ਮੋਹਾਲੀ ਦੇ ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਆਇਆ ਵੱਡਾ ਫ਼ੈਸਲਾ, ਜਾਣੋ ਕਤਲ ਵਾਲੇ ਦਿਨ ਤੋਂ ਸਜ਼ਾ ਤੱਕ ਸਾਰੀ ਕਹਾਣੀ    Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ    ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ    ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ    WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !    ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ    ਬੈਂਗਲੁਰੂ ‘ਚ ISRO ਮੁੱਖ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ    ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ    ਕਲਯੁਗੀ ਪਤੀ ਨੇ ਦੋ ਬੱਚਿਆਂ ਦੀ ਮਾਂ ਦਾ ਕੀਤਾ ਗੋਲੀਆਂ ਮਾਰ ਕੇ ਕਤਲ    By Elections: ਚੋਣ ਕਮਿਸ਼ਨ ਨੇ ਤਿੰਨ ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕੀਤਾ ਐਲਾਨ   
Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ
July 3, 2026
Congress-channi-calls-important-

Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ


ਚਰਨਜੀਤ ਸਿੰਘ ਚੰਨੀ ਨੇ ਅੱਜ (3 ਜੁਲਾਈ) ਆਪਣੇ ਸਮਰਥਕ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਇੱਕ ਅਹਿਮ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ2 ਤੋਂ3 ਸੰਸਦ ਮੈਂਬਰਾਂ, 10 ਤੋਂ12 ਵਿਧਾਇਕਾਂ ਅਤੇ ਕਰੀਬ40 ਹਲਕਾ ਇੰਚਾਰਜਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਸੂਤਰਾਂ ਮੁਤਾਬਕ, ਚੰਨੀ ਆਪਣੇ ਸਮਰਥਕ ਆਗੂਆਂ ਨਾਲ ਪੰਜਾਬ ਕਾਂਗਰਸ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਅਗਲੀ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕਰਨਗੇ। ਚਰਚਾ ਤੋਂ ਬਾਅਦ ਉਹ ਕੋਈ ਅਹਿਮ ਸਿਆਸੀ ਫੈਸਲਾ ਵੀ ਲੈ ਸਕਦੇ ਹਨ।

ਚਰਚਾ ਹੈ ਕਿ ਚੰਨੀ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਜਾਂ ਮੁੱਖ ਮੰਤਰੀ ਦਾ ਚਿਹਰਾ ਨਾ ਬਣਾਏ ਜਾਣ ਕਾਰਨ ਉਹ ਨਾਰਾਜ਼ ਹਨ। ਇਸ ਮੀਟਿੰਗ ਨੂੰ ਉਨ੍ਹਾਂ ਵੱਲੋਂ ਆਪਣੇ ਸਮਰਥਕਾਂ ਦੀ ਤਾਕਤ ਦਿਖਾਉਣ ਅਤੇ ਪਾਰਟੀ ਹਾਈਕਮਾਨ ਤੱਕ ਆਪਣਾ ਸੰਦੇਸ਼ ਪਹੁੰਚਾਉਣ ਦੀ ਕੋਸ਼ਿਸ਼ ਵਜੋਂ ਵੀ ਦੇਖਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਨੇ2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਧੜੇਬੰਦੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਪਾਰਟੀ ਸੰਗਠਨ ‘ਚ ਕੋਈ ਬਦਲਾਅ ਨਹੀਂ ਕੀਤਾ ਸੀ ਅਤੇ ਰਾਜਾ ਵੜਿੰਗ ਨੂੰ ਕਮਾਨ ਸੌਂਪਣ ਦਾ ਆਪਣਾ ਫੈਸਲਾ ਜਾਰੀ ਰੱਖਿਆ। ਪਰ ਇਸ ਦੇ ਨਾਲ ਹੀ ਹਾਈਕਮਾਨ ਨੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚਾਰ ਪ੍ਰਮੁੱਖ ਕਮੇਟੀਆਂ ਦਾ ਐਲਾਨ ਕੀਤਾ ਸੀ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਲ ਤਿੰਨ ਵਰਕਿੰਗ ਪ੍ਰਧਾਨ ਕੰਮ ਕਰਨਗੇ, ਜਿਨ੍ਹਾਂ ਵਿੱਚ ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ ਅਤੇ ਸੰਗਤ ਸਿੰਘ ਗਿਲਜ਼ੀਆ ਦੇ ਨਾਮ ਸ਼ਾਮਲ ਹਨ।

