ਸਪੀਡ ਪੋਸਟ ਰਾਹੀਂ ਪਹੁੰਚਾਏ ਜਾਣਗੇ ਬਿਜਲੀ ਦੇ ਬਿੱਲ! ਮੁਲਾਜ਼ਮਾਂ ਦੀ ਹੜਤਾਲ ਵਿਚਾਲੇ PSPCL ਦਾ ਵੱਡਾ ਫੈਸਲਾ    NEET ਪ੍ਰੀਖਿਆ ਤੋਂ ਬਾਅਦ 18 ਸਾਲਾ ਵਿਦਿਆਰਥੀ ਨੇ ਖੂਹ 'ਚ ਛਾਲ ਮਾਰ ਕੇ ਦਿੱਤੀ ਜਾਨ, ਵੀਡੀਓ ਬਣਾ ਕੇ ਕਿਹਾ- 'ਮਾਂ ਮੈਨੂੰ ਮਾਫ਼ ਕਰ ਦੇਣਾ'    ਜੇਕਰ ਤੁਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਨਹੀਂ ਦੇਖੀ ਤਾਂ ਤੁਸੀਂ ਵੱਡੇ ਝੂਠ ਦਾ ਸ਼ਿਕਾਰ ਹੋ ਸਕਦੇ ਹੋ- ਮਨੀਸ਼ ਸਿਸੋਦੀਆ    ਗਿਆਨੀ ਗੜਗੱਜ ਦੇ ਆਦੇਸ਼: ਸਿੱਖ MLA ਤੇ ਮੰਤਰੀ 29 ਜੂਨ ਨੂੰ ਅਕਾਲ ਤਖ਼ਤ ਸਾਹਿਬ ਤਲਬ    NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ    ਲੁਧਿਆਣਾ ‘ਚ ਪੁਲਿਸ ਕਸਟਡੀ ‘ਚੋਂ ਮੁਲਜ਼ਮ ਫ਼ਰਾਰ, ਸਿਵਲ ਹਸਪਤਾਲ ‘ਚ ਮੈਡੀਕਲ ਕਰਵਾਉਣ ਲਈ ਲੈ ਕੇ ਆਈ ਸੀ ਪੁਲਿਸ    ਸੂਬੇ ਦੇ ਸਰਪੰਚਾਂ ਨੂੰ ਮਾਨ ਸਰਕਾਰ ਵੱਲੋਂ ਵੱਡਾ ਤੋਹਫ਼ਾ, 10,000 ਰੁ. ਪ੍ਰਤੀ ਮਹੀਨਾ ਮਿਲੇਗਾ ਮਾਣਭੱਤਾ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ    ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੀ ਵਿਗੜੀ ਸਿਹਤ    Punjab ‘ਚ SIR ਕੱਲ੍ਹ ਤੋਂ, ਘਰ-ਘਰ ਜਾਣਗੇ BLO   
ਅਜਨਾਲਾ ਦੇ ਪਿੰਡ ਹਰੜ ਖੁਰਦ ਨੇੜੇ BSF ਦੀ ਵੱਡੀ ਕਾਰਵਾਈ, ਹਥਿਆਰਾਂ ਦਾ ਵੱਡਾ ਜਖੀਰਾ ਬਰਾਮਦ
June 19, 2026
Aropi-Arrested

ਅਜਨਾਲਾ ਦੇ ਪਿੰਡ ਹਰੜ ਖੁਰਦ ਨੇੜੇ BSF ਦੀ ਵੱਡੀ ਕਾਰਵਾਈ, ਹਥਿਆਰਾਂ ਦਾ ਵੱਡਾ ਜਖੀਰਾ ਬਰਾਮਦ





ਸਰਹੱਦੀ ਖੇਤਰ ਵਿੱਚ ਸੁਰੱਖਿਆ ਬਲਾਂ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂBSF ਦੀ 117 ਬਟਾਲੀਅਨ ਨੇ ਅਜਨਾਲਾ ਦੇ ਪਿੰਡ ਹਰੜ ਖੁਰਦ ਨੇੜੇ ਇੱਕ ਭਾਰਤੀ ਨਾਗਰਿਕ ਨੂੰ ਕਾਬੂ ਕਰਕੇ ਉਸ ਦੀ ਨਿਸ਼ਾਨਦੇਹੀ'ਤੇ ਭਾਰੀ ਮਾਤਰਾ ਵਿੱਚ ਹਥਿਆਰਾਂ ਦਾ ਜਖੀਰਾ ਬਰਾਮਦ ਕੀਤਾ


ਬੀਤੀ ਰਾਤBSF ਨੂੰ ਇੱਕ ਖ਼ਾਸ ਖੁਫੀਆ ਸੂਚਨਾ ਪ੍ਰਾਪਤ ਹੋਈ ਸੀ। ਇਸ ਸੂਚਨਾ ਦੇ ਆਧਾਰ'ਤੇ 117 ਬਟਾਲੀਅਨ ਦੇ ਜਵਾਨਾਂ ਨੇ ਪਿੰਡ ਹਰੜ ਖੁਰਦ, ਥਾਣਾ ਅਜਨਾਲਾ, ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਕਾਰਵਾਈ ਕਰਦਿਆਂ ਇੱਕ ਸ਼ੱਕੀ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ'ਤੇ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ।


ਬਰਾਮਦਗੀ ਵਿੱਚ ਇੱਕAK-47 ਰਾਈਫਲ, 25 ਪਿਸਤੌਲ, 47 ਪਿਸਤੌਲ ਮੈਗਜ਼ੀਨ ਅਤੇ ਇੱਕ ਬੁਲੇਟਪਰੂਫ ਜੈਕਟ ਸ਼ਾਮਲ ਹੈ। ਇਸ ਤੋਂ ਇਲਾਵਾ 368 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ


BSF ਅਧਿਕਾਰੀਆਂ ਅਨੁਸਾਰ ਗ੍ਰਿਫ਼ਤਾਰ ਵਿਅਕਤੀ ਇਸ ਵੇਲੇ 117 ਬਟਾਲੀਅਨ ਦੀ ਹਿਰਾਸਤ ਵਿੱਚ ਹੈ ਅਤੇ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਇਹ ਹਥਿਆਰ ਕਿਸ ਮਕਸਦ ਲਈ ਇਕੱਠੇ ਕੀਤੇ ਗਏ ਸਨ ਅਤੇ ਇਸ ਦੇ ਪਿੱਛੇ ਕਿਹੜਾ ਨੈੱਟਵਰਕ ਸਰਗਰਮ ਹੈ।


ਮਾਮਲੇ ਦੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।BSF ਵੱਲੋਂ ਸਰਹੱਦੀ ਖੇਤਰ ਵਿੱਚ ਨਿਗਰਾਨੀ ਹੋਰ ਸਖ਼ਤ ਕਰ ਦਿੱਤੀ ਗਈ ਹੈ।

Aropi Arrested

local advertisement banners
Comments


Recommended News
Popular Posts
Just Now