June 25, 2026
ਗਿਆਨੀ ਗੜਗੱਜ ਦੇ ਆਦੇਸ਼: ਸਿੱਖ MLA ਤੇ ਮੰਤਰੀ 29 ਜੂਨ ਨੂੰ ਅਕਾਲ ਤਖ਼ਤ ਸਾਹਿਬ ਤਲਬ
ਪੰਜਾਬ ਸਰਕਾਰ ਵੱਲੋਂ ਅਪ੍ਰੈਲ2026 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਖ਼ਾਲਸਾ ਪੰਥ ਨਾਲ ਰਾਏ ਅਤੇ ਸਹਿਮਤੀ ਤੋਂ ਬਿਨਾਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਮੈਂਬਰਾਂ ਅਤੇ ਸੂਬਾ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ29 ਜੂਨ2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣ ਲਈ ਅਧਿਕਾਰਤ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਅਧਿਕਾਰਤ ਵੈੱਬਸਾਈਟwww.punjabassembly.gov.in ਉੱਤੇ ਦਰਜ ਉਨ੍ਹਾਂ ਦੇ ਈ-ਮੇਲ ਪਤਿਆਂ ਅਤੇ ਮੋਬਾਈਲ ਨੰਬਰਾਂ ਉੱਤੇ ਵ੍ਹਟਸਐਪ ਰਾਹੀਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰਤ ਪੱਤਰ ਮਿਤੀ17 ਜੂਨ ਅਤੇ18 ਜੂਨ2026 ਨੂੰ ਭੇਜੇ ਜਾ ਚੁੱਕੇ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੂੰ ਪੱਤਰ ਮਿਤੀ23 ਜੂਨ2026 ਨੂੰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਵਿਧਾਇਕਾਂ ਅਤੇ ਮੰਤਰੀਆਂ ਨੂੰ ਉਨ੍ਹਾਂ ਦੇ ਸੰਪਰਕ ਨੰਬਰਾਂ ਉੱਤੇ ਸਕੱਤਰੇਤ ਦੇ ਅਧਿਕਾਰੀਆਂ ਵੱਲੋਂ ਫ਼ੋਨ ਕਰਕੇ ਵੀ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਅਧਿਕਾਰਤ ਪੱਤਰ ਭੇਜੇ ਗਏ ਹਨ। ਬਗੀਚਾ ਸਿੰਘ ਨੇ ਕਿਹਾ ਕਾਨੂੰਨੀ ਸੋਧ ਨਾਲ ਸਬੰਧਤ ਮਾਮਲੇ ਉੱਤੇ ਵਿਚਾਰ ਅਤੇ ਪੱਖ ਸੁਣਨ ਲਈ ਸਮੂਹ ਸਿੱਖ ਵਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ29 ਜੂਨ2026 ਨੂੰ ਸਵੇਰੇ11 ਵਜੇ ਸ੍ਰੀ ਅੰਮ੍ਰਿਤਸਰ ਸਥਿਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਕੈਬਨਿਟ ਦੇ ਗ਼ੈਰ-ਸਿੱਖ ਮੰਤਰੀਆਂ ਨੂੰ ਵੀ ਪੱਤਰ ਭੇਜੇ ਗਏ ਹਨ ਜਿਨ੍ਹਾਂ ਨੂੰ ਇਸ ਮਾਮਲੇ ’ਤੇ29 ਜੂਨ ਤੋਂ ਪਹਿਲਾਂ-ਪਹਿਲਾਂ ਆਪਣਾ ਲਿਖਤੀ ਪੱਖ ਭੇਜਣ ਲਈ ਆਖਿਆ ਗਿਆ ਹੈ।
Issues letter to sikh mlas and cabinet ministers