰ ਲਿਆ। ਪੁਲਿਸ ਨੇ ਹੁਣ ਉਸ ਵਿਰੁੱਧ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ2 ਵਿੱਚ ਇੱਕ ਨਵਾਂ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਕਈ ਪੁਲਿਸ ਟੀਮਾਂ ਉਸਨੂੰ ਦੁਬਾਰਾ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀਆਂ ਹਨ।

Accused absconded

local advertisement banners
Comments


Recommended News
Popular Posts
Just Now