ਚੰਨੀ ਦੇ ਘਰ ਮੀਟਿੰਗ ‘ਤੇ ਰਾਜਾ ਵੜਿੰਗ ਦੀ ਪ੍ਰਤੀਕਿਰਿਆ, ਬੋਲੇ- ਇਸ ‘ਚ ਕੋਈ ਚਿੰਤਾ ਦੀ ਗੱਲ ਨਹੀਂ    ਪਤੀ ਨੂੰ ਮਾਰ ਕੇ ਬਾਥਰੂਮ ‘ਚ ਦੱਬਿਆ, ਉਤੇ ਲੁਆ ਦਿੱਤੀਆਂ ਟਾਈਲਾਂ, 45 ਦਿਨਾਂ ਮਗਰੋਂ ਇੰਝ ਖੁੱਲ੍ਹਿਆ ਰਾਜ਼    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਕਾਰ ਨੇ ਈ-ਰਿਕਸ਼ਾ ਨੂੰ ਦੂਰ ਤੋਂ ਰੋਕਣ ਵਾਲੀਆਂ ਐਪਾਂ 'ਤੇ ਕੀਤੀ ਸਖ਼ਤੀ    ਮੋਹਾਲੀ ਦੇ ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਆਇਆ ਵੱਡਾ ਫ਼ੈਸਲਾ, ਜਾਣੋ ਕਤਲ ਵਾਲੇ ਦਿਨ ਤੋਂ ਸਜ਼ਾ ਤੱਕ ਸਾਰੀ ਕਹਾਣੀ    Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ    ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ    ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ    WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !   
ਚੰਨੀ ਦੇ ਘਰ ਮੀਟਿੰਗ ‘ਤੇ ਰਾਜਾ ਵੜਿੰਗ ਦੀ ਪ੍ਰਤੀਕਿਰਿਆ, ਬੋਲੇ- ਇਸ ‘ਚ ਕੋਈ ਚਿੰਤਾ ਦੀ ਗੱਲ ਨਹੀਂ
July 4, 2026
-raja-warrimg-reaction-on-charan

ਚੰਨੀ ਦੇ ਘਰ ਮੀਟਿੰਗ ‘ਤੇ ਰਾਜਾ ਵੜਿੰਗ ਦੀ ਪ੍ਰਤੀਕਿਰਿਆ, ਬੋਲੇ- ਇਸ ‘ਚ ਕੋਈ ਚਿੰਤਾ ਦੀ ਗੱਲ ਨਹੀਂ



ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸਾਂਸਦ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ ‘ਤੇ ਕਾਂਗਰਸੀ ਆਗੂਆਂ ਦੀ ਬੈਠਕ ‘ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਮੇਰੇ ਘਰ ਕੋਈ ਬੈਠਕ ਹੁੰਦੀ ਹੈ, ਚਰਨਜੀਤ ਚੰਨੀ ਦੇ ਘਰ ਬੈਠਕ ਹੁੰਦੀ, ਸੁਖਜਿੰਦਰ ਰੰਧਾਵਾ ਜਾਂ ਕਿਸੇ ਹੋਰ ਦੇ ਘਰ ਬੈਠਕ ਹੁੰਦੀ ਹੈ ਤਾਂ ਇਸ ਦਾ ਮਤਲਬ ਧੜੇਬੰਦੀ ਨਹੀਂ ਹੈ। ਹਰ ਕਿਸੇ ਦੇ ਕੋਈ ਨਾ ਕੋਈ ਗਿਲੇ-ਸ਼ਿਕਵੇ ਹੋ ਸਕਦੇ ਹਨ ਤੇ ਉਹ ਬੈਠ ਕੇ ਚਰਚਾ ਕਰਦੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਚਰਨਜੀਤ ਚੰਨੀ ਦੇ ਘਰ ਇਕੱਠੇ ਹੁੰਦੇ ਹਨ ਤਾਂ ਇਹ ਕੋਈ ਚਿੰਤਾ ਦਾ ਵਿਸ਼ਾ ਨਹੀਂ ਹੈ। ਇਸ ਦਾ ਮਤਲਬ ਕੋਈ ਲੜਾਈ ਜਾਂ ਗੁੱਟਬੰਦੀ ਨਹੀਂ ਹੈ। ਉਨ੍ਹਾਂ ਨੇ ਕਿਹਾ ਜੇਕਰ ਕੋਈ ਮੇਰੇ ਖਿਲਾਫ਼ ਬੋਲਿਆ ਹੈ ਤਾਂ ਉਹ ਪਾਰਟੀ ‘ਚ ਵੀ ਨਹੀਂ ਹਨ।

