ਡੇਢ ਸਾਲ ਦੇ ਮਾਸੂਮ ਨੂੰ ਪਟਕ ਕੇ ਮਾਰਨ ਵਾਲੇ ਦੋਸ਼ੀ ਨੂੰ ਫਾਂਸੀ, 41 ਦਿਨਾਂ ’ਚ ਅਦਾਲਤ ਦਾ ਇਤਿਹਾਸਕ ਫ਼ੈਸਲਾ    ਮੁੜ ਜੇਲ੍ਹ ਜਾਣਗੇ ਅਦਾਕਾਰ ਰਾਜਪਾਲ ਯਾਦਵ! ਚੈੱਕ ਬਾਊਂਸ ਮਾਮਲੇ ‘ਚ ਦਿੱਲੀ ਹਾਈਕੋਰਟ ਤੋਂ ਮਿਲਿਆ ਵੱਡਾ ਝਟਕਾ    ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ    ਘਰ ਦਾ ਕਿਰਾਇਆ ਮੰਗਣ 'ਤੇ ਪ੍ਰਵਾਸੀ ਪਰਿਵਾਰ ਵੱਲੋਂ ਮਕਾਨ ਮਾਲਕ 'ਤੇ ਜਾਨਲੇਵਾ ਹਮਲਾ    “ਮੇਰੇ ‘ਤੇ ਕਰੋ ਤੁਸੀਂ ਪਰਚਾ ਦਰਜ…”, ਅਚਾਨਕ ਮੋਰਿੰਡਾ ਥਾਣੇ ਪਹੁੰਚੇ ਬੋਲੇ ਸਾਬਕਾ CM ਚਰਨਜੀਤ ਚੰਨੀ    SGPC ਵੱਲੋਂ ‘Satluj’ ਫ਼ਿਲਮ ‘ਤੇ ਪਾਬੰਦੀ ਖ਼ਿਲਾਫ਼ ਕੱਢਿਆ ਜਾਵੇਗਾ ਰੋਸ ਮਾਰਚ, DC ਰਾਹੀਂ ਸਰਕਾਰ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ    ਹੁਣ ਡਾਕਟਰ ਦੀ ਪਰਚੀ ਤੋਂ ਬਿਨਾਂ ਨਹੀਂ ਮਿਲਣਗੀਆਂ ਅਲਕੋਹਲ ਵਾਲੀਆਂ ਦਵਾਈਆਂ, ਨੋਟੀਫਿਕੇਸ਼ਨ ਜਾਰੀ    ਕਾਂਗਰਸ ‘ਚ ਵੱਡੀ ਨਿਯੁਕਤੀ: ਐਡਵੋਕੇਟ ਉੱਜਵਲ ਭਸੀਨ ਨੂੰ ਮਿਲੀ ਇਹ ਜ਼ਿੰਮੇਵਾਰੀ    ਕਾਂਗਰਸ ‘ਚ ਕਲੇਸ਼ ਵਿਚਾਲੇ 3 ਦਿਨ ਹੋਰ ਵਧਿਆ ਬਘੇਲ ਦਾ ਦੌਰਾ, ਚੰਨੀ ਖੇਮਾ ਅੱਜ ਕਰ ਸਕਦਾ ਹੈ ਮੁਲਾਕਾਤ    ਚੰਨੀ ਧੜ੍ਹੇ ਦੇ ਸੁਰ ਨਰਮ, ਰਾਣਾ ਗੁਰਜੀਤ ਦੇ ਘਰ ਹੋਵੇਗੀ ਬਘੇਲ ਨਾਲ ਮੀਟਿੰਗ   
ਕਾਂਗਰਸੀ ਲੀਡਰਾਂ ਦੇ ਬਦਲੇ ਬੋਲ, ਰਾਣਾ ਗੁਰਜੀਤ ਬੋਲੇ- ‘ਪਾਰਟੀ ‘ਚ All is Well’
July 9, 2026
Congress-says-All-Is-Well

ਕਾਂਗਰਸੀ ਲੀਡਰਾਂ ਦੇ ਬਦਲੇ ਬੋਲ, ਰਾਣਾ ਗੁਰਜੀਤ ਬੋਲੇ- ‘ਪਾਰਟੀ ‘ਚ All is Well’



ਕਾਫੀ ਦਿਨਾਂ ਤੋਂ ਪੰਜਾਬ ਕਾਂਗਰਸ ਵਿਚ ਹਲਚਲ ਦੀਆਂ ਖਬਰਾਂ ਵਿਚਾਲੇ ਪਾਰਟੀ ਵਿਚ ਹੁਣ ਲੀਡਰਾਂ ਦੇ ਬੋਲ ਬਦਲੇ ਨਜ਼ਰ ਆ ਰਹੇ ਹਨ। ਕਾਂਗਰਸ ਪ੍ਰਧਾਨ ਬਦਲਣ ਵਾਲੀ ਚਰਚਾ ‘ਤੇ ਸੀਨੀਅਰ ਲੀਡਰਾਂ ਨੇ ਸਾਰੀ ਪੰਜਾਬ ਕਾਂਗਰਸ ਦੇ ਇਕਜੁੱਟ ਹੋਣ ਦੀ ਗੱਲ ਕਹੀ। ਕਪੂਰਥਲਾ ਤੋਂMLA ਰਾਣਾ ਗੁਰਜੀਤ ਨੇ ਕਿਹਾ ਕਿ ਕਾਂਗਰਸ ਵਿਚ ‘ਆਲ ਇਜ਼ ਵੈੱਲ’ ਹੈ।

