ਰਵਨੀਤ ਬਿੱਟੂ ਦਾ ਵੱਡਾ ਬਿਆਨ, 'ਸਤਲੁਜ' ਫ਼ਿਲਮ ਦੇ ਵਿਵਾਦ 'ਤੇ ਤੋੜੀ ਚੁੱਪ    ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਪਹਿਲੀ ਕਿਸ਼ਤ ਤੋਂ ਬਾਅਦ, CM ਮਾਨ ਦੀ ਅਪੀਲ, SIR ਫਾਰਮ ਭਰੋ, ਨਹੀਂ ਤਾਂ ਸਕੀਮਾਂ ਦਾ ਲਾਭ ਲੈਣ 'ਚ ਆਵੇਗੀ ਮੁਸ਼ਕਲ    ਕਪੂਰਥਲਾ ਵਿੱਚ ਵੱਡਾ ਉਲਟਫੇਰ, ਕਾਂਗਰਸੀ ਕੌਂਸਲਰ ਮੰਸੂ ਬਣੇ ‘AAP’ ਦੇ ਮੇਅਰ: ਬਾਗ਼ੀ ਕੌਂਸਲਰਾਂ ਦੇ ਸਮਰਥਨ ਨੇ ਪਲਟੀ ਖੇਡ    ਕਪੂਰਥਲਾ ਵਿੱਚ ਵੱਡਾ ਉਲਟਫੇਰ, ਕਾਂਗਰਸੀ ਕੌਂਸਲਰ ਮੰਸੂ ਬਣੇ ‘AAP’ ਦੇ ਮੇਅਰ: ਬਾਗ਼ੀ ਕੌਂਸਲਰਾਂ ਦੇ ਸਮਰਥਨ ਨੇ ਪਲਟੀ ਖੇਡ    ਪੰਜਾਬ ‘ਚ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ! ਸੌਖੀਆਂ ਕਿਸ਼ਤਾਂ ‘ਚ ਭਰ ਸਕਣਗੇ ਬਕਾਇਆ ਬਿੱਲ    FBI ਦੀ ਵੱਡੀ ਕਾਰਵਾਈ! SHO ਗੁਰਿੰਦਰਜੀਤ ਨਾਗਰਾ 'ਤੇ $4 ਲੱਖ ਦੀ ਵਸੂਲੀ ਦਾ ਦੋਸ਼    Gangster Goldy Brar ਦੀ ਗ੍ਰਿਫ਼ਤਾਰੀ ਲਈ 48 ਲੱਖ ਰੁਪਏ ਦੇਵੇਗਾ ਅਮਰੀਕਾ, FBI ਨੇ 'ਆਪ੍ਰੇਸ਼ਨ ਹਾਰਡਬਾਲ' ਦੌਰਾਨ ਕੀਤਾ ਐਲਾਨ    ਬੈਲਵਿਊ ਵਿੱਚ ਪਤਨੀ ਦੇ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਫਟਵੇਅਰ ਇੰਜੀਨੀਅਰ ਨੇ ਦੋਸ਼ਾਂ ਤੋਂ ਕੀਤਾ ਇਨਕਾਰ    ਭੂਪੇਸ਼ ਬਘੇਲ ਦਾ ਐਲਾਨ – ਪ੍ਰਧਾਨ ਉਹੀ ਰਹੇਗਾ, ਚੰਨੀ ਧੜੇ ਦੀ ਦੂਰੀ ਨੇ ਵਧਾਏ ਸਵਾਲ    ਅਮਰੀਕਾ ਵਿੱਚ ਬਿਸ਼ਨੋਈ ਗੈਂਗ ਖ਼ਿਲਾਫ਼ ਵੱਡੀ ਕਾਰਵਾਈ, ਕੈਲੀਫੋਰਨੀਆ ਵਿੱਚ ਇਕੱਠੇ ਛਾਪੇ; ਕਈ ਗ੍ਰਿਫ਼ਤਾਰ   
ਜਥੇਦਾਰ ਗੜਗੱਜ ਨੇ ਸਤਲੁਜ ਫ਼ਿਲਮ 'ਤੇ ਭਾਰਤ ਅੰਦਰ ਪਾਬੰਦੀ ਦੀ ਕੀਤੀ ਨਿੰਦਾ
July 7, 2026
Kuldeep-Singh-Gardganj

