ਮੁੱਖ ਮੰਤਰੀ ਭਗਵੰਤ ਮਾਨ ਨੇ 'ਸੂਰਮਾ ਮੁਹਿੰਮ' ਦੀ ਕੀਤੀ ਸ਼ੁਰੂਆਤ    ਸਾਨੂੰ ਖੁਸ਼ੀ ਹੈ ਕਿ ਸਾਡਾ ਮੋਰਚਾ ਸਫਲ ਰਿਹਾ - ਕਰਨਾਪ੍ਰਯਾਗ ਘਟਨਾ 'ਤੇ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ    ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ    ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼    ਫਿਰੋਜ਼ਪੁਰ : 2 ਥਾਵਾਂ ਤੋਂ ਟੁੱਟ ਗਈ ਬੂਟੇਵਾਹ ਨਹਿਰ, ਪਿਆ 25 ਫੁੱਟ ਚੌੜਾ ਪਾੜ, ਪਾਣੀ ਵੜ ਗਿਆ ਖੇਤਾਂ ‘ਚ    ਉੱਤਰਾਖੰਡ ਪ੍ਰਸ਼ਾਸਨ ਤੇ ਨਿਹੰਗ ਸਿੰਘਾਂ ਵਿਚਾਲੇ ਗੱਲਬਾਤ ਮਗਰੋਂ ਬਣੀ ਸਹਿਮਤੀ    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ‘ਤੇ ਖੁਲ੍ਹਣਗੇ ਅਦਾਰੇ    ਸਪੀਡ ਪੋਸਟ ਰਾਹੀਂ ਪਹੁੰਚਾਏ ਜਾਣਗੇ ਬਿਜਲੀ ਦੇ ਬਿੱਲ! ਮੁਲਾਜ਼ਮਾਂ ਦੀ ਹੜਤਾਲ ਵਿਚਾਲੇ PSPCL ਦਾ ਵੱਡਾ ਫੈਸਲਾ    NEET ਪ੍ਰੀਖਿਆ ਤੋਂ ਬਾਅਦ 18 ਸਾਲਾ ਵਿਦਿਆਰਥੀ ਨੇ ਖੂਹ 'ਚ ਛਾਲ ਮਾਰ ਕੇ ਦਿੱਤੀ ਜਾਨ, ਵੀਡੀਓ ਬਣਾ ਕੇ ਕਿਹਾ- 'ਮਾਂ ਮੈਨੂੰ ਮਾਫ਼ ਕਰ ਦੇਣਾ'    ਜੇਕਰ ਤੁਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਨਹੀਂ ਦੇਖੀ ਤਾਂ ਤੁਸੀਂ ਵੱਡੇ ਝੂਠ ਦਾ ਸ਼ਿਕਾਰ ਹੋ ਸਕਦੇ ਹੋ- ਮਨੀਸ਼ ਸਿਸੋਦੀਆ   
ਫਿਰੋਜ਼ਪੁਰ : 2 ਥਾਵਾਂ ਤੋਂ ਟੁੱਟ ਗਈ ਬੂਟੇਵਾਹ ਨਹਿਰ, ਪਿਆ 25 ਫੁੱਟ ਚੌੜਾ ਪਾੜ, ਪਾਣੀ ਵੜ ਗਿਆ ਖੇਤਾਂ ‘ਚ
June 27, 2026
Canal-breaks

ਫਿਰੋਜ਼ਪੁਰ : 2 ਥਾਵਾਂ ਤੋਂ ਟੁੱਟ ਗਈ ਬੂਟੇਵਾਹ ਨਹਿਰ, ਪਿਆ 25 ਫੁੱਟ ਚੌੜਾ ਪਾੜ, ਪਾਣੀ ਵੜ ਗਿਆ ਖੇਤਾਂ ‘ਚ


