ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ    ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਸਾਧੂ ਸਿੰਘ ਝੱਜ ਦੀ ਪੁਸਤਕ ‘ਸੱਚ ਛੁਪਦਾ ਨਹੀਂ’ ਅਤੇ ਗੀਤ ‘ਚਾਨਣ’ ਲੋਕ ਅਰਪਣ    ਚੰਨੀ ਦੇ ਘਰ ਮੀਟਿੰਗ ‘ਤੇ ਰਾਜਾ ਵੜਿੰਗ ਦੀ ਪ੍ਰਤੀਕਿਰਿਆ, ਬੋਲੇ- ਇਸ ‘ਚ ਕੋਈ ਚਿੰਤਾ ਦੀ ਗੱਲ ਨਹੀਂ    ਪਤੀ ਨੂੰ ਮਾਰ ਕੇ ਬਾਥਰੂਮ ‘ਚ ਦੱਬਿਆ, ਉਤੇ ਲੁਆ ਦਿੱਤੀਆਂ ਟਾਈਲਾਂ, 45 ਦਿਨਾਂ ਮਗਰੋਂ ਇੰਝ ਖੁੱਲ੍ਹਿਆ ਰਾਜ਼    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਕਾਰ ਨੇ ਈ-ਰਿਕਸ਼ਾ ਨੂੰ ਦੂਰ ਤੋਂ ਰੋਕਣ ਵਾਲੀਆਂ ਐਪਾਂ 'ਤੇ ਕੀਤੀ ਸਖ਼ਤੀ    ਮੋਹਾਲੀ ਦੇ ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਆਇਆ ਵੱਡਾ ਫ਼ੈਸਲਾ, ਜਾਣੋ ਕਤਲ ਵਾਲੇ ਦਿਨ ਤੋਂ ਸਜ਼ਾ ਤੱਕ ਸਾਰੀ ਕਹਾਣੀ    Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ    ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ   
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ
July 4, 2026
-hoshiarpur-municipal-corporatio

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ


ਚੋਣ ਕਮਿਸ਼ਨ ਵਲੋਂ ਐਤਵਾਰ (5 ਜੁਲਾਈ) ਨੂੰ ਨਗਰ ਨਿਗਮ ਹੁਸ਼ਿਆਰਪੁਰ ਦੀ ਚੋਣ ਪ੍ਰਕਿਰਿਆ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ।ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਐਤਵਾਰ ਸਵੇਰੇ8 ਵਜੇ ਤੋਂ ਸ਼ਾਮ4 ਵਜੇ ਤੱਕ ਈ.ਵੀ.ਐਮ. ਰਾਹੀਂ ਵੋਟਾਂ ਪਾਈਆਂ ਜਾਣਗੀਆਂ।

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਵੋਟਿੰਗ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ50 ਵਾਰਡਾਂ ਲਈ ਕੁੱਲ1,33,569 ਵੋਟਰ ਵੋਟ ਪਾਉਣਗੇ, ਜਿਸ ਲਈ ਕੁੱਲ139 ਬੂਥ ਬਣਾਏ ਗਏ ਹਨ ਅਤੇ ਕੁੱਲ219 ਉਮੀਦਵਾਰ ਇਨ੍ਹਾਂ ਚੋਣਾਂ ਵਿਚ ਚੋਣ ਲੜ੍ਹ ਰਹੇ ਹਨ।

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਿੰਗ ਉਪਰੰਤ ਹੀ ਉਸੇ ਪੋਲਿੰਗ ਬੂਥ ’ਤੇ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਲਈ ਜ਼ਿਲ੍ਹਾ ਪੁਲਿਸ ਵਲੋਂ ਨਿਰਧਾਰਤ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਪੂਰਾ ਚੋਣ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਕਾਰਡ ਨਾਲ ਵੋਟਰ ਆਪਣਾ ਵੋਟ ਪਾ ਸਕਣਗੇ। ਜੇਕਰ ਕਿਸੇ ਵੋਟਰ ਪਾਸ ਵੋਟਰ ਕਾਰਡ ਨਹੀਂ ਹੈ, ਤਾਂ ਉਹ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੰਸ, ਫੋਟੋ ਵਾਲਾ ਪੈਨ ਕਾਰਡ, ਮਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਵਾਲਾ ਅਸਲਾ ਲਾਇਸੰਸ, ਫੋਟੋ ਵਾਲਾ ਪੈਨਸ਼ਨ ਦਸਤਾਵੇਜ, ਸੁਤੰਤਰਤਾ ਸੈਨਾਨੀ ਪਹਿਚਾਣ ਪੱਤਰ (ਫੋਟੋ ਸਮੇਤ), ਬੈਂਕ ਜਾਂ ਡਾਕਘਰ ਵਲੋਂ ਜਾਰੀ ਫੋਟੋ ਵਾਲੀ ਕਾਪੀ ਦਿਖਾ ਕੇ ਵੋਟ ਪਾ ਸਕਣਗੇ।

ਇਸੇ ਤਰ੍ਹਾਂ ਅਜਿਹੇ ਵੋਟਰ ਕਿਰਤ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਸਿਹਤ ਬੀਮਾ ਸਮਾਰਟ ਕਾਰਡ, ਸੰਸਦ ਮੈਂਬਰਾਂ ਜਾਂ ਵਿਧਾਇਕਾਂ ਨੂੰ ਜਾਰੀ ਪਹਿਚਾਣ ਪੱਤਰ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਵਲੋਂ ਜਾਰੀ ਯ.ਡੀ.ਆਈ.ਡੀ. ਕਾਰਡ, ਕੇਂਦਰ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਵਿਭਾਗੀ ਪਹਿਚਾਣ ਪੱਤਰ ਅਤੇ ਵਿਦਿਆਰਥੀਆਂ ਨੂੰ ਮਾਨਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਵਲੋਂ ਜਾਰੀ ਫੋਟੋ ਵਾਲਾ ਪਹਿਚਾਣ ਪੱਤਰ ਦਿਖਾ ਕੇ ਵੋਟ ਪਾ ਸਕਣਗੇ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਬਾਅਦ ਦੁਪਹਿਰ ਤੱਕ ਪੋਲਿੰਗ ਪਾਰਟੀਆਂ ਅਤੇ ਜ਼ਰੂਰੀ ਸਟਾਫ਼ ਆਪਣੇ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤੀਆਂ ਗਈਆਂ।

hoshiarpur municipal corporation

local advertisement banners
Comments


Recommended News
Popular Posts
Just Now