ਉਥੇ ਹੀ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈਹ ਕਿ ਸਾਰੀ ਪੰਜਾਬ ਕਾਂਗਰਸ ਇਕਜੁਟ ਹੈ। ਅਸੀਂ ਸਾਰੇ ਮਿਲ ਕੇ ਇਸ ਨੂੰ ਸੁਲਝਾ ਲਵਾਂਗੇ।MLA ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਵਿਚ ਕਿਸੇ ਤਰ੍ਹਾਂ ਦਾ ਡੈੱਡਲਾਕ ਨਹੀਂ ਹੈ।


ਵਿਧਾਇਕ ਰਾਣਾ ਗੁਰਜੀਤ ਨੇ ਕਿਹਾ ਕਿ ਕਪੂਰਥਲਾ ਵਿੱਚ ਮੇਅਰ ਦੀ ਚੋਣ ਵਿੱਚ ਹੋਈ ਮਨਮਾਨੀ ਸਬੰਧੀ ਸਾਡੀ ਇੱਕ ਮੀਟਿੰਗ ਹੋਈ ਸੀ। ਮੇਰੀ ਬਘੇਲ ਨਾਲ ਕੋਈ ਮੁਲਾਕਾਤ ਨਹੀਂ ਹੋਈ, ਨਾ ਹੀ ਮੈਂ ਉਨ੍ਹਾਂ ਨਾਲ ਫ਼ੋਨ ‘ਤੇ ਗੱਲ ਕੀਤੀ। ਮੈਂ ਸੂਰਜ ਠਾਕੁਰ ਨਾਲ ਗੱਲ ਕੀਤੀ ਹੈ ਅਤੇ ਮੈਂ ਉਨ੍ਹਾਂ ਨੂੰ ਵੀ ਮਿਲਾਂਗਾ।

ਰਾਣਾ ਗੁਰਜੀਤ ਨੇ ਕਿਹਾ ਕਿ ਸਭ ਠੀਕ ਹੈ। ਕੋਈ ਵੀ ਹਾਈਕਮਾਨ ਤੋਂ ਬਾਹਰ ਨਹੀਂ ਹੈ, ਕੋਈ ਵੀ ਇਸ ਤੋਂ ਉੱਪਰ ਨਹੀਂ ਹੈ। ਸਮਾਂ ਆਉਣ ‘ਤੇ ਸਭ ਕੁਝ ਠੀਕ ਹੋ ਜਾਵੇਗਾ। ਇਹ ਹਾਈਕਮਾਨ ਨਾਲ ਮੁਲਾਕਾਤ ਦੇ ਮਾਮਲੇ ‘ਤੇ ਰਾਣਾ ਗੁਰਜੀਤ ਨੇ ਕਿਹਾ ਕਿ ਇਹ ਸਾਡਾ ਅੰਦਰੂਨੀ ਮਾਮਲਾ ਹੈ।

ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਪ੍ਰਿਯੰਕਾ ਗਾਂਧੀ, ਰਾਹੁਲ ਗਾਂਧੀ ਜਾਂ ਉਨ੍ਹਾਂ ਦੀ ਟੀਮ ਨਾਲ ਮੁਲਾਕਾਤ ਕਰਨ ਲਈ ਦਿੱਲੀ ਜਾਣਾ ਚਾਹੁੰਦੇ ਸਨ, ਪਰ ਉਨ੍ਹਾਂ ਨੂੰ ਸਮਾਂ ਨਹੀਂ ਮਿਲ ਸਕਿਆ। ਇਸ ਤੋਂ ਬਾਅਦ ਚੰਨੀ ਧੜੇ ਨੇ ਚੰਡੀਗੜ੍ਹ ਵਿੱਚ ਵਿਧਾਇਕ ਰਾਣਾ ਗੁਰਜੀਤ ਦੇ ਘਰ ਤੀਜੀ ਮੀਟਿੰਗ ਬੁਲਾਈ, ਜਿੱਥੇ ਬਘੇਲ ਨੂੰ ਮਿਲਣ ਦਾ ਫੈਸਲਾ ਕੀਤਾ ਗਿਆ। ਚੰਨੀ ਧੜੇ ਦੇ ਦੋ ਆਗੂ ਏਆਈਸੀਸੀ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਨੂੰ ਮਿਲਣਗੇ ਅਤੇ ਆਪਣਾ ਪੱਖ ਪੇਸ਼ ਕਰਨਗੇ।

ਦੱਸ ਦੇਈਏ ਕਿAICC ਦੇ ਪੰਜਾਬ ਦੇ ਇੰਚਾਰਜ ਬਘੇਲ ਨੇ ਦੂਜੀ ਵਾਰ ਕਿਹਾ ਹੈ ਕਿ ਪੰਜਾਬ ਵਿੱਚ ਹਾਈਕਮਾਨ ਦਾ ਫੈਸਲਾ ਨਹੀਂ ਬਦਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿਪ੍ਰਧਾਨ ਬਦਲਣਾ ਕੋਈ ਗੁੱਡੇ-ਗੁੱਡੀ ਦੀ ਖੇਡ ਨਹੀਂ ਹੈ।

Congress says All Is Well

local advertisement banners
Comments


Recommended News
Popular Posts
Just Now