ਇਸ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ ਹੈ। ਵਿਜੇ ਇੰਦਰ ਸਿੰਗਲਾ ਨੂੰ ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਅਤੇ ਡਾ. ਅਮਰ ਸਿੰਘ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਚੰਨੀ ਦੇ ਨਾਲ ਕੰਪੇਨ ਕਮੇਟੀ ਦਾ ਉਪ ਚੇਅਰਮੈਨ ਸੁਖਪਾਲ ਸਿੰਘ ਖਹਿਰਾ, ਰਾਣਾ ਗੁਰਜੀਤ ਸਿੰਘ ਤੇ ਡਾ ਧਰਮਵੀਰ ਗਾਂਧੀ ਨੂੰ ਲਗਾਇਆ ਗਿਆ ਹੈ। ਇਸੇ ਤਰ੍ਹੇ ਓ.ਪੀ ਸੋਨੀ, ਰਜੀਆ ਸੁਲਤਾਨਾ, ਕੁਲਜੀਤ ਸਿੰਘ ਨਾਗਰਾ, ਅੰਗਦ ਸੈਣੀ, ਭਾਰਤ ਭੂਸ਼ਣ ਆਸ਼ੂ ਨੂੰ ਇਲੈਕਸ਼ਨ ਮੈਨੇਜਮੈਂਟ ਅਤੇ ਤਾਲਮੇਲ ਕਮੇਟੀ ਦਾ ਉਪ ਚੇਅਰਮੈਨ ਲਗਾਇਆ ਹੈ। ਜਦਕਿ ਗੁਰਜੀਤ ਸਿੰਘ ਔਜਲਾ, ਪਰਗਟ ਸਿੰਘ, ਹਰਦਿਆਲ ਸਿੰਘ ਕੰਬੋਜ ਤੇ ਸੁਖਬਿੰਦਰ ਸਿੰਘ ਸਰਕਾਰੀਆਂ ਨੂੰ ਮੈਨੀਫੋਸਟੋ ਕਮੇਟੀ ਦਾ ਉਪ ਚੇਅਰਮੈਨ ਲਗਾਇਆ ਹੈ।

ਹਾਈਕਮਾਨ ਦੇ ਇਸ ਫੈਸਲੇ ਤੋਂ ਬਾਅਦ ਵੀ ਪਾਰਟੀ ਦੇ ਕਈ ਲੀਡਰ ਖੁਸ਼ ਨਹੀਂ ਹੋਏ। ਇੱਥੋਂ ਤੱਕ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ‘ਤੇ ਬਹੁਤ ਨਾਰਾਜ਼ ਹਨ। ਇਸੇ ਕਰਕੇ ਚੰਨੀ ਨੇ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਹਾਈਕਮਾਨ ਦਾ ਧੰਨਵਾਦ ਵੀ ਨਹੀਂ ਕੀਤਾ। ਚਰਚਾ ਹੈ ਕਿ ਸਿਰਫ਼ ਚੰਨੀ ਹੀ ਨਹੀਂ, ਸਗੋਂ ਉਨ੍ਹਾਂ ਦੇ ਪੂਰੇ ਧੜੇ ਨੇ ਹਾਈਕਮਾਨ ਦੇ ਇਸ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਚਰਚਾ ਹੈ ਕਿ ਚੰਨੀ ਅੱਜ ਸ਼ਕਤੀ ਪ੍ਰਦਰਸ਼ਨ ਰਾਹੀਂ ਹਾਈਕਮਾਨ ਨੂੰ ਆਪਣੀ ਤਾਕਤ ਦਿਖਾਉਣਾ ਚਾਹੁੰਦੇ ਹਨ। ਇਹ ਸਪੱਸ਼ਟ ਤੌਰ ‘ਤੇ ਦਿਖਾ ਰਿਹਾ ਹੈ ਕਿ ਪੰਜਾਬ ਕਾਂਗਰਸ ਵਿੱਚ ਇੱਕ ਵੱਡਾ ਬਦਲਾਅ ਆਉਣ ਵਾਲਾ ਹੈ।

Congress channi calls important meeting

local advertisement banners
Comments


Recommended News
Popular Posts
Just Now