ਜਥੇਦਾਰ ਗੜਗੱਜ ਨੇ ਸਤਲੁਜ ਫ਼ਿਲਮ 'ਤੇ ਭਾਰਤ ਅੰਦਰ ਪਾਬੰਦੀ ਦੀ ਕੀਤੀ ਨਿੰਦਾ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਬਣੀ ਫ਼ਿਲਮ ਸਤਲੁਜ ਦਾ ਪ੍ਰਸਾਰਣ ਭਾਰਤ ਅੰਦਰ ਰੋਕਣ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਵਿਚਾਰਾਂ ਦੀ ਅਜ਼ਾਦੀ ਨੂੰ ਦਬਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸੰਸਾਰ ਵਿਚ ਵਿਚਾਰ ਦੇਣ ਦੀ ਖੁੱਲ੍ਹ ਹੈ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੀ ਗੱਲ ਵੀ ਵੱਡੇ ਪੱਧਰ ਉੱਤੇ ਹੁੰਦੀ ਹੈ, ਤਾਂ ਦੇਸ਼ ਅੰਦਰ ਘੱਟ-ਗਿਣਤੀ ਸਿੱਖਾਂ ਵਿਰੁੱਧ ਕੀਤੇ ਗਏ ਤਸ਼ੱਦਦ ਨੂੰ ਦੁਨੀਆ ਦੇ ਸਾਹਮਣੇ ਆਉਣ ਤੋਂ ਰੋਕਣਾ ਗ਼ੈਰ-ਸੰਵਿਧਾਨਕ ਅਤੇ ਧੱਕੇ ਵਾਲੀ ਕਾਰਵਾਈ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ1990 ਦੇ ਦਹਾਕੇ ਅੰਦਰ ਜਦੋਂ ਸਿੱਖ ਨੌਜਵਾਨਾਂ ਦਾ ਕਤਲੇਆਮ ਅਤੇ ਝੂਠੇ ਪੁਲਿਸ ਮੁਕਾਬਲੇ ਕੀਤੇ ਗਏ ਤਾਂ ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਭਾਈ ਖਾਲੜਾ ਨੇ ਸੰਘਰਸ਼ ਅਤੇ ਮਿਹਨਤ ਨਾਲ ਕਤਲ ਕੀਤੇ ਨੌਜਵਾਨਾਂ ਦੇ ਵੇਰਵੇ ਇਕੱਤਰ ਕਰਕੇ ਦੁਨੀਆ ਦੇ ਸਾਹਮਣੇ ਰੱਖੇ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੀ ਕਹਾਣੀ ਮਨੁੱਖੀ ਅਧਿਕਾਰਾਂ ਦੀ ਹੋਈ ਵੱਡੀ ਉਲੰਘਣਾ ਨੂੰ ਉਜਾਗਰ ਕਰਦੀ ਹੈ ਅਤੇ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ ਉਹ ਹਮੇਸ਼ਾ ਸਾਹਮਣੇ ਆ ਕੇ ਹੀ ਰਹਿੰਦਾ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੱਜ ਜਦੋਂ ਦੇਸ਼ ਅੰਦਰ ਵੱਖ-ਵੱਖ ਭਾਈਚਾਰਿਆਂ ਖ਼ਾਸਕਰ ਬਹੁ-ਗਿਣਤੀ ਉੱਤੇ ਹੋਏ ਤਸ਼ੱਦਦ ਬਾਰੇ ਫ਼ਿਲਮਾਂ ਅਜ਼ਾਦੀ ਨਾਲ ਦਿਖਾਈਆਂ ਜਾ ਸਕਦੀਆਂ ਹਨ ਤਾਂ ਘੱਟ-ਗਿਣਤੀ ਸਿੱਖਾਂ ਉੱਤੇ ਹੋਏ ਤਸ਼ੱਦਦ ਬਾਰੇ ਫ਼ਿਲਮ ਦੀ ਅਵਾਜ਼ ਦਬਾਉਣਾ ਬਿਲਕੁਲ ਉਚਿਤ ਨਹੀਂ। ਜਥੇਦਾਰ ਗੜਗੱਜ ਨੇ ਕਿਹਾ ਕਿ ਸਰਕਾਰ ਨੂੰ ਦਿਲ ਵੱਡਾ ਕਰਦਿਆਂ ਸ਼ਹੀਦ ਭਾਈ ਖਾਲੜਾ ਵਲੋਂ ਉਜਾਗਰ ਕੀਤਾ ਸੱਚ ਦੇਸ਼ ਵਾਸੀਆਂ ਦੇ ਸਾਹਮਣੇ ਆਉਣ ਦੇਣਾ ਚਾਹੀਦਾ ਹੈ ਅਤੇ ਸਤਲੁਜ ਫ਼ਿਲਮ ਦਾ ਪ੍ਰਸਾਰਣ ਹੋਣ ਦੇਣਾ ਚਾਹੀਦਾ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦਾ ਸੱਚ ਸਮੇਂ-ਸਮੇਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਰਾਹੀਂ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਆਈ ਅਦਾਲਤ ਵਲੋਂ ਹੁਣ ਤੱਕ ਬਹੁਤ ਸਾਰੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਦੇ ਕੇਸਾਂ ਵਿਚ ਦੋਸ਼ੀ ਠਹਿਰਾ ਕੇ ਸਜ਼ਾਵਾਂ ਦਿੱਤੀਆਂ ਜਾ ਚੁੱਕੀਆਂ ਹਨ, ਇਸ ਲਈ ਸਰਕਾਰ ਨੂੰ ਸਿੱਖਾਂ ਅਤੇ ਪੰਜਾਬ ਪ੍ਰਤੀ ਆਪਣੀ ਪਹੁੰਚ ਬਦਲਣ ਦੀ ਲੋੜ ਹੈ।ਜਥੇਦਾਰ ਗੜਗੱਜ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਜੂਨ1984 ਤੋਂ ਬਾਅਦ ਦੇ ਦਹਾਕੇ ਵਿੱਚ ਸਿੱਖ ਕਤਲੇਆਮ ਅਤੇ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦੇ ਕੇਸਾਂ ਵਿੱਚ ਸੰਜੀਦਾ ਤੇ ਸੁਹਿਰਦ ਪਹੁੰਚ ਅਪਣਾਏ ਅਤੇ ਸਿੱਖਾਂ ਨੂੰ ਇਨਸਾਫ਼ ਦੇ ਕੇ ਉਨ੍ਹਾਂ ਦੇ ਅੱਲ੍ਹੇ ਜਖਮਾਂ ਉੱਤੇ ਮੱਲ੍ਹਮ ਲਗਾਏ।

Kuldeep Singh Gardganj

local advertisement banners
Comments


Recommended News
Popular Posts
Just Now