ਮੁੱਖ ਮੰਤਰੀ ਭਗਵੰਤ ਮਾਨ ਨੇ 'ਸੂਰਮਾ ਮੁਹਿੰਮ' ਦੀ ਕੀਤੀ ਸ਼ੁਰੂਆਤ    ਸਾਨੂੰ ਖੁਸ਼ੀ ਹੈ ਕਿ ਸਾਡਾ ਮੋਰਚਾ ਸਫਲ ਰਿਹਾ - ਕਰਨਾਪ੍ਰਯਾਗ ਘਟਨਾ 'ਤੇ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ    ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ    ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼    ਫਿਰੋਜ਼ਪੁਰ : 2 ਥਾਵਾਂ ਤੋਂ ਟੁੱਟ ਗਈ ਬੂਟੇਵਾਹ ਨਹਿਰ, ਪਿਆ 25 ਫੁੱਟ ਚੌੜਾ ਪਾੜ, ਪਾਣੀ ਵੜ ਗਿਆ ਖੇਤਾਂ ‘ਚ    ਉੱਤਰਾਖੰਡ ਪ੍ਰਸ਼ਾਸਨ ਤੇ ਨਿਹੰਗ ਸਿੰਘਾਂ ਵਿਚਾਲੇ ਗੱਲਬਾਤ ਮਗਰੋਂ ਬਣੀ ਸਹਿਮਤੀ    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਹੁਣ ਇਸ ਸਮੇਂ ‘ਤੇ ਖੁਲ੍ਹਣਗੇ ਅਦਾਰੇ    ਸਪੀਡ ਪੋਸਟ ਰਾਹੀਂ ਪਹੁੰਚਾਏ ਜਾਣਗੇ ਬਿਜਲੀ ਦੇ ਬਿੱਲ! ਮੁਲਾਜ਼ਮਾਂ ਦੀ ਹੜਤਾਲ ਵਿਚਾਲੇ PSPCL ਦਾ ਵੱਡਾ ਫੈਸਲਾ    NEET ਪ੍ਰੀਖਿਆ ਤੋਂ ਬਾਅਦ 18 ਸਾਲਾ ਵਿਦਿਆਰਥੀ ਨੇ ਖੂਹ 'ਚ ਛਾਲ ਮਾਰ ਕੇ ਦਿੱਤੀ ਜਾਨ, ਵੀਡੀਓ ਬਣਾ ਕੇ ਕਿਹਾ- 'ਮਾਂ ਮੈਨੂੰ ਮਾਫ਼ ਕਰ ਦੇਣਾ'    ਜੇਕਰ ਤੁਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ਨਹੀਂ ਦੇਖੀ ਤਾਂ ਤੁਸੀਂ ਵੱਡੇ ਝੂਠ ਦਾ ਸ਼ਿਕਾਰ ਹੋ ਸਕਦੇ ਹੋ- ਮਨੀਸ਼ ਸਿਸੋਦੀਆ   
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ
June 27, 2026
Paper-leak-in-maharashtra

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ


NEET ਪ੍ਰੀਖਿਆ ਦਾ ਪੇਪਰ ਲੀਕ ਹੋਣ ਤੋਂ ਬਾਅਦ ਜਿਥੇ ਦੇਸ਼ ਭਰ ਵਿੱਚ ਹੰਗਾਮਾ ਮਚਿਆ ਹੋਇਆ ਹੈ ਇਸ ਵਿਚਾਲੇ ਹੀ ਹੁਣ ਟੀਈਟੀ (TET) ਦਾ ਪੇਪਰ ਲੀਕ ਹੋਣ ਦੀ ਘਟਨਾ ਨੇ ਸਿੱਖਿਆ ਵਿਭਾਗ ਦੀ ਮਾੜੀ ਕਾਰਜਪ੍ਰਣਾਲੀ ਨੂੰ ਇੱਕ ਵਾਰ ਫਿਰ ਉਜਾਗਰ ਕਰ ਦਿੱਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਵਿੱਚ ਅਧਿਆਪਕ ਯੋਗਤਾ ਪ੍ਰੀਖਿਆ (TET) ਦਾ ਪ੍ਰਸ਼ਨ ਪੱਤਰ ਪ੍ਰੀਖਿਆ ਤੋਂ ਕਰੀਬ24 ਘੰਟੇ ਪਹਿਲਾਂ ਲੀਕ ਹੋ ਗਿਆ। ਇਹ ਪ੍ਰੀਖਿਆ ਐਤਵਾਰ ਨੂੰ ਹੋਣੀ ਸੀ। ਮਹਾਰਾਸ਼ਟਰ ਸਟੇਟ ਐਗਜ਼ਾਮੀਨੇਸ਼ਨ ਕੌਂਸਲ (MSEC) ਨੇ ਇਸ ਤੋਂ ਬਾਅਦ ਪ੍ਰੀਖਿਆ ਮੁਲਤਵੀ ਕਰ ਦਿੱਤੀ। ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

ਪੁਲਿਸ ਮੁਤਾਬਕ, ਪ੍ਰਸ਼ਨ ਪੱਤਰ ਲੀਕ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਥਾਣੇ ਦੇ ਭਿਵੰਡੀ ਇਲਾਕੇ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਤੋਂ ਬਾਅਦ ਐਗਜ਼ਾਮੀਨੇਸ਼ਨ ਕੌਂਸਲ ਦੇ ਅਧਿਕਾਰੀਆਂ ਨੂੰ ਬੁਲਾਇਆ ਗਿਆ ਅਤੇ ਜ਼ਬਤ ਕੀਤੇ ਗਏ ਪੇਪਰ ਦੀ ਪੁਸ਼ਟੀ ਕਰਵਾਈ ਗਈ।

ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕਈ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਹਾਲਾਂਕਿ ਉਨ੍ਹਾਂ ਦੀ ਗਿਣਤੀ ਨਹੀਂ ਦੱਸੀ ਗਈ। ਇਹ ਕਾਰਵਾਈ ਪ੍ਰੀਖਿਆ ਤੋਂ24 ਘੰਟੇ ਪਹਿਲਾਂ ਕੀਤੀ ਗਈ। ਇਸ ਪ੍ਰੀਖਿਆ ਵਿੱਚ4.28 ਲੱਖ ਤੋਂ ਵੱਧ ਉਮੀਦਵਾਰ ਸ਼ਾਮਲ ਹੋਣ ਵਾਲੇ ਸਨ। ਮਹਾਰਾਸ਼ਟਰ ਵਿੱਚ ਅਧਿਆਪਕ ਬਣਨ ਲਈ ਜਾਂ ਜੋ ਪਹਿਲਾਂ ਤੋਂ ਹੀ ਸਰਕਾਰੀ ਅਧਿਆਪਕ ਹਨ, ਉਨ੍ਹਾਂ ਲਈ ਵੀTET ਲਾਜ਼ਮੀ ਹੈ।

Paper leak in maharashtra

local advertisement banners
Comments


Recommended News
Popular Posts
Just Now