June 26, 2026
ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ‘ਤੇ ਖੁਲ੍ਹਣਗੇ ਅਦਾਰੇ
ਪੰਜਾਬ ਦੇ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦੇ ਸਮੇਂ ਵਿੱਚ ਮੁੜ ਤੋਂ ਬਦਲਾਅ ਕੀਤਾ ਗਿਆ ਹੈ। ਨਵੇਂ ਆਦੇਸ਼ ਦੇ ਮੁਤਾਬਕ ਹੁਣ1 ਜੁਲਾਈ ਤੋਂ ਸਾਰੇ ਸਰਕਾਰੀ ਦਫਤਰ ਅਤੇ ਅਦਾਰੇ ਪਹਿਲਾਂ ਵਾਂਗ ਸਵੇਰੇ9 ਵਜੇ ਤੋਂ ਸ਼ਾਮ5 ਵਜੇ ਤੱਕ ਖੁਲ੍ਹਣਗੇ। ਪੰਜਾਬ ਵਿੱਚ ਭਿਆਨਕ ਗਰਮੀ ਅਤੇ ਲੂ ਦੇ ਕਹਿਰ ਨੂੰ ਦੇਖਦੇ ਹੋਏ ਸਰਕਾਰ ਨੇ ਬੀਤੀ25 ਮਈ ਤੋਂ30 ਜੁਨ ਤੱਕ ਸਾਰੇ ਸਰਕਾਰੀ ਸਕੂਲਾਂ ਅਤੇ ਦਫਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਸੀ। ਜਿਸਤੋਂ ਬਾਅਦ ਇਹ ਅਦਾਰੇ ਸਵੇਰੇ7 ਵਜੇ ਤੋਂ ਦੁਪਹਿਰ1.30 ਵਜੇ ਤੱਕ ਖੁੱਲ੍ਹ ਰਹੇ ਸਨ।
ਪਰ ਹੁਣ ਜਦੋਂ ਪੰਜਾਬ ਦੇ ਮੌਸਮ ਵਿੱਚ ਬਦਲਾਅ ਆਉਣਾ ਸ਼ੁਰੂ ਹੋਇਆ ਹੈ ਅਤੇ ਮੌਨਸੂਨ ਦੀ ਵੀ ਐਂਟਰੀ ਹੋਣ ਵਾਲੀ ਹੈ। ਇਸ ਲਈ ਸਰਕਾਰ ਨੇ ਸਾਰੇ ਦਫ਼ਤਰਾਂ ਅਤੇ ਅਦਾਰਿਆਂ ਨੂੰ ਮੁੜ ਤੋਂ ਪੁਰਾਣੇ ਸਮੇਂ ਤੇ ਖੋਲ੍ਹਣ ਦਾ ਫੈਸਲਾ ਲਿਆ ਹੈ।
9 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ
ਮੌਸਮ ਦੀ ਗੱਲ ਕਰੀਏ ਤਾਂ ਵਿਭਾਗ ਨੇ9 ਜ਼ਿਲ੍ਹਿਆਂ ‘ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਤਾਪਮਾਨ ‘ਚ ਗਿਰਾਵਟ ਦਰਜ
ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ2.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਦਾ ਦਰਜ ਕੀਤਾ ਗਿਆ, ਜੋ ਕਿ40.1 ਡਿਗਰੀ ਸੈਲਸੀਅਸ ਰਿਹਾ ਹੈ।
Office timing change