ATM ਤੋਂ 1000 ਰੁਪਏ ਕੱਢਵਾ ਕੇ ਆਏ ਬੰਦੇ ਦੇ ਖ਼ਾਤੇ ‘ਚੋਂ ਉੱਡੇ 41000, ਜਾਣੋ ਕਿਵੇਂ ਹੋ ਗਈ ਠੱਗੀ    ਅੱਜ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਜਥੇਦਾਰ ਗੜਗੱਜ ਨੇ ਪੀਤੜ ਪਰਿਵਾਰਾਂ ਦੇ ਇਨਸਾਫ਼ ਲਈ ਦਿੱਤਾ ਸੱਦਾ    ਜ਼ਮੀਨ ਵਿਵਾਦ: ਰੰਜਿਸ ਦੇ ਚੱਲਦੇ ਸਾਂਢੂ ਨੇ ਵੱਢ ਦਿੱਤਾ ਸਾਂਢੂ … ਪੁਲਿਸ ਨੇ 7 ਲੋਕਾਂ ਖਿਲਾਫ਼ ਮਾਮਲਾ ਕੀਤਾ ਦਰਜ    'ਬਿੱਟੂ ਬੇਵਜ੍ਹਾ ਇਸ ਮੁੱਦੇ ਨੂੰ ਉਭਾਰ ਰਹੇ, ਸਤਲੁਜ ਫਿਲਮ 'ਤੇ ਵਿਵਾਦ ਖੜ੍ਹਾ ਕਰਨਾ ਠੀਕ ਨਹੀਂ' - ਕੈਪਟਨ ਅਮਰਿੰਦਰ ਸਿੰਘ    ਚੰਨੀ ਨੂੰ CM ਚਿਹਰਾ ਬਣਾਉਣ ਦੀ ਮੰਗ ਰੱਦ, ਬਘੇਲ ਨੇ ਕੀਤਾ ਸਪੱਸ਼ਟ ਐਲਾਨ    ਸਕੂਲ ਫੀਸ ਰੈਗੂਲੇਸ਼ਨ ਆਰਡੀਨੈਂਸ ਨੂੰ ਰਾਜਪਾਲ ਵੱਲੋਂ ਮਿਲੀ ਮਨਜ਼ੂਰੀ ; ਮੁੱਖ ਮੰਤਰੀ ਨੇ ਕੀਤਾ ਧੰਨਵਾਦ    ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ, ਕੈਨੇਡਾ ਤੋਂ ਡਿਪੋਰਟ ਹੋਵੇਗਾ ਜਸ਼ਨਦੀਪ ਸਿੰਘ    ਪਰਮਜੀਤ ਕੌਰ ਖਾਲੜਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ, ਲੋਕ ਕਮਿਸ਼ਨ ਦੇ ਗਠਨ ਦੀ ਕੀਤੀ ਮੰਗ    ਅਮਰੀਕਾ ਦੀ ਵੱਡੀ ਕਾਨੂੰਨੀ ਕਾਰਵਾਈ, 37 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ; ਬਿਸ਼ਨੋਈ ਤੇ ਨਾਗਰਾ ਦੀ ਹਵਾਲਗੀ ਦੀ ਮੰਗ    ਕੇਐਸ ਮੱਖਣ ਦੇ ਨਾਂ 'ਤੇ ਬਣੇ ਫਰਜ਼ੀ ਪੇਜ਼, ਗਾਇਕ ਨੇ ਫੈਨਜ਼ ਨੂੰ ਕੀਤਾ ਸਾਵਧਾਨ   
'ਬਿੱਟੂ ਬੇਵਜ੍ਹਾ ਇਸ ਮੁੱਦੇ ਨੂੰ ਉਭਾਰ ਰਹੇ, ਸਤਲੁਜ ਫਿਲਮ 'ਤੇ ਵਿਵਾਦ ਖੜ੍ਹਾ ਕਰਨਾ ਠੀਕ ਨਹੀਂ' - ਕੈਪਟਨ ਅਮਰਿੰਦਰ ਸਿੰਘ
July 14, 2026
Captain-Amrinder-Singh