ਫਿਰੋਜ਼ਪੁਰ ਦੇ ਮੱਲਾਂਵਾਲਾ ਨੇੜਲੇ ਪਿੰਡ ਜੈਮਲਵਾਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਰੀਕੇ ਹੈੱਡ ਵਰਕਸ ਤੋਂ ਨਿਕਲਦੀ ਬੂਟੇ ਵਾਹ ਨਹਿਰ ਦੋ ਥਾਵਾਂ ਤੋਂ ਟੁੱਟ ਗਈ, ਜਿਸ ਕਾਰਨ ਸੈਂਕੜੇ ਏਕੜ ਖੇਤੀਬਾੜੀ ਵਾਲੀ ਜ਼ਮੀਨ ਪਾਣੀ ਹੇਠ ਆ ਗਈ ਹੈ। ਝੋਨਾ, ਹਰਾ ਚਾਰਾ, ਸਬਜ਼ੀਆਂ ਅਤੇ ਮੱਕੀ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਪੀੜਤ ਕਿਸਾਨਾਂ ਨੇ ਦੱਸਿਆ ਕਿ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਨਹਿਰ ਵਿੱਚ ਪਾਣੀ ਓਵਰਫਲੋਅ ਹੋ ਰਿਹਾ ਸੀ। ਨਹਿਰ ਵਿੱਚ ਜ਼ਿਆਦਾ ਹਰੀ ਬੂਟੀ, ਜਿਸਨੂੰ ਕਲਾਲੀ ਕਿਹਾ ਜਾਂਦਾ ਹੈ, ਜਮ੍ਹਾ ਹੋਣ ਕਾਰਨ ਪਾਣੀ ਦੇ ਵਹਾਅ ਵਿੱਚ ਰੁਕਾਵਟ ਪੈ ਰਹੀ ਸੀ। ਕਿਸਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਖ਼ਰਚੇ ’ਤੇ ਮਜ਼ਦੂਰ ਲਗਾ ਕੇ ਬੂਟੀ ਕੱਢਵਾਈ, ਪਰ ਨਹਿਰੀ ਵਿਭਾਗ ਵੱਲੋਂ ਕੋਈ ਸਹਾਇਤਾ ਨਹੀਂ ਦਿੱਤੀ ਗਈ।

ਕਿਸਾਨਾਂ ਮੁਤਾਬਕ, ਪਿੰਡ ਜੈਮਲਵਾਲਾ ਨੇੜੇ ਕਰੀਬ20 ਤੋਂ25 ਫੁੱਟ ਚੌੜਾ ਪਾੜ ਪੈ ਗਿਆ, ਜਿਸ ਕਾਰਨ ਪਾਣੀ ਖੇਤਾਂ ਵਿੱਚੋਂ ਹੁੰਦਾ ਹੋਇਆ ਮੱਲਾਂਵਾਲਾ–ਜੈਮਲਵਾਲਾ ਸੜਕ ਤੱਕ ਪਹੁੰਚ ਗਿਆ। ਇਸ ਨਾਲ ਕਰੀਬ200 ਏਕੜ ਫ਼ਸਲ ਪ੍ਰਭਾਵਿਤ ਹੋਈ ਹੈ ਅਤੇ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਤ ਇੰਨੇ ਗੰਭੀਰ ਸਨ ਕਿ ਕਿਸਾਨਾਂ ਨੇ ਆਪਣੀ ਜਾਨ ਜੋਖਮ ਵਿੱਚ ਪਾ ਕੇ ਬੋਰੀਆਂ ਦੀ ਮਦਦ ਨਾਲ ਇੱਕ ਪਾੜ ਨੂੰ ਭਰਨ ਦੀ ਕੋਸ਼ਿਸ਼ ਕੀਤੀ, ਜਦਕਿ ਦੂਜੇ ਪਾੜ ਨੂੰ ਬੰਦ ਕਰਨ ਲਈ ਜੱਦੋ-ਜਹਿਦ ਜਾਰੀ ਰਹੀ।

ਇਸ ਮਾਮਲੇ ’ਤੇ ਐਸ.ਡੀ.ਓ. ਨਵਨੀਤ ਗੁਪਤਾ ਨੇ ਦੱਸਿਆ ਕਿ ਵਿਭਾਗ ਨੂੰ ਨਹਿਰ ਟੁੱਟਣ ਦੀ ਜਾਣਕਾਰੀ ਮਿਲ ਚੁੱਕੀ ਹੈ ਅਤੇ ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਰਾਹਤ ਅਤੇ ਮੁਰੰਮਤ ਦਾ ਕੰਮ ਤੇਜ਼ੀ ਨਾਲ ਸ਼ੁਰੂ ਕੀਤਾ ਜਾਵੇਗਾ। ਉੱਧਰ ਸਥਾਨਕ ਕਿਸਾਨਾਂ ਦਾ ਦੋਸ਼ ਹੈ ਕਿ ਘਟਨਾ ਦੇ ਕਾਫ਼ੀ ਸਮੇਂ ਬਾਅਦ ਵੀ ਨਹਿਰੀ ਵਿਭਾਗ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਮੌਕੇ ’ਤੇ ਨਹੀਂ ਪਹੁੰਚਿਆ, ਜਿਸ ਕਾਰਨ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।

Canal breaks

local advertisement banners
Comments


Recommended News
Popular Posts
Just Now