ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ    ਆਖ਼ਰੀ ਕਾਨੂੰਨੀ ਲੜਾਈ ਵੀ ਹਾਰਿਆ ਭਗੌੜਾ ਨੀਰਵ ਮੋਦੀ, ਹਵਾਲਗੀ ਦਾ ਰਸਤਾ ਸਾਫ਼; ਕਦੇ ਵੀ ਹੋ ਸਕਦੀ ਹੈ ਭਾਰਤ ਵਾਪਸੀ    ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ    ਕਾਂਗਰਸ ਮੈਂਬਰ ਪ੍ਰਮਿਲਾ ਜੈਪਾਲ ਨੇ ਟਰੰਪ ਪ੍ਰਸ਼ਾਸਨ ਦੀ ਪਰਵਾਸ ਨੀਤੀ ਦੀ ਕੀਤੀ ਤਿੱਖੀ ਆਲੋਚਨਾ    ਅਮਰੀਕਾ ਦੀ 250ਵੀਂ ਆਜ਼ਾਦੀ ਵਰ੍ਹੇਗੰਢ ਮੌਕੇ ਫਰੀਮਾਂਟ ਦੀ ਸ਼ਾਨਦਾਰ ਪਰੇਡ ਵਿੱਚ ਸਿੱਖ ਭਾਈਚਾਰੇ ਦੀ ਪ੍ਰਭਾਵਸ਼ਾਲੀ ਸ਼ਮੂਲੀਅਤ    ਮੈਂ ਪਹਿਲਾਂ ਹੀ ਫਿਲਮ ਡਾਊਨਲੋਡ ਕਰਨ ਦਾ ਦਿੱਤਾ ਸੀ ਇਸ਼ਾਰਾ, ਸਤਲੁਜ ਹਟਾਏ ਜਾਣ ‘ਤੇ ਦਿਲਜੀਤ ਦੀ ਪ੍ਰਤੀਕਿਰਿਆ    ਇਟਲੀ 'ਚ ਪੰਜਾਬੀ ਮੂਲ ਦੀ ਧੀ ਨੇ ਰਚਿਆ ਇਤਿਹਾਸ, ਹਰਪ੍ਰੀਤ ਕੌਰ ਨੂੰ ਸਨ ਬੋਨੀਫਾਚੋ ਪੁਲਿਸ ਸਟੇਸ਼ਨ 'ਚ ਮਿਲੀ ਅਹਿਮ ਜ਼ਿੰਮੇਵਾਰੀ    ਐਸ.ਆਈ.ਟੀ. ਅੱਗੇ ਪੇਸ਼ ਹੋਣ ਪਹੁੰਚੇ ਮਨਤਾਰ ਸਿੰਘ ਬਰਾੜ    ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ    ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਸਾਧੂ ਸਿੰਘ ਝੱਜ ਦੀ ਪੁਸਤਕ ‘ਸੱਚ ਛੁਪਦਾ ਨਹੀਂ’ ਅਤੇ ਗੀਤ ‘ਚਾਨਣ’ ਲੋਕ ਅਰਪਣ   
ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ
July 6, 2026
Himachal-entry-tax-protest

ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ


ਹਿਮਾਚਲ ਐਂਟਰੀ ਟੈਕਸ ਦੇ ਵਿਰੋਧ ਵਿੱਚ ਕਰੀਬ ਇੱਕ ਮਹੀਨੇ ਤੱਕ ਸ਼ਾਂਤ ਰਹੇ ਸੰਘਰਸ਼ ਨੇ ਐਤਵਾਰ ਨੂੰ ਨੂਰਪੁਰ ਬੇਦੀ ਤੋਂ ਇੱਕ ਵਾਰ ਫਿਰ ਨਵਾਂ ਰੁਖ ਅਖ਼ਤਿਆਰ ਕਰ ਲਿਆ। ਵੱਖ-ਵੱਖ ਕਿਸਾਨ, ਟੈਕਸੀ ਅਤੇ ਧਾਰਮਿਕ ਜਥੇਬੰਦੀਆਂ ਨੇ ਸਾਂਝੇ ਮੰਚ ਤੋਂ ਹਿਮਾਚਲ ਸਰਕਾਰ ਖ਼ਿਲਾਫ਼ ਵੱਡੇ ਪੱਧਰ ਦੇ ਸੰਘਰਸ਼ ਦਾ ਐਲਾਨ ਕਰਦਿਆਂ26 ਜੁਲਾਈ ਤੋਂ ਘਨੌਲੀਨਾਲਾਗੜ੍ਹ ਸਟੇਟ ਹਾਈਵੇ ਸਥਿਤ ਢੇਰੋਵਾਲ ਐਂਟਰੀ ਟੋਲ ਨਾਕੇ ‘ਤੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਗਾਉਣ ਦਾ ਫ਼ੈਸਲਾ ਕੀਤਾ ਹੈ।

ਨੂਰਪੁਰ ਬੇਦੀ ਦੇ ਪੁਰਾਣੇ ਬੱਸ ਸਟੈਂਡ ਚੌਂਕ ਵਿਖੇ ਹੋਏ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਮੋਰਚਾ, ਕਿਰਤੀ ਕਿਸਾਨ ਮੋਰਚਾ, ਭਾਰਤੀ ਕਿਸਾਨ ਯੂਨੀਅਨ (ਬਹਿਰਾਮਕੇ), ਆਜ਼ਾਦ ਟੈਕਸੀ ਯੂਨੀਅਨ, ਨੂਰਪੁਰ ਬੇਦੀ ਟੈਕਸੀ ਯੂਨੀਅਨ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ

ਆਗੂਆਂ ਨੇ ਕਿਹਾ ਕਿ26 ਜੁਲਾਈ ਨੂੰ ਘਨੌਲੀਨਾਲਾਗੜ੍ਹ ਸਟੇਟ ਹਾਈਵੇ ‘ਤੇ ਪੱਕਾ ਮੋਰਚਾ ਲਗਾ ਕੇ ਸੰਘਰਸ਼ ਦੇ ਅਗਲੇ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਸੂਬੇ ਜਾਂ ਲੋਕਾਂ ਦੇ ਖ਼ਿਲਾਫ਼ ਨਹੀਂ, ਸਗੋਂ ਹਿਮਾਚਲ ਸਰਕਾਰ ਦੀ ਉਸ ਗਲਤ ਨੀਤੀ ਦੇ ਵਿਰੁੱਧ ਹੈ, ਜਿਸ ਕਾਰਨ ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਲੋਕਾਂ, ਟੈਕਸੀ ਚਾਲਕਾਂ, ਵਪਾਰੀਆਂ ਅਤੇ ਰੋਜ਼ਾਨਾ ਆਵਾਜਾਈ ਕਰਨ ਵਾਲਿਆਂ ਨੂੰ ਬੇਲੋੜਾ ਆਰਥਿਕ ਬੋਝ ਝੱਲਣਾ ਪੈ ਰਿਹਾ ਹੈ।

ਵਕਤਾਵਾਂ ਨੇ ਇਲਜ਼ਾਮ ਲਗਾਇਆ ਕਿ ਵਾਰ-ਵਾਰ ਮੰਗ ਉਠਾਉਣ ਦੇ ਬਾਵਜੂਦ ਹਿਮਾਚਲ ਸਰਕਾਰ ਸਰਹੱਦੀ ਇਲਾਕਿਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਅਣਡਿੱਠਾ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਐਂਟਰੀ ਟੈਕਸ ਵਾਪਸ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ ਅਤੇ ਹਿਮਾਚਲ ਦੇ ਉਦਯੋਗਿਕ ਖੇਤਰਾਂ ਤੱਕ ਇਸ ਦੀ ਗੂੰਜ ਸੁਣਾਈ ਦੇਵੇਗੀ।

Himachal entry tax protest

local advertisement banners
Comments


Recommended News
Popular Posts
Just Now