ਰਾਜਾ ਵੜਿੰਗ ਨੇ ਕਿਹਾ ਕਿ ਆਉਣੇ ਵਾਲੇ ਦਿਨਾਂ ‘ਚ ਅਸੀਂ ਸਾਰੇ ਆਗੂ ਤੁਹਾਨੂੰ ਇੱਕ ਮੰਚ ‘ਤੇ, ਇੱਕ ਗੱਡੀ ‘ਚ ਦਿਖਾਂਗੇ ਤੇ ਪੰਜਾਬ ਦੀ ਲੜਾਈ ਲੜਾਂਗੇ। ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਦਿੱਲੀ ਇਕੱਠੇ ਜਾਂਦੇ ਦਿਖਾਂਗੇ ਤੇ ਪੰਜਾਬ ਦੇ ਹਰ ਸ਼ਹਿਰ ਤੇ ਪਿੰਡ ‘ਚ ਇਕੱਠੇ ਜਾਂਦੇ ਦਿਖਾਂਗੇ।

ਚੰਨੀ ਸਾਹਬ ਨੂੰ ਰਾਹੁਲ ਗਾਂਧੀ ਤੇ ਪਾਰਟੀ ਪਿਆਰ ਕਰਦੀ: ਵੜਿੰਗ

ਜੈਰਾਮ ਰਮੇਸ਼ ਦੇ ਅਨੁਸ਼ਾਸਨ ਦੇ ਰਹਿਣ ਵਾਲੇ ਬਿਆਨ ‘ਤੇ ਰਾਜਾ ਵੜਿੰਗ ਨੇ ਕਿਹਾ ਕਿ ਕਿਸੇ ਵੀ ਬੰਦੇ ਨੂੰ ਹੱਦ ਪਾਰ ਕਰਨ ਦੀ ਇਜਾਜ਼ਤ ਨਹੀਂ ਹੈ। ਚਾਹੇ ਮੈਂ ਪਾਰਟੀ ਦਾ ਪ੍ਰਧਾਨ ਹਾਂ, ਪਰ ਮੈਨੂੰ ਵੀ ਆਪਣੀ ਹੱਦਬੰਦੀ ਪਤਾ ਹੋਣੀ ਚਾਹੀਦੀ ਹੈ। ਮੇਰਾ ਖਿਆਲ ਹੈ ਕਿ ਚੰਨੀ ਸਾਹਬ ਨੇ ਇਸ ਤਰ੍ਹਾਂ ਦੀ ਗੱਲ ਕੀਤੀ ਹੈ ਤੇ ਨਾ ਹੀ ਕਿਸੇ ਸੀਨੀਅਰ ਆਗੂ ਨੇ ਇਸ ਤਰ੍ਹਾਂ ਦੀ ਗੱਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਇੱਕੇ-ਦੁੱਕੇ ਨੇ ਇਸ ਤਰ੍ਹਾਂ ਦੀ ਗੱਲ ਕੀਤੀ ਹੈ ਤਾਂ ਉਸ ‘ਤੇ ਬਣਦੀ ਕਾਰਵਾਈ ਕਰ ਦਿੱਤੀ ਜਾਵੇਗੀ।

ਰਾਜਾ ਵੜਿੰਗ ਨੇ ਕਿਹਾ ਕਿ ਚੰਨੀ ਸਾਹਬ ਨੂੰ ਰਾਹੁਲ ਗਾਂਧੀ ਤੇ ਪਾਰਟੀ ਪਿਆਰ ਕਰਦੀ ਹੈ। ਉਹ ਜਦੋਂ ਚਾਹੁਣਗੇ, ਹਾਈਕਮਾਂਡ ਨੂੰ ਮਿਲ ਸਕਦੇ ਹਨ। ਨਾ ਤਾਂ ਹਾਈਕਮਾਂਡ ਚੰਨੀ ਤੋਂ ਬਾਹਰ ਹੈ ਤੇ ਨਾ ਹੀ ਚੰਨੀ ਸਾਹਬ ਹਾਈਕਮਾਂਡ ਤੋਂ ਬਾਹਰ ਹਨ।


ਧੜੇਬੰਦੀ ਦੇ ਸਵਾਲ ‘ਤੇ ਰਾਜਾ ਵੜਿੰਗ ਨੇ ਕਿਹਾ ਕਿ ਹਰ ਵਿਅਕਤੀ ਚਾਹੁੰਦਾ ਹੈ ਕਿ ਮੈਂ ਕੋਈ ਮੁਕਾਮ ‘ਤੇ ਪਹੁੰਚਣਾ ਹੈ, ਇਹ ਕੋਈ ਧੜੇਬੰਦੀ ਨਹੀਂ ਹੈ। ਚੰਨੀ ਸਾਡੇ ਸੀਨੀਅਰ ਆਗੂ ਹਨ ਤੇ ਸਾਡੇ ਭਰਾ ਹਨ। ਸਾਡਾ ਸਿਰਫ਼ ਇੱਕ ਹੀ ਮਕਸਦ ਹੈ ਕਾਂਗਰਸ ਨੂੰ ਦੁਬਾਰਾ ਸੱਤਾ ‘ਚ ਲੈ ਕੇ ਆਉਣਾ ਹੈ।

raja warrimg reaction on charanjit channi

local advertisement banners
Comments


Recommended News
Popular Posts
Just Now