'ਬਿੱਟੂ ਬੇਵਜ੍ਹਾ ਇਸ ਮੁੱਦੇ ਨੂੰ ਉਭਾਰ ਰਹੇ, ਸਤਲੁਜ ਫਿਲਮ 'ਤੇ ਵਿਵਾਦ ਖੜ੍ਹਾ ਕਰਨਾ ਠੀਕ ਨਹੀਂ' - ਕੈਪਟਨ ਅਮਰਿੰਦਰ ਸਿੰਘ


ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ'ਸਤਲੁਜ ਫ਼ਿਲਮ ਨੂੰ ਲੈ ਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਦਿੱਤੇ ਜਾ ਰਹੇ ਬਿਆਨਾਂ'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਬਿੱਟੂ ਬਿਨਾਂ ਕਿਸੇ ਲੋੜ ਦੇ ਇਸ ਮੁੱਦੇ ਨੂੰ ਉਭਾਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਨੂੰ ਸਿਆਸੀ ਰੰਗ ਦੇਣ ਦੀ ਬਜਾਏ ਸੰਜਮ ਅਤੇ ਜ਼ਿੰਮੇਵਾਰੀ ਨਾਲ ਪੇਸ਼ ਆਉਣਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਸੂਬੇ ਦੇ ਮਾਹੌਲ ਨੂੰ ਖ਼ਰਾਬ ਕਰਨ ਵਾਲੇ ਬਿਆਨਾਂ ਤੋਂ ਬਚਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਫ਼ਿਲਮ ਜਾਂ ਕਲਾਤਮਕ ਰਚਨਾ ਬਾਰੇ ਜੇਕਰ ਕਿਸੇ ਨੂੰ ਇਤਰਾਜ਼ ਹੈ ਤਾਂ ਉਸ ਲਈ ਕਾਨੂੰਨੀ ਪ੍ਰਕਿਰਿਆ ਅਤੇ ਸੈਂਸਰ ਨਾਲ ਸੰਬੰਧਿਤ ਸੰਸਥਾਵਾਂ ਮੌਜੂਦ ਹਨ। ਇਸ ਨੂੰ ਬੇਲੋੜਾ ਸਿਆਸੀ ਮੁੱਦਾ ਬਣਾਉਣਾ ਠੀਕ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅਤੀਤ'ਚ ਹਿੰਸਾ ਅਤੇ ਅਸ਼ਾਂਤੀ ਦਾ ਦੌਰ ਵੇਖਿਆ ਹੈ, ਇਸ ਲਈ ਸਾਰੇ ਸਿਆਸੀ ਆਗੂਆਂ ਨੂੰ ਅਜਿਹੇ ਬਿਆਨਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਜੋ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਜਾਂ ਸਮਾਜ ਵਿਚ ਬੇਲੋੜਾ ਤਣਾਅ ਪੈਦਾ ਕਰਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹਰ ਹਾਲਤ ਵਿਚ ਬਰਕਰਾਰ ਰੱਖਣਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ'ਸਤਲੁਜ' ਫਿਲਮ ਨੂੰ ਲੈ ਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਾਲ ਹੀ ਵਿਚ ਫਿਲਮ ਦੇ ਨਿਰਮਾਤਾਵਾਂ ਅਤੇ ਅਦਾਕਾਰਾਂ'ਤੇ ਤਿੱਖੇ ਸਵਾਲ ਉਠਾਏ ਸਨ। ਇਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਦਾ ਦੌਰ ਜਾਰੀ ਹੈ, ਜਿਸ'ਚ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤੋਂ ਬਾਅਦ ਹੁਣ ਕੈਪਟਨ ਅਮਰਿੰਦਰ ਸਿੰਘ ਵੀ ਖੁੱਲ੍ਹ ਕੇ ਸਾਹਮਣੇ ਆਏ ਹਨ।

Captain Amrinder Singh

local advertisement banners
Comments


Recommended News
Popular Posts
Just Now