ਗਿਆਨੀ ਗੜਗੱਜ ਦੇ ਆਦੇਸ਼: ਸਿੱਖ MLA ਤੇ ਮੰਤਰੀ 29 ਜੂਨ ਨੂੰ ਅਕਾਲ ਤਖ਼ਤ ਸਾਹਿਬ ਤਲਬ    NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ    ਲੁਧਿਆਣਾ ‘ਚ ਪੁਲਿਸ ਕਸਟਡੀ ‘ਚੋਂ ਮੁਲਜ਼ਮ ਫ਼ਰਾਰ, ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਉਣ ਲਈ ਲੈ ਕੇ ਆਈ ਸੀ ਪੁਲਿਸ    ਸੂਬੇ ਦੇ ਸਰਪੰਚਾਂ ਨੂੰ ਮਾਨ ਸਰਕਾਰ ਵੱਲੋਂ ਵੱਡਾ ਤੋਹਫ਼ਾ, 10,000 ਰੁ. ਪ੍ਰਤੀ ਮਹੀਨਾ ਮਿਲੇਗਾ ਮਾਣਭੱਤਾ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ    Punjab ‘ਚ SIR ਕੱਲ੍ਹ ਤੋਂ, ਘਰ-ਘਰ ਜਾਣਗੇ BLO    ਵਿਆਹ ਦੇ ਚਾਰ ਮਹੀਨੇ ਬਾਅਦ ਹੀ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ    ਮੇਰੇ ਸ਼ਬਦ 100 ਫੀਸਦ ਕਾਨੂੰਨੀ ਤੌਰ ‘ਤੇ ਸਨ ਗਲਤ’ ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਬਿੱਟੂ    ਚੰਡੀਗੜ੍ਹ MP ਨੂੰ ਪੰਜਾਬ ਕਾਂਗਰਸ ‘ਚ ਬਦਲਾਅ ਮਨਜ਼ੂਰ ਨਹੀਂ, ਕਰੀਬ 70 ਆਗੂਆਂ ਨੂੰ ਦਿੱਲੀ ਬੁਲਾਇਆ, ਮੈਨੂੰ ਨਹੀਂ ਪੁੱਛਿਆ- ਮਨੀਸ਼ ਤਿਵਾੜੀ   
NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ
June 25, 2026
Floods-included-as-case-study-in

NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ


ਪੰਜਾਬ ਵਿੱਚ2025 ਦੌਰਾਨ ਆਏ ਵਿਨਾਸ਼ਕਾਰੀ ਹੜ੍ਹਾਂ ਨੂੰ ਹੁਣ9ਵੀਂ ਜਮਾਤ ਦੀ ਨਵੀਂNCERT ਸਮਾਜਿਕ ਵਿਗਿਆਨ ਪਾਠ ਪੁਸਤਕ ਵਿੱਚ ਕੇਸ ਸਟੱਡੀ ਵਜੋਂ ਸ਼ਾਮਲ ਕੀਤਾ ਗਿਆ ਹੈ। ਨਵੀਂ ਕਿਤਾਬUnderstanding Society: India and Beyond – Grade 9 Part-1 ਵਿੱਚ ਪੰਜਾਬ ਦੇ ਹੜ੍ਹਾਂ ਬਾਰੇ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਵੇਗਾ। ਇਸ ਨੂੰ ਪਾਠ ਕ੍ਰਮ ‘ਚ ਸ਼ਾਮਲ ਕਰਨ ਦਾ ਉਦੇਸ਼ ਵਿਦਿਆਰਥੀਆਂ ਨੂੰ ਅਸਲ-ਜੀਵਨ ਦੀਆਂ ਉਦਾਹਰਣਾਂ ਰਾਹੀਂ ਕੁਦਰਤੀ ਆਫ਼ਤਾਂ ਅਤੇ ਆਫ਼ਤ ਪ੍ਰਬੰਧਨ ਦੇ ਪ੍ਰਭਾਵ ਨੂੰ ਸਮਝਣ ਵਿੱਚ ਮਦਦ ਕਰਨਾ ਹੈ।

ਪਾਠ ਪੁਸਤਕ ‘ਚ ਆਫ਼ਤਾਂ ‘ਤੇ ਇੱਕ ਵਿਸ਼ੇਸ਼ ਭਾਗ ਵਰਕਸ਼ੀਟ ਅਧਾਰਤ ਮਾਡਲ ਵਜੋਂ ਬਣਾਇਆ ਗਿਆ ਹੈ। ਪਾਠ ਪੁਸਤਕ ਵਿੱਚ ਦੱਸਿਆ ਗਿਆ ਹੈ ਕਿ2025 ਦੇ ਮਾਨਸੂਨ ਦੌਰਾਨ ਭਾਰੀ ਮੀਂਹ ਅਤੇ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਦੇ ਉਫਾਨ ਕਾਰਨ ਪੰਜਾਬ ਦੇ ਕਈ ਇਲਾਕੇ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਸਨ। ਇਸ ਕਾਰਨ ਪਿੰਡਾਂ, ਖੇਤੀਬਾੜੀ ਜ਼ਮੀਨਾਂ, ਰਿਹਾਇਸ਼ੀ ਖੇਤਰਾਂ ਅਤੇ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਝੱਲਣਾ ਪਿਆ। ਪਾਠ-ਪੁਸਤਕ ‘ਚ ਜਾਣਕਾਰੀ ਦਿੱਤੀ ਗਈ ਹੈ ਕਿ ਕਿਵੇਂ ਹੜ੍ਹਾਂ ਕਾਰਨ ਜਾਨੀ ਨੁਕਸਾਨ ਹੋਇਆ, ਹਜ਼ਾਰਾਂ ਲੋਕਾਂ ਨੂੰ ਆਪਣੇ ਘਰ ਛੱਡ ਕੇ ਰਾਹਤ ਕੈਂਪਾਂ ਵਿੱਚ ਸ਼ਰਨ ਲੈਣੀ ਪਈ ਅਤੇ ਖੇਤੀਬਾੜੀ ਦਾ ਵੱਡਾ ਨੁਕਸਾਨ ਹੋਇਆ। ਖਾਸ ਤੌਰ ‘ਤੇ ਝੋਨੇ ਦੀ ਫਸਲ, ਪਸ਼ੂਆਂ ਦਾ ਹਰ ਚਾਰਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ, ਜਦਕਿ ਪਸ਼ੂ ਪਾਲਣ (ਡੇਅਰੀ ਫਾਰਮਾਂ) ਅਤੇ ਪੋਲਟਰੀ ਸੈਕਟਰ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ। ਇਸ ਤ੍ਰਾਸਦੀ ‘ਚ ਗਾਵਾਂ, ਮੱਝਾਂ ਅਤੇ ਮੁਰਗੀਆਂ ਸਮੇਤ ਬਹੁਤ ਸਾਰੇ ਜਾਨਵਰ ਜਾਂ ਤਾਂ ਮਰ ਗਏ ਜਾਂ ਬਿਮਾਰ ਹੋ ਗਏ। ਪਾਠ ਪੁਸਤਕ ਵਿੱਚ ਸੜਕਾਂ, ਪੁਲਾਂ, ਸਰਹੱਦੀ ਵਾੜਾਂ ਅਤੇ ਹੋਰ ਜਨਤਕ ਢਾਂਚਿਆਂ ਨੂੰ ਹੋਏ ਨੁਕਸਾਨ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਆਫ਼ਤਾਂ ਬਾਰੇ ਆਪਣੇ ਤਜਰਬਿਆਂ ਅਤੇ ਖੋਜ ਦੇ ਆਧਾਰ ‘ਤੇ ਜਾਣਕਾਰੀ ਇਕੱਠੀ ਕਰਨ ਲਈ ਵਰਕਸ਼ੀਟ-ਅਧਾਰਿਤ ਗਤੀਵਿਧੀਆਂ ਵੀ ਦਿੱਤੀਆਂ ਗਈਆਂ ਹਨ।NCERT ਨੇ ਇਸ ਨਵੀਂ ਕਿਤਾਬ ਰਾਹੀਂ ਅਨੁਭਵੀ ਸਿੱਖਿਆ (Experiential Learning) ਅਤੇ ਬਹੁ-ਭਾਸ਼ਾਈ ਸਿੱਖਿਆ ਨੂੰ ਵੀ ਉਤਸ਼ਾਹਿਤ ਕੀਤਾ ਹੈ। ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ ਨਾਲ ਸਬੰਧਤ ਪੋਸਟਰਾਂ ਦਾ ਆਪਣੀ ਮਾਤ ਭਾਸ਼ਾ ਵਿੱਚ ਅਨੁਵਾਦ ਕਰਨ ਵਰਗੀਆਂ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਸ ਤਰ੍ਹਾਂ ਪੰਜਾਬ ਦੇ2025 ਹੜ੍ਹ ਹੁਣ ਦੇਸ਼ ਭਰ ਦੇ ਵਿਦਿਆਰਥੀਆਂ ਲਈ ਆਫ਼ਤ ਪ੍ਰਬੰਧਨ ਅਤੇ ਸਮਾਜਿਕ ਪ੍ਰਭਾਵਾਂ ਨੂੰ ਸਮਝਣ ਦਾ ਇੱਕ ਮਹੱਤਵਪੂਰਨ ਅਧਿਐਨ ਵਿਸ਼ਾ ਵੀ ਬਣ ਗਏ ਹਨ।

Floods included as case study in ncert class 9th

local advertisement banners
Comments


Recommended News
Popular Posts
Just Now